ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਹੁਲ ਗਾਂਧੀ ਵੱਲੋਂ ਰਾਫ਼ੇਲ ਮੁੱਦੇ `ਤੇ ਮੋਦੀ ਨੂੰ 15 ਮਿੰਟ ਬਹਿਸ ਕਰਨ ਦੀ ਚੁਣੌਤੀ

ਰਾਹੁਲ ਗਾਂਧੀ ਵੱਲੋਂ ਰਾਫ਼ੇਲ ਮੁੱਦੇ `ਤੇ ਮੋਦੀ ਨੂੰ 15 ਮਿੰਟ ਬਹਿਸ ਕਰਨ ਦੀ ਚੁਣੌਤੀ

ਅੱਜ ਸੰਸਦ ਦੇ ਹੇਠਲੇ ਸਦਨ ਭਾਵ ਲੋਕ ਸਭਾ `ਚ ਰਾਫ਼ੇਲ ਮੁੱਦੇ ਨੂੰ ਲੈ ਕੇ ਕਾਫ਼ੀ ਹੰਗਾਮਾ ਹੋਇਆ। ਸਰਕਾਰ ਤੇ ਵਿਰੋਧੀ ਧਿਰ ਵਿਚਾਲੇ ਤਿੱਖੀ ਬਹਿਸ ਹੁੰਦੀ ਰਹੀ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਸੰਸਦ `ਚ ਰੱਖਿਆ ਮੰਤਰੀ ਨਿਰਮਲਾ ਸੀਤਾਰਮਣ ਨੇ ਝੂਠ ਬੋਲਿਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰਾਫ਼ੇਲ ਮੁੱਦੇ `ਤੇ ਸਦਨ `ਚ 15 ਮਿੰਟ ਬਹਿਸ ਕਰਨ ਦੀ ਚੁਣੌਤੀ ਵੀ ਦਿੱਤੀ।


ਇਸ ਤੋਂ ਪਹਿਲਾਂ ਕਾਂਗਰਸ ਦੇ ਸੰਸਦ ਮੈਂਬਰ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਰਾਫ਼ੇਲ ਮਾਮਲੇ `ਚ ਸਾਂਝੀ ਸੰਸਦੀ ਕਮੇਟੀ (ਜੇ.ਪੀ.ਸੀ.) ਦੀ ਜਾਂਚ ਜ਼ਰੂਰੀ ਹੈ।


ਉਸ ਤੋਂ ਵੀ ਪਹਿਲਾਂ ਰੱਖਿਆ ਮੰਤਰੀ ਨੇ ਲੋਕ ਸਭਾ `ਚ ਕਿਹਾ ਸੀ ਕਿ ਸਾਲ 2014-18 ਦੌਰਾਨ 26,570.80 ਕਰੋੜ ਰੁਪਏ ਦਾ ਕੰਟਰੈਕਟ - ਹਿੰਦੁਸਤਾਨ ਏਅਰੋਨੌਟਿਕਸ ਲਿਮਿਟੇਡ ਨਾਲ ਸਾਈਨ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ 73,000 ਕਰੋੜ ਰੁਪਏ ਦਾ ਕੰਟਰੈਕਟ ਐੱਚਏਐੱਲ ਨਾਲ ਕਰਨਾ ਹੈ, ਉਹ ਹਾਲੇ ਪਾਈਪਲਾਈਨ `ਚ ਹੈ।


ਸ੍ਰੀਮਤੀ ਸੀਤਾਰਮਣ ਨੇ ਲੋਕ ਸਭਾ `ਚ ਦੁਹਰਾਇਆ ਕਿ ਉਨ੍ਹਾਂ ਜੋ ਵੀ ਸਦਨ `ਚ ਆਖਿਆ ਸੀ, ਉਹ ਪੂਰੀ ਤਰ੍ਹਾਂ ਸਹੀ ਸੀ। ਉਨ੍ਹਾਂ ਕਿਹਾ ਕਿ ਹਿੰਦੁਸਤਾਨ ਏਅਰੋਨੌਟਿਕਸ ਲਿਮਿਟਡ ਨਾਲ 26 ਹਜ਼ਾਰ ਕਰੋੜ ਰੁਪਏ ਦਾ ਕਰਾਰ ਕੀਤਾ ਸੀ ਤੇ ਇਹ ਕਰਾਰ 2014 ਤੋਂ 2018 ਲਈ ਹੋਇਆ ਸੀ।   

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ ਫੇਸਬੁੱਕ ਪੇਜ ਨੂੰ ਹੁਣੇ ਹੀ Like (ਲਾਈਕ) ਕਰੋ

https://www.facebook.com/hindustantimespunjabi/

 

ਅਤੇ

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ

https://twitter.com/PunjabiHT ਟਵਿਟਰ ਪੇਜ ਨੂੰ ਹੁਣੇ ਹੀ Follow (ਫ਼ਾਲੋ) ਕਰੋ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rahul Gandhi challenges Modi 15 minutes discussion on Rafale