ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਹੁਲ ਗਾਂਧੀ ਨੇ CAA ਖਿਲਾਫ ਦਿੱਲੀ 'ਚ ਹੋਏ ਹਿੰਸਕ ਪ੍ਰਦਰਸ਼ਨ ਦੀ ਕੀਤੀ ਨਿਖੇਧੀ

ਸਿਟੀਜ਼ਨਸ਼ਿਪ ਐਕਟ (ਸੀ.ਏ.ਏ.) ਨੂੰ ਲੈ ਕੇ ਦਿੱਲੀ ਦੇ ਜ਼ਫ਼ਰਾਬਾਦ ਅਤੇ ਚੰਦ ਬਾਗ ਵਿਚ ਹਿੰਸਕ ਵਿਰੋਧ ਪ੍ਰਦਰਸ਼ਨ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਸ ਦੀ ਨਿਖੇਧੀ ਕੀਤੀ ਹੈ।

 

ਰਾਹੁਲ ਗਾਂਧੀ ਨੇ ਕਿਹਾ ਕਿ ਇਹ ਤੰਦਰੁਸਤ ਲੋਕਤੰਤਰ ਦਾ ਪ੍ਰਤੀਕ ਨਹੀਂ ਹੋ ਸਕਦਾ। ਇਸ ਦੀ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਆਪਣੇ ਟਵੀਟ ਚ ਰਾਹੁਲ ਨੇ ਲੋਕਾਂ ਨੂੰ ਸੰਜਮ ਅਤੇ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਦੀ ਅਪੀਲ ਕੀਤੀ ਹੈ।

 

ਰਾਹੁਲ ਗਾਂਧੀ ਨੇ ਆਪਣੇ ਟਵੀਟ ਚ ਲਿਖਿਆ, ‘ਦਿੱਲੀ ਚ ਅੱਜ ਦੀ ਹਿੰਸਾ ਪ੍ਰੇਸ਼ਾਨ ਕਰਨ ਵਾਲੀ ਹੈ। ਇਸ ਦੀ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਸ਼ਾਂਤਮਈ ਵਿਰੋਧ ਪ੍ਰਦਰਸ਼ਨ ਸਿਹਤਮੰਦ ਲੋਕਤੰਤਰ ਦਾ ਪ੍ਰਤੀਕ ਹੈ, ਪਰ ਹਿੰਸਾ ਨੂੰ ਕਦੇ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਮੈਂ ਦਿੱਲੀ ਦੇ ਨਾਗਰਿਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਭੜਕਾਊ ਨਾ ਬਣਨ ਤੇ ਸੰਜਮ, ਹਮਦਰਦੀ ਅਤੇ ਸਮਝਦਾਰੀ ਦਿਖਾਉਣ।'

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rahul Gandhi condemns violent protest in CAA over Delhi