ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਨਕਾਣਾ ਸਾਹਿਬ ਗੁਰਦੁਆਰੇ ’ਤੇ ਹੋਏ ਹਮਲੇ ‘ਤੇ ਬੋਲੇ ਰਾਹੁਲ ਤੇ ਪ੍ਰਿਯੰਕਾ ਗਾਂਧੀ

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪਾਕਿਸਤਾਨ ਵਿਚ ਨਨਕਾਣਾ ਸਾਹਿਬ 'ਤੇ ਪੱਥਰਬਾਜ਼ੀ ਅਤੇ ਨਾਅਰੇਬਾਜ਼ੀ ਦੀ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਕੱਟੜਪੰਥੀ ਇਕ ਖ਼ਤਰਨਾਕ ਅਤੇ ਪੁਰਾਣਾ ਜ਼ਹਿਰ ਹੈ ਜਿਸਦੀ ਕੋਈ ਹੱਦ ਨਹੀਂ ਹੈ

 

ਰਾਹੁਲ ਨੇ ਟਵੀਟ ਕਰਕੇ ਕਿਹਾ, "ਨਨਕਾਣਾ ਸਾਹਿਬ 'ਤੇ ਹਮਲਾ ਨਿੰਦਣਯੋਗ ਹੈ ਤੇ ਖੁੱਲ੍ਹ ਕੇ ਨਿੰਦਾ ਕੀਤੀ ਜਾਣੀ ਚਾਹੀਦੀ ਹੈ ਪਿਆਰ, ਆਪਸੀ ਸਤਿਕਾਰ ਅਤੇ ਸਮਝਦਾਰੀ ਹੀ ਇਸ ਜ਼ਹਿਰ ਨੂੰ ਖਤਮ ਕਰਦੇ ਹਨ

 

ਇਸ ਘਟਨਾ ਬਾਰੇ ਪੁੱਛੇ ਜਾਣ ਤੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਮੁਜ਼ੱਫਰਨਗਰ ਪੱਤਰਕਾਰਾਂ ਨੂੰ ਕਿਹਾ ਕਿ ਅਜਿਹੀ ਕਿਸੇ ਵੀ ਘਟਨਾ ਦੀ ਨਿੰਦਾ ਕੀਤੀ ਜਾਣੀ ਚਾਹੀਦੀ ਹੈ

 

ਦੂਜੇ ਪਾਸੇ, ਕਾਂਗਰਸ ਨੇ ਸ਼ਨਿੱਚਰਵਾਰ ਨੂੰ ਪਾਕਿਸਤਾਨ ਨਨਕਾਣਾ ਸਾਹਿਬ 'ਤੇ ਕਥਿਤ ਤੌਰ 'ਤੇ ਪੱਥਰਬਾਜ਼ੀ ਅਤੇ ਨਾਅਰੇਬਾਜ਼ੀ ਦੀ ਘਟਨਾ ਲਈ ਪਾਕਿਸਤਾਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਇਮਰਾਨ ਖਾਨ ਦੀ ਸਰਕਾਰ ਨੂੰ ਇਸ ਪਵਿੱਤਰ ਅਸਥਾਨ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ

 

ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਟਵੀਟ ਕੀਤਾ, "ਨਨਕਾਣਾ ਸਾਹਿਬ ਗੁਰਦੁਆਰੇ 'ਤੇ ਹਮਲਾ ਮਨੁੱਖਤਾ ਦੇ ਆਦਰਸ਼ਾਂ ਅਤੇ ਧਾਰਮਿਕ ਕਦਰਾਂ ਕੀਮਤਾਂ ਨੂੰ ਸ਼ਰਮਸਾਰ ਕਰਨ ਵਾਲੀ ਇਕ ਘਟਨਾ ਹੈ ਇਸ ਹਮਲੇ ਲਈ ਪਾਕਿਸਤਾਨ ਸਰਕਾਰ ਸਿੱਧੀ ਜ਼ਿੰਮੇਵਾਰ ਹੈ ਅਸੀਂ ਇਸ ਘਟਨਾ ਦੀ ਸਖਤ ਨਿੰਦਾ ਕਰਦੇ ਹਾਂ''

 

ਉਨ੍ਹਾਂ ਕਿਹਾ, “ਪਾਕਿਸਤਾਨ ਸਰਕਾਰ ਨੂੰ ਨਨਕਾਣਾ ਸਾਹਿਬ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rahul and priyanka Gandhi speaks on Nankana Sahib gurdwara attacks issue