ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਮਰਿੰਦਰ ਨਾਲ ਕੰਮ ਨਹੀਂ ਕਰ ਸਕਦੇ ਤਾਂ ਅਸਤੀਫ਼ਾ ਦੇਣ ਸਿੱਧੂ: ਧਰਮਸੋਤ

 
ਸੋਮਵਾਰ ਨੂੰ ਪੰਜਾਬ ਸਰਕਾਰ ਵਿੱਚ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਨਵਜੋਤ ਸਿੰਘ ਸਿੱਧੂ ਨੂੰ ਕਿਹਾ ਹੈ ਕਿ ਜੇਕਰ ਉਹ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਕੰਮ ਨਹੀਂ ਕਰ ਸਕਦੇ ਤਾਂ ਮੰਤਰੀ ਮੰਡਲ ਤੋਂ ਅਤਸੀਫ਼ਾ ਦੇਣ। 

 

ਧਰਮਸੋਤ ਦਾ ਇਹ ਬਿਆਨ ਅਮਰਿੰਦਰ ਸਿੰਘ ਦੇ ਉਸ ਬਿਆਨ ਤੋਂ ਇੱਕ ਦਿਨ ਬਾਅਦ ਆਇਆ ਹੈ ਜਿਸ ਵਿੱਚ ਅਮਰਿੰਦਰ ਸਿੰਘ ਨੇ ਸਿੱਧੂ ਉੱਤੇ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਦਾ ਦੋਸ਼ ਲਾਇਆ ਹੈ। ਅਮਰਿੰਦਰ ਸਿੰਘ ਅਤੇ ਸਿੱਧੂ ਵਿਚਕਾਰ ਤਣਾਅ ਵਧਣ ਤੋਂ ਬਾਅਦ ਮੁੱਖ ਮੰਤਰੀ ਦੇ ਸਮਰੱਥਨ ਵਿੱਚ ਇੱਕ ਇੱਕ ਕਰਕੇ ਕਈ ਮੰਤਰੀ ਸਾਹਮਣੇ ਆਉਣ ਲੱਗੇ ਹਨ। 
 

ਅਮਰਿੰਦਰ ਸਿੰਘ ਨੇ ਸੂਬੇ ਦੇ ਸੈਰ ਤੇ ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਆਪਣੇ ਵਿਰੁੱਧ ਟਿੱਪਣੀ ਨੂੰ ਲੈ ਕੇ ਨਿਸ਼ਾਨਾ ਬਣਾਇਆ। ਉਨ੍ਹਾਂ ਕਿਹਾ ਕਿ ਸਿੱਧੂ ਸੰਭਾਵਤ ਅਭਿਲਾਸ਼ੀ ਹਨ ਅਤੇ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ। 


ਸੂਬੇ ਦੇ ਸਿਹਤ ਮੰਤਰੀ ਬ੍ਰਹਮ ਮੋਹਿੰਦਰਾ ਦੇ ਮੁੱਖ ਮੰਤਰੀ ਦਾ ਸਮਰੱਥਨ ਕਰਨ ਤੋ ਬਾਅਦ ਸੋਮਵਾਰ ਨੂੰ ਵਣ ਮੰਤਰੀ ਧਰਮਸੋਤ ਨੇ ਇਥੇ ਪੱਤਰਕਾਰਾਂ ਨੂੰ ਕਿਹਾ ਕਿ ਸਿੱਧੂ ਦਾ ਤਾਜ਼ਾ ਬਿਆਨ ਪਾਰਟੀ ਦੇ ਅਨੁਸ਼ਾਸਨ ਵਿਰੁੱਧ ਹੈ ਅਤੇ ਇਸ ਨਾਲ ਪਾਰਟੀ ਨੂੰ ਨੁਕਸਾਨ ਪਹੁੰਚ ਸਕਦਾ ਹੈ। 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab minister said if Sidhu can not work with Amarinder then give resign