ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵਾਇਨਾਡ ’ਚ ਹੜ੍ਹ ਪੀੜਤਾਂ ਨੂੰ ਮਿਲੇ ਰਾਹੁਲ ਗਾਂਧੀ, ਦਿੱਤਾ ਭਰੋਸਾ (ਤਸਵੀਰਾਂ)

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਆਪਣੇ ਲੋਕ ਸਭਾ ਹਲਕੇ ਵਾਇਨਾਡ ਵਿੱਚ ਹੜ੍ਹ ਪੀੜਤਾਂ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੀਆਂ ਵੱਖ ਵੱਖ ਸਮੱਸਿਆਵਾਂ ਦੇ ਹੱਲ ਲਈ ਪੂਰੀ ਕੋਸ਼ਿਸ਼ ਕਰਨਗੇ।

 

 

ਕੇਰਲ ਦੇ ਵਾਇਨਾਡ ਦੇ ਉਨ੍ਹਾਂ ਦੇ ਚਾਰ ਰੋਜ਼ਾ ਦੌਰੇ ਦੇ ਦੂਜੇ ਦਿਨ ਰਾਹੁਲ ਨੂੰ ਸਥਾਨਕ ਲੋਕਾਂ ਨੇ ਕਈ ਦੂਰ ਦੁਰਾਡੇ ਦੇ ਇਲਾਕਿਆਂ ਵਿਚ ਸੰਪਰਕ ਦੀ ਸਮੱਸਿਆ ਬਾਰੇ ਜਾਣਕਾਰੀ ਦਿੱਤੀ। ਲੋਕਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਹੜ੍ਹਾਂ ਅਤੇ ਢਿੱਗਾਂ ਡਿੱਗਣ ਕਾਰਨ ਸੜਕਾਂ ਅਤੇ ਪੁਲ ਢਹਿ ਗਏ ਹਨ। ਇਸ ਬਾਰੇ ਰਾਹੁਲ ਨੇ ਕਿਹਾ, “ਅਸੀਂ ਮਿਲ ਕੇ ਇਨ੍ਹਾਂ ਸਮੱਸਿਆਵਾਂ ਦਾ ਹੱਲ ਕਰਾਂਗੇ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਕਾਂਗਰਸੀ ਆਗੂ ਨੇ ਕਿਹਾ ਕਿ ਵਾਇਨਾਡ ਦੇ ਕਿਸਾਨ ਮਨੁੱਖੀ-ਜਾਨਵਰਾਂ ਦੇ ਟਕਰਾਅ ਦਾ ਸਾਹਮਣਾ ਕਰ ਰਹੇ ਹਨ, ਇਹ ਬਹੁਤ ਹੀ ਗੁੰਝਲਦਾਰ ਸਮੱਸਿਆ ਹੈ ਤੇ ਜਾਦੂ ਦੀ ਛੜੀ ਨਾਲ ਤੁਰੰਤ ਹੱਲ ਨਹੀਂ ਕੀਤਾ ਜਾ ਸਕਦਾ।

 

 

ਰਾਹੁਲ ਨੇ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਉਨ੍ਹਾਂ ਲੋਕਾਂ ਨੂੰ ਮੁਆਵਜ਼ਾ ਦੇਣਾ ਯਕੀਨੀ ਬਣਾਉਣ ਜੋ ਹੜ੍ਹਾਂ ਵਿਚ ਆਪਣੇ ਪਰਿਵਾਰਾਂ ਨੂੰ ਗੁਆ ਚੁੱਕੇ ਹਨ ਤੇ ਮਕਾਨਾਂ-ਜਾਇਦਾਦਾਂ ਨੂੰ ਗੁਆ ਚੁੱਕੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਕਾਂਗਰਸੀ ਵਰਕਰ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣ ਲਈ ਸਰਕਾਰ ’ਤੇ ਦਬਾਅ ਪਾਉਣਗੇ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rahul Gandhi meets the flood victim families in Wayanad Kerala