ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਵਾਇਰਸ ਸੰਕਟ ਨੂੰ ਲੈ ਕੇ ਰਾਹੁਲ ਗਾਂਧੀ ਦਾ ਮੋਦੀ ਸਰਕਾਰ 'ਤੇ ਹਮਲਾ

ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਸੰਕਟ ਨਾਲ ਨਜਿੱਠਣ ਲਈ ਸਰਕਾਰ ਦੀ ਤਿਆਰੀ 'ਤੇ ਸਵਾਲ ਚੁੱਕਦਿਆਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਕਿਹਾ ਕਿ ਵਾਇਰਸ ਦੇ ਖ਼ਤਰੇ ਨੂੰ ਪਹਿਲਾਂ ਤੋਂ ਹੀ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਸੀ।

 

ਰਾਹੁਲ ਗਾਂਧੀ ਨੇ ਮਾਸਕ ਅਤੇ ਦਸਤਾਨਿਆਂ ਦੀ ਘਾਟ ਨਾਲ ਜੁੜੇ ਇਕ ਡਾਕਟਰ ਦੇ ਟਵੀਟ ਨੂੰ ਰਿਵੀਟ ਕਰਦਿਆਂ ਕਿਹਾ, "ਮੈਂ ਦੁਖੀ ਹਾਂ ਕਿਉਂਕਿ ਇਸ ਸਥਿਤੀ ਤੋਂ ਬਚਿਆ ਜਾ ਸਕਦਾ ਸੀ, ਸਾਡੇ ਕੋਲ ਤਿਆਰੀ ਕਰਨ ਦਾ ਸਮਾਂ ਸੀ। ਸਾਨੂੰ ਇਸ ਖਤਰੇ ਨੂੰ ਵਧੇਰੇ ਗੰਭੀਰਤਾ ਨਾਲ ਲੈਣਾ ਚਾਹੀਦਾ ਸੀ ਅਤੇ ਬਿਹਤਰ ਤਿਆਰੀ ਕਰਨੀ ਚਾਹੀਦੀ ਸੀ।''

 

ਕਾਂਰਗਸ ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਇਸ ਡਾਕਟਰ ਦੇ ਟਵੀਟ ਦਾ ਜ਼ਿਕਰ ਕਰਦਿਆਂ ਕਿਹਾ, “ਪ੍ਰਧਾਨ ਮੰਤਰੀ, ਕੋਰੋਨਾ ਵਾਇਰਸ ਨਾਲ ਲੜਨ ਦੀ ਤੁਹਾਡੀ ਰਣਨੀਤੀ ਇਹੀ ਗਲਤੀ ਹੈ। ਡਾਕਟਰਾਂ ਅਤੇ ਨਰਸਾਂ ਨੂੰ ਤਾੜੀਆਂ ਨਹੀਂ, ਸਿਹਤ ਸੁਰੱਖਿਆ ਨਾਲ ਜੁੜੇ ਉਪਕਰਣਾਂ ਦੀ ਲੋੜ ਹੈ। ਸਰਕਾਰ ਨੂੰ ਮੈਡੀਕਲ ਕਰਮਚਾਰੀਆਂ ਦੀ ਆਵਾਜ਼ ਸੁਣਨੀ ਚਾਹੀਦੀ ਹੈ।

 

170 ਦੇਸ਼ਾਂ ਵਿੱਚ ਐਤਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 308,130 ਹੈ। ਦੂਜੇ ਪਾਸੇ, ਘਾਤਕ ਵਾਇਰਸ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ 13,000 ਤੋਂ ਵੱਧ ਹੋ ਗਈ ਹੈ

 

 

 

 

 

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rahul gandhi s attack on the center should have already taken the corona virus crisis seriously