ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਹੁਲ ਗਾਂਧੀ ਨੇ ਲਈ ਲੋਕ ਸਭਾ ਚੋਣਾਂ ’ਚ ਹਾਰ ਦੀ ਜ਼ਿੰਮੇਵਾਰੀ, ਪੋਸਟ ਕੀਤਾ ਪੱਤਰ

ਰਾਹੁਲ ਗਾਂਧੀ ਨੇ ਲਈ ਲੋਕ ਸਭਾ ਚੋਣਾਂ ’ਚ ਹਾਰ ਦੀ ਜ਼ਿੰਮੇਵਾਰੀ, ਪੋਸਟ ਕੀਤਾ ਪੱਤਰ

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਇਕ ਪੱਤਰ ਜਾਰੀ ਕਰਕੇ ਲੋਕ ਸਭਾ ਚੋਣਾਂ ਵਿਚ ਪਾਰਟੀ ਨੂੰ ਮਿਲੀ ਹਾਰ ਦੀ ਜ਼ਿੰਮਵੇਾਰੀ ਲਈ ਹੈ। ਰਾਹੁਲ ਗਾਂਧੀ ਨੇ ਪੱਤਰ ਵਿਚ ਲਿਖਿਆ ਹੈ ਕਿ ਕਾਂਗਰਸ ਪਾਰਟੀ ਦੇ ਪ੍ਰਧਾਨ ਵਜੋਂ ਮੈਂ 2019 ਦੀਆਂ ਚੋਣਾਂ ਦੀ ਹਾਰ ਲਈ ਜ਼ਿੰਮੇਵਾਰ ਹਾਂ। ਸਾਡੀ ਪਾਰਟੀ ਦੇ ਭਵਿੱਖ ਦੇ ਵਿਕਾਸ ਲਈ ਜਵਾਹਦੇਹੀ ਮਹੱਤਵਪੂਰਣ ਹੈ। ਮੈਂ ਕਾਂਗਰਸ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

 

 

ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਉਹ ਕਾਂਗਰਸ ਪਾਰਟੀ ਦੇ ਪ੍ਰਧਾਨ ਨਹੀਂ ਹਨ। ਸਮਾਚਾਰ ਏਜੰਸੀ ਏਐਨਆਈ ਮੁਤਾਬਕ, ਰਾਹੁਲ ਗਾਂਧੀ ਨੇ ਕਿਹਾ ਕਿ ਨਵੇਂ ਪ੍ਰਧਾਨ ਦੇ ਫੈਸਲੇ ਉਤੇ ਬਿਨਾਂ ਕਿਸੇ ਦੇਰੀ ਦੇ ਫੈਸਲਾ ਹੋਣਾ ਚਾਹੀਦਾ ਹੈ।

 

ਉਨ੍ਹਾਂ ਕਿਹਾ ਕਿ ‘ਮੈਂ ਇਸ ਪ੍ਰਕਿਰਿਆ ਵਿਚ ਕਿਤੇ ਨਹੀਂ ਹਾਂ। ਮੈਂ ਪਹਿਲਾਂ ਹੀ ਆਪਣਾ ਅਸਤੀਫਾ ਸੌਪ ਦਿੱਤਾ ਹੈ।’ ਰਾਹੁਲ ਨੇ ਕਿਹਾ ਕਿ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਛੇਤੀ ਤੋਂ ਛੇਤੀ ਹੋਣਾ ਚਾਹੀਦਾ ਤਾਂ ਕਿ ਇਸ ਉਤੇ ਫੈਸਲਾ ਹੋ ਸਕੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rahul Gandhi says As president of the Congress party I m responsible for the loss of the 2019 elections