ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਹੁਲ ਨੇ ਭਾਜਪਾ ’ਤੇ ਲਗਾਏ ਅੱਤਵਾਦ ਨਾਲ ਸਮਝੌਤਾ ਕਰਨ ਦੇ ਦੋਸ਼

ਰਾਹੁਲ ਨੇ ਭਾਜਪਾ ’ਤੇ ਲਗਾਏ ਅੱਤਵਾਦ ਨਾਲ ਸਮਝੌਤਾ ਕਰਨ ਦੇ ਦੋਸ਼

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਤਵਾਦੀ ਸੰਗਠਨ ਜੈਸ਼ ਏ ਮੁਹੰਮਦ ਦੇ ਸਰਗਨਾ ਮਸੂਦ ਅਜਹਰ ਨੂੰ ਲੈ ਕੇ ਐਨਡੀਏ ਦੇ ਸ਼ਾਸਨ ਦੌਰਾਨ ਛੱਡੇ ਜਾਣ ਦਾ ਜ਼ਿਕਰ ਕਰਦੇ ਹੋਏ ਭਾਜਪਾ ਸਰਕਾਰ ਨੂੰ ਅੱਤਵਾਦ ਦੀ ਚੁਣੌਤੀਆਂ ਨਾਲ ਨਿੱਜਠਣ ਵਿਚ ਸਮਝੌਤਾ ਕਰਨ ਦਾ ਦੋਸ਼ ਲਗਾਇਆ। ਇੱਥੇ ਕਾਂਗਰਸ ਮੁੱਖ ਦਫ਼ਤਰ ਵਿਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਸੱਤਾ ਵਿਚ ਆਉਂਦੀ ਹੈ ਤਾਂ ਉਹ ਮੋਦੀ ਸਰਕਾਰ ਦੇ ਮੁਕਾਬਲੇ ਅੱਤਵਾਦ ਨਾਲ ਨਿਜਠਣ ਵਿਚ ਸਖਤ ਰੂਪ ਧਾਰਨ ਕਰੇਗੀ।

 

ਕਾਂਗਰਸ ਪ੍ਰਮੁੱਖ ਨੇ ਕਿਹਾ ਕਿ ਮਸੂਦ ਅਜਹਰ ਇਕ ਅੱਤਵਾਦੀ ਹੈ ਅਤੇ ਉਸ ਨੂੰ ਜ਼ਰੂਰ ਸਜ਼ਾ ਮਿਲਣੀ ਚਾਹੀਦੀ ਹੈ। ਪ੍ਰੰਤੂ ਇਹ ਪੁੱਛਣਾ ਚਾਹੁੰਦੇ ਹਾਂ ਕਿ ਉਸ ਨੂੰ ਪਾਕਿਸਤਾਨ ਕਿਸਨੇ ਭੇਜਿਆ?’ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਕਿਸੇ ਅੱਤਵਾਦੀ ਨੂੰ ਪਾਕਿਸਤਾਨ ਨਹੀਂ ਭੇਜਿਆ।

 

ਉਨ੍ਹਾਂ ਕਿਹਾ ਦੇਸ਼ ਦੀ ਅਰਥ ਵਿਵਸਥਾ ਨੂੰ ਬਰਬਾਦ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ‘ਮੈਂ ਐਨੇ ਦਿਨੀਂ ਇਕ ਡਰਿਆ ਹੋਇਆ ਪ੍ਰਧਾਨ ਮੰਤਰੀ ਦੇਖਦਾ ਹਾਂ ਜੋ ਵਿਰੋਧੀ ਪਾਰਟੀਆਂ ਦੇ ਹਮਲੇ ਨਹੀਂ ਝਲ ਪਾਉਂਦਾ।‘

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rahul Gandhi accuses Modi govt of compromising in dealing with terrorism