ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਹੁਲ ਗਾਂਧੀ ਨੇ ਦੱਖਣੀ ਕੋਰੀਆ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਦੱਖਣੀ ਕੋਰੀਆ ਦੀ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਲੀ ਨਾਇਕ ਯੇਨ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨਾਲ ਵੱਖ ਵੱਖ ਵਿਸ਼ਿਆਂ ਬਾਰੇ ਵਿਚਾਰ ਵਟਾਂਦਰੇ ਕੀਤੇ। ਉਨ੍ਹਾਂ ਦੀ ਦੱਖਣੀ ਕੋਰੀਆ ਦੀ ਯਾਤਰਾ ਭਾਰਤ ਚ ਸੋਧੇ ਹੋਏ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਹੋਏ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਹੋਈ ਹੈ।

 

ਰਾਹੁਲ ਗਾਂਧੀ ਨੇ ਟਵੀਟ ਕੀਤਾ, "ਅਧਿਕਾਰਤ ਵਫ਼ਦ ਦੇ ਹਿੱਸੇ ਵਜੋਂ ਮੈਂ ਅੱਜ ਕੋਰੀਆ ਗਣਰਾਜ ਦੇ ਪ੍ਰਧਾਨ ਮੰਤਰੀ ਲੀ ਯਾਕ-ਯੋਨ ਅਤੇ ਹੋਰ ਅਧਿਕਾਰੀਆਂ ਨੂੰ ਮਿਲਿਆ।" ਉਨ੍ਹਾਂ ਕਿਹਾ, "ਅਸੀਂ ਆਪਣੇ ਦੇਸ਼ਾਂ ਦੀ ਮੌਜੂਦਾ ਰਾਜਨੀਤਿਕ ਅਤੇ ਆਰਥਿਕ ਸਥਿਤੀ ਸਮੇਤ ਵੱਖ-ਵੱਖ ਵਿਸ਼ਿਆਂ 'ਤੇ ਵਿਚਾਰ-ਵਟਾਂਦਰਾ ਕੀਤਾ।"

 

ਉਨ੍ਹਾਂ ਨੇ ਆਪਣੀ ਫੋਟੋ ਦੱਖਣੀ ਕੋਰੀਆ ਦੇ ਪ੍ਰਧਾਨ ਮੰਤਰੀ ਨਾਲ ਵੀ ਸਾਂਝੀ ਕੀਤੀ। ਇਸ ਤਸਵੀਰ ਚ ਕਾਂਗਰਸ ਨੇਤਾ ਸੈਮ ਪਿਤਰੋਦਾ ਵੀ ਦਿਖਾਈ ਦੇ ਰਹੇ ਹਨ। ਸੂਤਰਾਂ ਨੇ ਦੱਸਿਆ ਕਿ ਰਾਹੁਲ ਗਾਂਧੀ ਦੱਖਣੀ ਕੋਰੀਆ ਦੇ ਸੱਦੇ ‘ਤੇ ਉਥੇ ਰਾਜਸੀ ਦੌਰੇਤੇ ਗਏ ਹਨ ਅਤੇ ਉਹ ਕੁਝ ਦਿਨਾਂ ‘ਚ ਵਾਪਸ ਪਰਤਣਗੇ।

 

 

 
 
 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rahul Gandhi met the Prime Minister of South Korea