ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਫੇਲ ਮਾਮਲਾ : ਸੁਪਰੀਮ ਕੋਰਟ ਵੱਲੋਂ ਰਾਹੁਲ ਗਾਂਧੀ ਨੂੰ ਨੋਟਿਸ ਜਾਰੀ

ਰਾਫੇਲ ਮਾਮਲਾ : ਸੁਪਰੀਮ ਕੋਰਟ ਵੱਲੋਂ ਰਾਹੁਲ ਗਾਂਧੀ ਨੂੰ ਨੋਟਿਸ ਜਾਰੀ

ਸੁਪਰੀਮ ਕੋਰਟ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਰਾਫੇਲ ਮਾਮਲੇ ਵਿਚ ਅਦਾਲਤ ਦੇ ਆਦੇਸ਼ ਉਤੇ ਕਥਿਤ ਟਿੱਪਣੀ ਕਰਨ ਦੇ ਮਾਮਲੇ ਉਤੇ ਨੋਟਿਸ ਜਾਰੀ ਕਰ ਜਵਾਬ ਦਾਖਲ ਕਰਨ ਨੂੰ ਕਿਹਾ ਹੈ।  ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਰਾਹੁਲ ਗਾਂਧੀ ਖਿਲਾਫ ਮਾਣਹਾਨੀ ਦੀ ਪਟੀਸ਼ਨ ਦਾਇਰ ਕੀਤੀ ਗਈ ਸੀ। ਅਦਾਲਤ ਨੇ ਇਸ ਮਾਮਲੇ ਵਿਚ ਕਾਂਗਰਸ ਪ੍ਰਧਾਨ ਨੂੰ ਸੋਮਵਾਰ ਤੱਕ ਜਵਾਬ ਦਾਖਲ ਕਰਨ ਨੂੰ ਕਿਹਾ ਹੈ।  ਅਦਾਲਤ ਇਸ ਮਾਮਲੇ ਵਿਚ ਅਗਲੀ ਸੁਣਵਾਈ ਮੰਗਲਵਾਰ ਨੂੰ ਕਰੇਗੀ।

 

ਨਵੀਂ ਦਿੱਲੀ ਲੋਕ ਸਭਾ ਖੇਤਰ ਤੋਂ ਲੋਕ ਸਭਾ ਮੈਂਬਰ ਮੀਨਾਕਸ਼ੀ ਲੇਖੀ ਨੇ ਆਪਣੀ ਪਟੀਸ਼ਨ ਵਿਚ ਦੋਸ਼ ਲਗਾਇਆ ਹੈ ਕਿ ਰਾਹੁਲ ਗਾਂਧੀ ਨੇ ਆਪਣੀ ਵਿਅਕਤੀਗਤ ਟਿੱਪਣੀ ਨੂੰ ਸੁਪਰੀਮ ਕੋਰਟ ਦੇ ਮੂੰਹੋ ਕਿਹਾਇਆ ਹੈ ਅਤੇ ਇਸ ਤਰ੍ਹਾਂ ਉਨ੍ਹਾਂ ਗਲਤ ਧਾਰਨਾ ਪੈਦਾ ਕਰਨ ਦਾ ਯਤਨ ਕੀਤਾ ਹੈ। ਮੀਨਾਕਸ਼ੀ ਲੇਖੀ ਵੱਲੋਂ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਬੈਂਚ ਨੂੰ ਕਿਹਾ ਕਿ ਕਾਂਗਰਸ ਪ੍ਰਧਾਨ ਨੇ ਕਥਿਤ ਤੌਰ ਉਤੇ ਟਿੱਪਣੀ ਕੀਤੀ, ਹੁਣ ਸੁਪਰੀਮ ਕੋਰਟ ਨੇ ਵੀ ਇਹ ਕਹਿ ਦਿੱਤਾ ਹੈ ਕਿ ਚੌਕੀਦਾਰ ਚੋਰ ਹੈ।  ਰਾਹੁਲ ਗਾਂਧੀ ਨੇ ਅਮੇਠੀ ਸੰਸਦੀ ਸੀਟ ਤੋਂ ਆਪਣੇ ਕਾਗਜ਼ ਦਾਖਲ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬਿਆਨ ਦਿੱਤਾ। ਰਾਹੁਲ ਗਾਂਧੀ ਦਾ ਇਸ ਸੀਟ ਉਤੇ ਭਾਜਪਾ ਦੇ ਆਗੂ ਅਤੇ ਕੇਂਦਰੀ ਮੰਤਰੀ ਸਮ੍ਰਿਤੀ ਇਰਾਨ ਨਾਲ ਮੁਕਾਬਲਾ ਹੈ।

 

ਗਾਂਧੀ ਨੇ ਪ੍ਰਧਾਨ ਮੰਤਰੀ ਦੇ ਹਾਲ ਹੀ ਵਿਚ ਦਿੱਤੇ ਗਏ ਇੰਟਰਵਿਊ ਦਾ ਵੀ ਜ਼ਿਕਰ ਕੀਤਾ, ਜਿਸ ਵਿਚ ਮੋਦੀ ਨੇ ਕਿਹਾ ਸੀ ਕਿ ਸੁਪਰੀਮ ਕੋਰਟ ਨੇ ਰਾਫੇਲ ਸੌਦੇ ਵਿਚ ਉਨ੍ਹਾਂ ਦੀ ਸਰਕਾਰ ਨੂੰ ਕਲੀਨ ਚਿੱਟ ਦਿੱਤੀ ਹੈ। ਰਾਹੁਲ ਗਾਂਧੀ ਨੇ ਅਮੇਠੀ ਸੀਟ ਲਈ ਕਾਗਜ਼ ਦਾਖਲ ਕਰਨ ਤੋਂ ਬਾਅਦ ਕਿਹਾ ਸੀ ਕਿ ਹੁਣ ਸੁਪਰੀਮ ਕੋਰਟ ਨੇ ਵੀ ਸਪੱਸ਼ਟ ਕਰ ਦਿੱਤਾ ਹੈ ਕਿ ਚੌਕੀਦਾਰ ਜੀ ਨੇ ਚੋਰੀ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੁਪਰੀਮ ਕੋਰਟ ਨੇ ਸਵੀਕਾਰ ਕੀਤਾ ਹੈ ਕਿ ਰਾਫੇਲ ਵਿਚ ਕੁਝ ਭ੍ਰਿਸ਼ਟਾਚਾਰ ਹੈ।

 

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਆਪਣੇ ਫੈਸਲੇ ਵਿਚ ਕਿਹਾ ਸੀ ਕਿ ਉਹ ਪਟੀਸ਼ਨਰਾਂ ਵੱਲੋਂ ਜ਼ਿਕਰ ਕੀਤੇ ਗਏ ਨਵੇਂ ਦਸਤਾਵੇਜ਼ਾਂ ਦੇ ਆਧਾਰ ਉਤੇ ਰਾਫੇਲ ਸੌਦੇ ਦੇ ਮਾਮਲੇ ਵਿਚ ਸੁਣਾਏ ਗਏ ਫੈਸਲੇ ਉਤੇ ਪੁਨਰਵਿਚਾਰ ਦੇ ਨਵੇਂ ਦਾਇਰ ਪਟੀਸ਼ਨਰਾਂ ਉਤੇ ਸੁਣਵਾਈ ਕਰੇਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rahul Gandhi file a reply in Supreme Court on remarks on Rafale order