ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

SC ਨੇ ਰਾਹੁਲ ਨੂੰ ਦੂਜਾ ਹਲਫਨਾਮਾ ਦਾਇਰ ਕਰਨ ਦੀ ਦਿੱਤੀ ਆਗਿਆ

SC ਨੇ ਰਾਹੁਲ ਨੂੰ ਦੂਜਾ ਹਲਫਨਾਮਾ ਦਾਇਰ ਕਰਨ ਦੀ ਦਿੱਤੀ ਆਗਿਆ

ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਦੀ ਪਟੀਸ਼ਨ ਸਵੀਕਾਰ ਕਰ ਲਈ ਅਤੇ ਉਨ੍ਹਾਂ ਨੂੰ ਦੂਜਾ ਹਲਫਨਾਮਾ ਦਾਇਰ ਕਰਨ ਦੀ ਆਗਿਆ ਦੇ ਦਿੱਤੀ ਹੈ। ਇਸ ਮਾਮਲੇ ਵਿਚ ਅਗਲੀ ਸੁਣਵਾਈ ਛੇ ਮਈ ਨੂੰ ਤੈਅ ਕੀਤੀ ਗਈ ਹੈ।

 

ਨਿਊਜ਼ ਏਜੰਸੀ ਭਾਸ਼ਾ ਅਨੁਸਾਰ, ਰਾਹੁਲ ਗਾਂਧੀ ਨੇ ਕਿਹਾ ਕਿ ‘ਚੌਕੀਦਾਰ ਚੋਰ ਹੈ’ ਬਿਆਨ ਨੂੰ ਗਲਤ ਤਰੀਕੇ ਨਾਲ ਸੁਪਰੀਮ ਕੋਰਟ ਦਾ ਦੱਸਣ ਲਈ ਉਨ੍ਹਾਂ ਦੇ ਹਲਫਨਾਮੇ ਵਿਚ ਵਰਤੋਂ ਕੀਤੇ ਗਿਆ ਖੇਦ ਸ਼ਬਦ ਇਕ ਤਰ੍ਹਾਂ ਨਾਲ ਮੁਆਫੀ ਵਰਗਾ ਹੈ।

 

ਸੁਪਰੀਮ ਕੋਰਟ ਨੇ ਰਾਫੇਲ ਫੈਸਲੇ ਸਬੰਧੀ ਰਾਹੁਲ ਗਾਂਧੀ ਦੇ ਹਲਫਨਾਮੇ ਉਤੇ ਕਿਹਾ ਕਿ ਕਿਤੇ ਉਨ੍ਹਾਂ ਆਪਣੀ ਗਲਤੀ ਮੰਨੀ ਅਤੇ ਕਿਤੇ ਇਨਕਾਰ ਕੀਤਾ ਹੈ। ਅਦਾਲਤ ਨੇ ਰਾਹੁਲ ਗਾਂਧੀ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੂੰ ਕਿਹਾ ਕਿ ਤੁਸੀਂ ਹਲਫਨਾਮੇ ਵਿਚ ਕੀ ਕਹਿਣਾ ਚਾਹੁੰਦੇ ਹੋ ਇਹ ਸਮਝਣ ਵਿਚ ਸਾਨੂੰ ਮੁਸ਼ਕਲ ਹੋ ਰਹੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rahul Gandhi to file fresh affidavit in Rafale contempt case