ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਪ੍ਰਧਾਨ ਨਹੀਂ ਹਨ। ਸਮਾਚਾਰ ਏਜੰਸੀ ਏਐਨਆਈ ਮੁਤਾਬਕ, ਰਾਹੁਲ ਗਾਂਧੀ ਨੇ ਕਿਹਾ ਕਿ ਨਵੇਂ ਪ੍ਰਧਾਨ ਦੇ ਫੈਸਲੇ ਉਤੇ ਬਿਨਾਂ ਕਿਸੇ ਦੇਰੀ ਦੇ ਫੈਸਲਾ ਹੋਣਾ ਚਾਹੀਦਾ ਹੈ।
Rahul Gandhi: Party should decide on the new president quickly without further delay, I'm nowhere in this process. I have already submitted my resignation and I am no longer the party president. CWC should convene a meeting at the earliest and decide. pic.twitter.com/pvImuPq2rj
— ANI (@ANI) July 3, 2019
ਉਨ੍ਹਾਂ ਕਿਹਾ ਕਿ ‘ਮੈਂ ਇਸ ਪ੍ਰਕਿਰਿਆ ਵਿਚ ਕਿਤੇ ਨਹੀਂ ਹਾਂ। ਮੈਂ ਪਹਿਲਾਂ ਹੀ ਆਪਣਾ ਅਸਤੀਫਾ ਸੌਪ ਦਿੱਤਾ ਹੈ।’ ਰਾਹੁਲ ਨੇ ਕਿਹਾ ਕਿ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਛੇਤੀ ਤੋਂ ਛੇਤੀ ਹੋਣਾ ਚਾਹੀਦਾ ਤਾਂ ਕਿ ਇਸ ਉਤੇ ਫੈਸਲਾ ਹੋ ਸਕੇ।
ਸੋਨੀਆ ਗਾਂਧੀ ਨੂੰ ਮਿਲੇ ਅਸ਼ੋਕ ਗਹਲੋਤ
ਜ਼ਿਕਰਯੋਗ ਹੈ ਕਿ 2019 ਲੋਕ ਸਭਾ ਚੋਣਾਂ ਵਿਚ ਕਾਂਗਰਸ ਦੀ ਵੱਡੀ ਹਾਰ ਦੇ ਬਾਅਦ ਰਾਹੁਲ ਗਾਂਧੀ ਨੇ ਪਾਰਟੀ ਦੇ ਪ੍ਰਧਾਨ ਅਹੁਦੇ ਤੋਂ ਅਸਤੀਫੇ ਦੀ ਪੇਸ਼ਕਸ਼ ਕਰਕੇ ਇਹ ਅਹੁਦਾ ਕਿਸੇ ਹੋਰ ਨੂੰ ਦਿੱਤੇ ਜਾਣ ਦੀ ਗੱਲ ਕਹੀ ਸੀ। ਹਾਲਾਂਕਿ, ਰਾਹੁਲ ਗਾਂਧੀ ਨੂੰ ਪ੍ਰਧਾਨ ਅਹੁਦੇ ਉਤੇ ਬਣੇ ਰਹਿਣ ਲਈ ਲਗਾਤਾਰ ਪਾਰਟੀ ਦੇ ਆਗੂਆਂ ਵੱਲੋਂ ਅਪੀਲ ਕੀਤੀ ਗਈ ਹੈ।