ਅਗਲੀ ਕਹਾਣੀ

ਨਾਗਰਿਕਤਾ ਸੋਧ ਬਿੱਲ ਸੰਵਿਧਾਨ 'ਤੇ ਹਮਲਾ : ਰਾਹੁਲ ਗਾਂਧੀ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕਰ ਕੇ ਕਿਹਾ ਹੈ ਕਿ ਨਾਗਰਿਕਤਾ ਸੋਧ ਬਿੱਲ ਭਾਰਤੀ ਸੰਵਿਧਾਨ 'ਤੇ ਹਮਲਾ ਹੈ। ਜੇ ਕੋਈ ਇਸ ਦੀ ਸਮਰਥਨ ਕਰਦਾ ਹੈ ਤਾਂ ਉਹ ਸਾਡੇ ਦੇਸ਼ ਦੀ ਬੁਨਿਆਦ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਲਗਭਗ 12 ਘੰਟੇ ਤਕ ਚੱਲੀ ਬਹਿਸ ਤੋਂ ਬਾਅਦ ਇਹ ਬਿੱਲ ਲੋਕ ਸਬਾ 'ਚ ਪਾਸ ਹੋ ਗਿਆ ਸੀ। ਹੁਣ ਇਸ ਨੂੰ ਰਾਜ ਸਭਾ 'ਚ ਪੇਸ਼ ਕੀਤਾ ਜਾਣਾ ਹੈ।
 

ਰਾਹੁਲ ਗਾਂਧੀ ਤੋਂ ਇਲਾਵਾ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਟਵੀਟ ਕਰ ਕੇ ਆਪਣਾ ਵਿਰੋਧ ਪ੍ਰਗਟਾਇਆ ਹੈ। ਪ੍ਰਿਅੰਕਾ ਨੇ ਕਿਹਾ ਕਿ ਬੀਤੀ ਰਾਤ ਲੋਕ ਸਭਾ 'ਚ ਨਾਗਰਿਕਤਾ ਸੋਧ ਬਿੱਲ ਪਾਸ ਹੋਣ ਨਾਲ ਭਾਰਤ ਦੀ ਕੱਟੜਤਾ ਅਤੇ ਸੌੜੀ ਸੋਚ ਵਾਲੇ ਦੇਸ਼ ਵਜੋਂ ਪੁਸ਼ਟੀ ਹੋਈ ਹੈ। ਉਨ੍ਹਾਂ ਕਿਹਾ ਕਿ ਸਾਡਾ ਸੰਵਿਧਾਨ, ਸਾਡੀ ਨਾਗਰਿਕਤਾ ਇੱਕ ਮਜ਼ਬੂਤ ਅਤੇ ਇੱਕਜੁਟ ਭਾਰਤ ਦੇ ਸੁਪਨੇ ਨਾਲ ਜੁੜੇ ਹੋਏ ਹਨ। ਪ੍ਰਿਅੰਕਾ ਨੇ ਕਿਹਾ ਕਿ ਸਰਾਕਰ ਦੇ ਉਸ ਏਜੰਡੇ ਵਿਰੁੱਧ ਲੜਾਂਗੇ ਜੋ ਸਾਡੇ ਸੰਵਿਧਾਨ ਨੂੰ ਸਿਸਟੈਮੈਟਿਕਲੀ ਤਰੀਕੇ ਨਾਲ ਖਤਮ ਕਰ ਰਿਹਾ ਹੈ।
 

ਜ਼ਿਕਰਯੋਗ ਹੈ ਕਿ ਲੋਕ ਸਭਾ ਨੇ ਨਾਗਰਿਕਤਾ ਸੋਧ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਬਿੱਲ ਵਿਚ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਤੋਂ ਆਏ ਹਿੰਦੂ, ਜੈਨ, ਸਿੱਖ, ਬੋਧੀ, ਫਾਰਸੀ ਅਤੇ ਇਸਾਈ ਭਾਈਚਾਰੇ ਨੂੰ ਸ਼ਰਨਾਰਥੀ ਨਾਗਰਿਕਤਾ ਦੀ ਤਜਵੀਜ਼ ਹੈ। ਵਿਰੋਧੀ ਧਿਰ ਨੇ ਲੋਕ ਸਭਾ 'ਚ ਪੂਰੇ ਜ਼ੋਰ ਨਾਲ ਇਸ ਬਿੱਲ ਦਾ ਵਿਰੋਧ ਕੀਤਾ ਪਰ 7 ਘੰਟੇ ਤੱਕ ਚੱਲੀ ਤਿੱਖੀ ਬਹਿਸ ਤੋਂ ਬਾਅਦ ਆਖਿਰਕਾਰ ਇਹ ਪਾਸ ਲੋਕ ਸਭਾ 'ਚ ਪਾਸ ਹੋ ਗਿਆ। ਬਿੱਲ ਦੇ ਪੱਖ 'ਚ 311 ਤੇ ਵਿਰੋਧੀ ਧਿਰ 'ਚ 80 ਵੋਟਾਂ ਪਈਆਂ ਸਨ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rahul Gandhi On Citizenship Amendment Bill says the CAB is an attack on the Indian constitution