ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਿਸਾਨਾਂ ਦੀ ਕਰਜ਼ਾ ਮੁਆਫੀ ਅਤੇ ਰਾਫੇਲ ਸੌਦੇ ’ਤੇ ਬੋਲੇ ਰਾਹੁਲ ਗਾਂਧੀ

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਚ ਕਿਸਾਨਾਂ ਦਾ ਕਰਜ਼ਾ ਛੇਤੀ ਹੀ ਮੁਆਫ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਤਿੰਨਾਂ ਸੂਬਿਆਂ ਦੇ ਕਿਸਾਨਾਂ ਨੂੰ ਮੈਂ ਕਹਿਣਾ ਚਾਹੁੰਦਾ ਹਾਂ ਕਿ ਬਹੁਤ ਜਲਦ ਤੁਹਾਡਾ ਕਰਜ਼ਾ ਮੁਆਫ ਹੋਣ ਜਾ ਰਿਹਾ ਹੈ।

 

ਦਰਅਸਲ ਕਾਂਗਰਸ ਨੇ ਇਨ੍ਹਾਂ ਤਿੰਨਾਂ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਚ ਵਾਅਦਾ ਕੀਤਾ ਸੀ ਕਿ ਕਾਂਗਰਸ ਦੀ ਸਰਕਾਰ ਬਣਨ ਦੇ 10 ਦਿਨਾਂ ਅੰਦਰ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦਾ ਫੈਸਲਾ ਕਰ ਦਿੱਤਾ ਜਾਵੇਗਾ। ਤਿੰਨਾਂ ਸੂਬਿਆਂ ਚ ਕਾਂਗਰਸ ਨੂੰ ਜਿੱਤ ਮਿਲੀ ਹੈ। ਕਾਂਗਰਸ ਪ੍ਰਧਾਨ ਨੇ ਕਿਸਾਨਾਂ ਦੀ ਕਰਜ਼ਾ ਮੁਆਫੀ ਦਾ ਵਾਅਦਾ ਆਪਣੇ ਚੋਣ ਮੈਨੀਫੈਸਟੋ ਚ ਅਤੇ ਰੈਲੀਆਂ ਚ ਕੀਤਾ ਸੀ।

 

ਰਾਫੇਲ ਸੌਦੇ ਤੇ ਸੁਪਰੀਮ ਕੋਰਟ ਦੇ ਫੈਸਲੇ ਮਗਰੋਂ ਕਾਂਗਰਸ ਮੁਖੀ ਰਾਹੁਲ ਗਾਂਧੀ ਨੇ ਮੋਦੀ ਸਰਕਾਰ ਨੂੰ ਮੁੜ ਘੇਰਦਿਆਂ ਕਿਹਾ ਕਿ ਇੱਕ ਉਦਯੋਗਪਤੀ ਨੂੰ 30 ਹਜ਼ਾਰ ਕਰੋੜ ਰੁਪਏ ਦਾ ਲਾਭ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਰਾਫੇਲ ਸੌਦੇ ਚ ਭ੍ਰਿਸ਼ਟਾਚਾਰ ਹੋਇਆ ਹੈ ਅਤੇ ਜਹਾਜ਼ ਦੀ ਕੀਮਤ ਤੇ ਸਵਾਲ ਹਾਲੇ ਵੀ ਬਰਕਰਾਰ ਹੈ।

 

 

ਰਾਹੁਲ ਗਾਂਧੀ ਨੇ ਕਿਹਾ ਕਿ ਇਸ ਮਾਮਲੇ ਚ ਸਾਡੀ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਦੀ ਮੰਗ ਨਹੀਂ ਮੰਨੀ ਗਈ। ਰਾਹੁਲ ਨੇ ਦੋਸ਼ ਲਗਾਇਆ ਕਿ ਸੀਏਜੀ ਦੀ ਰਿਪੋਰਟ ਲੋਕ ਲੇਖਾ ਕਮੇਟੀ (ਪੀਏਸੀ) ਨੂੰ ਨਹੀਂ ਭੇਜੀ ਗਈ ਹੈ।

 

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸੁਪਰੀਮ ਕੋਰਟ ਦੇ ਫੈਸਲੇ ਮਗਰੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੁੜ ਤੋਂ ਚੋਰ ਦੱਸਿਆ। ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਇਹ ਗੱਲ ਸਮਝਦਾ ਹੈ ਕਿ ਚੌਕੀਦਾਰ ਚੋਰ ਹੈ ਤੇ ਅਸੀਂ ਇਸ ਗੱਲ ਨੂੰ ਸਾਬਤ ਕਰ ਦੇਵਾਂਗੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੇ ਅਨਿਲ ਅੰਬਾਨੀ ਤੋਂ ਚੋਰੀ ਕਰਵਾਈ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rahul Gandhi speaks on farmers debt waiver and rafale deal