ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਹੁਲ ਗਾਂਧੀ ਆਪਣੇ ਬਿਆਨ ਤੋਂ ਪਲਟੇ, ਸ਼ਿਵਰਾਜ ਦੇ ਬੇਟੇ 'ਤੇ ਲਗਾਇਆ ਸੀ ਵੱਡਾ ਦੋਸ਼

1 / 2ਰਾਹੁਲ ਗਾਂਧੀ

2 / 2ਰਾਹੁਲ ਗਾਂਧੀ

PreviousNext

ਮੱਧ ਪ੍ਰਦੇਸ਼ ਵਿਧਾਨ ਸਭਾ ਚੋਣ ਪ੍ਰਚਾਰ ਦੌਰਾਨ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪਨਾਮਾ ਪੇਪਰਜ਼ ਮਾਮਲੇ ਚ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਉਨ੍ਹਾਂ ਦੇ ਬੇਟੇ 'ਤੇ ਦੋਸ਼ ਲਾ ਕੇ ਪਲਟ ਗਏ। ਰਾਹੁਲ ਨੇ ਆਪਣੀ ਗਲਤੀ ਮੰਨਦਿਆਂ ਕਿਹਾ ਕਿ ਪਨਾਮਾ ਪੇਪਰਜ਼ ਕੇਸ ਚ ਗਲਤੀ ਨਾਲ ਸ਼ਿਵਰਾਜ ਸਿੰਘ ਅਤੇ ਉਨ੍ਹਾਂ ਦੇ ਬੇਟੇ ਦਾ ਨਾਂ ਲੈ ਲਿਆ ਸੀ। ਰਾਹੁਲ ਨੇ ਕਿਹਾ ਕਿ ਭਾਜਪਾ 'ਚ ਇੰਨਾ ਭ੍ਰਿਸ਼ਟਾਚਾਰ ਹੈ ਕਿ ਕੱਲ ਮੈਂ ਕਨਫਿਊਜ਼ ਹੋ ਗਿਆ ਸੀ। ਰਾਹੁਲ ਗਾਂਧੀ ਨੇ ਅੱਗੇ ਕਿਹਾ ਕਿ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਪਨਾਮਾ ਨਹੀਂ ਕੀਤਾ, ਉਨ੍ਹਾਂ ਨੇ ਈ-ਟੈਂਡਰਿੰਗ ਅਤੇ ਵਿਆਪਮ ਘਪਲਾ ਕੀਤਾ ਹੈ।

 

 

ਦੱਸਣਯੋਗ ਹੈ ਕਿ ਰਾਹੁਲ ਨੇ ਸੋਮਵਾਰ ਨੂੰ ਮੱਧ ਪ੍ਰਦੇਸ਼ ਚ ਰੋਡ ਸ਼ੋਅ ਨੂੰ ਸੰਬੋਧਨ ਕਰਦਿਆਂ ਸੀਐਮ ਸ਼ਿਵਰਾਜ ਸਿੰਘ ਚੌਹਾਨ ਅਤੇ ਉਨ੍ਹਾਂ ਦੇ ਬੇਟੇ ਦਾ ਨਾਂ ਪਨਾਮਾ ਪੇਪਰਜ਼ ਕੇਸ ਚ ਘਸੀਟਿਆ ਸੀ। ਸ਼ਿਵਰਾਜ ਸਿੰਘ ਚੌਹਾਨ ਦੇ ਬੇਟੇ ਦਾ ਨਾਂ ਪਨਾਮਾ ਪੇਪਰਜ਼ ਚ ਸਾਹਮਣੇ ਆਇਆ ਸੀ ਪਰ ਕੋਈ ਕਾਰਵਾਈ ਨਹੀਂ ਹੋਈ। ਰਾਹੁਲ ਨੇ ਕਿਹਾ ਕਿ ਪਾਕਿਸਤਾਨ ਵਰਗੇ ਦੇਸ਼ ਨੇ ਵੀ ਪਨਾਮਾ ਪੇਪਰਜ਼ ਚ ਆਪਣੇ ਸਾਬਕਾ ਪੀਐਮ ਦਾ ਨਾਂ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਨੂੰ ਸਜ਼ਾ ਦਿੱਤੀ।

 

 

 

ਰਾਹੁਲ ਗਾਂਧੀ ’ਤੇ ਪਲਟਵਾਰ ਕਰਦੇ ਹੋਏ ਸ਼ਿਵਰਾਜ ਚੌਹਾਨ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਕਾਂਗਰਸ ਮੇਰੇ ਅਤੇ ਮੇਰੇ ਪਰਿਵਾਰ ਉੱਪਰ ਬੇਤੁਕੇ ਦੋਸ਼ ਲਾ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰਿਆਂ ਦਾ ਸਤਿਕਾਰ ਕਰਦੇ ਹੋਏ ਮਰਿਆਦਾ ਰੱਖਦੇ ਹਾਂ ਪਰ ਹੁਣ ਤਾਂ ਰਾਹੁਲ ਗਾਂਧੀ ਨੇ ਪਨਾਮਾ ਪੇਪਰਜ਼ ਚ ਮੇਰੇ ਬੇਟੇ ਕਾਰਤੀਕੇ ਦਾ ਨਾਂ ਲੈ ਕੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ। ਅਸੀਂ ਉਨ੍ਹਾਂ 'ਤੇ ਮਾਣਹਾਨੀ ਦਾ ਦਾਅਵਾ ਕਰ ਰਹੇ ਹਾਂ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rahul Gandhi reverses his statement Big allegation against Shivrajs son was imposed