ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਏਜੰਸੀਆਂ ਰਾਹੀਂ ਲੋਕਾਂ ਨੂੰ ਨਿਸ਼ਾਨਾ ਬਣਾ ਰਹੀ ਹੈ ਸਰਕਾਰ: ਰਾਹੁਲ ਗਾਂਧੀ

 

ਕਰਨਾਟਕ ਦੇ ਸਾਬਕਾ ਮੰਤਰੀ ਡੀ ਕੇ ਸ਼ਿਵਕੁਮਾਰ (DK Shivkumar) ਦੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਗ੍ਰਿਫ਼ਤਾਰੀ ਨੂੰ ਲੈ ਕੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ (Rahul Gandhi) ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਉੱਤੇ ਨਿਸ਼ਾਨਾ ਲਾਇਆ।  ਗਾਂਧੀ ਨੇ ਦੋਸ਼ ਲਾਇਆ ਕਿ ਸਰਕਾਰ ਜਾਂਚ ਏਜੰਸੀਆਂ ਅਤੇ ਸੱਤਾਧਾਰੀ ਧਿਰ ਨਾਲ ਮਿਲੇ ਹੋਏ ਮੀਡੀਆ ਦਾ ਇਸਤੇਮਾਲ ਕਰਕੇ ਵਿਰੋਧੀ ਧਿਰ ਦੇ ਲੋਕਾਂ ਨੂੰ ਚੋਣਵੇਂ ਢੰਗ ਨਾਲ ਨਿਸ਼ਾਨਾ ਬਣਾ ਰਹੀ ਹੈ।

 

ਰਾਹੁਲ ਗਾਂਧੀ ਨੇ ਟਵੀਟ ਕੀਤਾ ਕਿ ਡੀ ਕੇ ਸ਼ਿਵਾਕੁਮਾਰ ਦੀ ਗ੍ਰਿਫ਼ਤਾਰੀ ਈਡੀ/ਸੀਬੀਆਈ ਅਤੇ ਸੱਤਾਧਾਰੀ ਮੀਡੀਆ ਦੀ ਵਰਤੋਂ ਕਰਦਿਆਂ ਸਰਕਾਰ ਵੱਲੋਂ ਬਦਲਾ ਲੈਣ ਦੀ ਰਾਜਨੀਤੀ ਦੀ ਇਕ ਹੋਰ ਉਦਾਹਰਣ ਹੈ।

 

 

 

 

ਜ਼ਿਕਰਯੋਗ ਹੈ ਕਿ ਸ਼ਿਵਕੁਮਾਰ ਨੂੰ ਮੰਗਲਵਾਰ ਰਾਤ ਨੂੰ ਮਨੀ ਲਾਂਡਰਿੰਗ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:rahul gandhi attacks government over dk shivkumar arrest