ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਫ਼ੇਲ ਸੌਦੇ `ਤੇ ਰਾਹੁਲ ਗਾਂਧੀ ਨੇ ਮੋਦੀ ਸਰਕਾਰ ਨੂੰ ਘੇਰਿਆ

ਰਾਫ਼ੇਲ ਸੌਦੇ `ਤੇ ਰਾਹੁਲ ਗਾਂਧੀ ਨੇ ਮੋਦੀ ਸਰਕਾਰ ਨੂੰ ਘੇਰਿਆ

ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਰਾਫ਼ੇਲ ਹਵਾਈ ਜਹਾਜ਼ ਸੌਦੇ `ਚ ਆਫ਼ਸੈੱਟ ਭਾਈਵਾਲੀ ਦੇ ਸੰਦਰਭ ਵਿੱਚ ਫ਼ਰਾਂਸ ਦੇ ਸਾਬਕਾ ਰਾਸ਼ਟਰਪਤੀ ਫ਼ਰਾਂਸਵਾ ਓਲਾਂਦ ਦੇ ਕਥਿਤ ਬਿਆਨ ਨੂੰ ਲੈ ਕੇ ਸਨਿੱਚਰਵਾਰ ਨੂੰ ਸਰਕਾਰ `ਤੇ ਹਮਲਾ ਬੋਲਦਿਆਂ ਕਿਹਾ ਕਿ ਇਸ ਸਾਰੇ ਮਾਮਲੇ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਫ਼ਾਈ ਦੇਣੀ ਚਾਹੀਦੀ ਹੈ।


ਰਾਹੁਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਫ਼ਰਾਂਸ ਦੇ ਸਾਬਕਾ ਰਾਸ਼ਟਰਪਤੀ ਨੇ ਕਿਹਾਹ ਹੈ ਕਿ ਭਾਰਤ ਸਰਕਾਰ ਦੇ ਕਹਿਣ `ਤੇ ਰਿਲਾਇੰਸ ਡਿਫ਼ੈਂਸ ਨਾਂਅ ਦੀ ਅਨਿਲ ਅੰਬਾਨੀ ਦੀ ਕੰਪਨੀ ਨੂੰ ਕੰਟਰੈਕਟ ਦਿੱਤਾ ਗਿਆ। ਰਾਹੁਲ ਨੇ ਰਾਫ਼ੇਲ ਸੌਦੇ ਨੂੰ ਭ੍ਰਿਸ਼ਟਾਚਾਰ ਦਾ ਨਾਂਅ ਦਿੰਦਿਆਂ ਕਿਹਾ ਕਿ ਇਹ ਦੇਸ਼ ਦੀ ਰਾਖੀ ਅਤੇ ਸਾਡੇ ਫ਼ੌਜੀ ਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਹੈ। ਪ੍ਰਧਾਨ ਮੰਤਰੀ ਪੂਰੀ ਤਰ੍ਹਾਂ ਚੁੱਪ ਹਨ, ਉਹ ਇੱਕ ਸ਼ਬਦ ਤੱਕ ਨਹੀਂ ਬੋਲੇ।

 

 


ਦਰਅਸਲ, ਕਾਂਗਰਸ ਤੇ ਰਾਹੁਲ ਗਾਂਧੀ ਪਿਛਲੇ ਕਈ ਮਹੀਨਿਆਂ ਤੋਂ ਇਹ ਦੋਸ਼ ਲਾਉਂਦੇ ਆ ਰਹੇ ਹਨ ਕਿ ਮੋਦੀ ਸਰਕਾਰ ਨੇ ਫ਼ਰਾਂਸ ਦੀ ਕੰਪਨੀ ਦਸੌਲਟ ਤੋਂ 36 ਰਾਫ਼ੇਲ ਜੰਗੀ ਹਵਾਈ ਜਹਾਜ਼ਾਂ ਦੀ ਖ਼ਰੀਦ ਦਾ ਜੋ ਸੌਦਾ ਕੀਤਾ ਹੈ, ਉਸ ਦੀ ਕੀਮਤ ਪਿਛਲੀ ਯੂਪੀਏ ਸਰਕਾਰ ਦੌਰਾਨ ਖ਼ਰੀਦੇ ਗਏ ਹਵਾਈ ਜਹਾਜ਼ਾਂ ਦੀ ਕੀਮਤ ਦੇ ਮੁਕਾਬਲੇ ਬਹੁਤ ਜਿ਼ਆਦਾ ਹੈ। ਇਸ ਨਾਲ ਸਰਕਾਰੀ ਖ਼ਜ਼ਾਨੇ ਨੂੰ ਹਜ਼ਾਰਾਂ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।

 

 

 


ਰਾਫ਼ੇਲ ਸੌਦੇ ਨੂੰ ਲੈ ਕੇ ਫ਼ਰਾਂਸ ਦੇ ਸਾਬਕਾ ਰਾਸ਼ਟਰਪਤੀ ਫ਼ਰਾਂਸਵਾ ਓਲਾਂਦ ਦੇ ਬਿਆਨ ਤੋਂ ਬਾਅਦ ਫ਼ਰਾਂਸ ਸਰਕਾਰ ਤੇ ਦਸੌਲਟ ਏਵੀਏਸ਼ਨ ਦਾ ਆਪਾ-ਵਿਰੋਧੀ ਬਿਆਨ ਸਾਹਮਣੇ ਆਇਆ ਹੈ। ਫ਼ਰਾਂਸ ਸਰਕਾਰ ਨੇ ਇਹ ਬਿਆਨ ਸ਼ੁੱਕਰਵਾਰ ਰਾਤੀਂ ਸਾਬਕਾ ਰਾਸ਼ਟਰਪਤੀ ਫ਼ਰਾਂਸਵਾ ਓਲਾਂਦ ਦੇ ਉਸ ਬਿਆਨ ਤੋਂ ਬਾਅਦ ਜਾਰੀ ਕੀਤਾ, ਜਿਸ ਵਿੱਚ ਉਨ੍ਹਾਂ ਦਾਅਵਾ ਕੀਤਾ ਸੀ ਕਿ ਭਾਰਤ ਸਰਕਾਰ ਨੇ ਰਾਫ਼ੇਲ ਸੌਦੇ ਲਈ ਇੱਕ ਨਿਜੀ ਕੰਪਨੀ ਦਾ ਨਾਂਅ ਸੁਝਾਇਆ ਸੀ।


ਇਸ ਦਾਅਵੇ ਤੋਂ ਬਾਅਦ ਫ਼ਰਾਂਸ ਵੱਲੋਂ ਜਾਰੀ ਬਿਆਨ `ਚ ਕਿਹਾ ਗਿਆ ਕਿ ਇਸ ਸੌਦੇ ਲਈ ਭਾਰਤੀ ਸਨਅਤੀ ਭਾਈਵਾਲਾਂ ਨੂੰ ਚੁਣਨ ਵਿੱਚ ਫ਼ਰਾਂਸ ਸਰਕਾਰ ਦੀ ਕੋਈ ਭੂਮਿਕਾ ਨਹੀਂ ਸੀ।   

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rahul Gandhi seeks clarification from Modi Govt