ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜਾਮੀਆ 'ਚ ਫਾਇਰਿੰਗ ਕਰਨ ਵਾਲੇ ਨੂੰ ਪੈਸੇ ਕਿੰਨੇ ਦਿੱਤੇ?: ਰਾਹੁਲ ਗਾਂਧੀ 

ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਜਾਮੀਆ ਮਿਲੀਆ ਇਸਲਾਮੀਆ ਵਿੱਚ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਦੇ ਵਿਰੋਧ ਵਿੱਚ ਲੋਕਾਂ 'ਤੇ ਗੋਲੀਆਂ ਚਲਾਉਣ ਦੀ ਘਟਨਾ 'ਤੇ ਸਵਾਲ ਚੁੱਕਿਆ ਕਿ ਇਸ ਬੰਦੂਕਧਾਰੀ ਨੂੰ ਪੈਸੇ ਕਿੰਨੇ ਦਿੱਤੇ ਸਨ।

 

ਸੰਸਦ ਭਵਨ ਕੰਪਲੈਕਸ ਵਿੱਚ ਗਾਂਧੀ ਨੇ ਵੀਰਵਾਰ ਨੂੰ ਜਾਮੀਆ ਵਿੱਚ ਫਾਇਰਿੰਗ ਦੀ ਘਟਨਾ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਸ ਨੂੰ ਪੈਸੇ ਕਿੰਨੇ ਦਿੱਤੇ?
ਜ਼ਿਕਰਯੋਗ ਹੈ ਕਿ ਜਾਮੀਆ ਮਿਲੀਆ ਵਿੱਚ ਵੀਰਵਾਰ ਨੂੰ ਸੀਏਏ ਵਿਰੁਧ ਪ੍ਰਦਰਸ਼ਨ ਕਰ ਰਹੇ ਲੋਕਾਂ ਤੇ ਇੱਕ ਨਾਬਾਲਗ਼ ਨੇ ਗੋਲੀਬਾਰੀ ਕਰ ਦਿੱਤੀ ਜਿਸ ਵਿੱਤ ਇੱਕ ਵਿਦਿਆਰਥੀ ਜ਼ਖ਼ਮੀ ਹੋ ਗਿਆ।

 

ਪੁਲਿਸ ਦੀ ਹਾਜ਼ਰੀ ਵਿੱਚ ਫਾਇਰਿੰਗ ਕਰਨ ਤੋਂ ਬਾਅਦ, ਨਾਬਾਲਗ਼ ਨੂੰ ਇਹ ਕਹਿੰਦੇ ਵੀ ਸੁਣਿਆ ਗਿਆ ਕਿ ਯੇ ਲੋ ਆਜ਼ਾਦੀ। ਇਸ ਤੋਂ ਥੋੜ੍ਹੀ ਦੇਰ ਬਾਅਦ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।


ਉਕਤ ਨੌਜਵਾਨ ਨੇ ਕਾਲੇ ਰੰਗ ਦੀ ਜੈਕੇਟ ਪਾਈ ਹੋਈ ਸੀ ਅਤੇ ਜਾਮੀਆ ਮਿਲੀਆ ਇਸਲਾਮੀਆ ਨੇੜੇ ਸੀਏਏ ਵਿਰੋਧੀ ਪ੍ਰਦਰਸ਼ਨ ਦੌਰਾਨ ਇੱਕ ਦੇਸੀ ਬੰਦੂਕ ਲਹਿਰਾਈ ਅਤੇ ਉਸ ਤੋਂ ਬਾਅਦ ਗੋਲੀ ਚਲਾ ਦਿੱਤੀ। ਰਾਹੁਲ ਗਾਂਧੀ ਨੇ ਬਜਟ ਸੈਸ਼ਨ ਦੌਰਾਨ ਸੰਸਦ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁੱਛਿਆ- ਕਿੰਨੇ ਜਾਮੀਆ ਦੇ ਸ਼ੂਟਰ ਨੂੰ ਪੈਸੇ ਦਿੱਤੇ ਸਨ?


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Rahul Gandhi ask Who paid money to the person who fired in Jamia