ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪ੍ਰਿਯੰਕਾ ਨੂੰ ਸੋਨਭਦਰ ਜਾਣ ਤੋਂ ਰੋਕਣਾ ਸੱਤਾ ਦੀ ਦੁਰਵਰਤੋਂ : ਰਾਹੁਲ ਗਾਂਧੀ

ਪ੍ਰਿਯੰਕਾ ਨੂੰ ਸੋਨਭਦਰ ਜਾਣ ਤੋਂ ਰੋਕਣਾ ਸੱਤਾ ਦੀ ਦੁਰਵਰਤੋਂ : ਰਾਹੁਲ ਗਾਂਧੀ

ਉਤਰ ਪ੍ਰਦੇਸ਼ ਦੇ ਸੋਨਭਦਰ ਜ਼ਿਲ੍ਹੇ ਵਿਚ 17 ਜੁਲਾਈ ਨੂੰ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਗੋਲੀਬਾਰੀ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਅੱਜ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਰਾਣਸੀ ਪਹੁੰਚੀ। ਇੱਥੇ ਬੀਐਚਯੂ ਦੇ ਟ੍ਰਾਮਾ ਸੈਂਟਰ ਹਸਪਤਾਲ ਜਾ ਕੇ ਉਨ੍ਹਾਂ ਸੋਨਭਦਰ ਕਤਲੇਆਮ ਵਿਚ ਗੰਭੀਰ ਤੌਰ ਉਤੇ ਜ਼ਖਮੀ ਲੋਕਾਂ ਤੋਂ ਉਨ੍ਹਾਂ ਦਾ ਹਾਲ ਜਾਣਿਆ।

ਧਰਨੇ ਉਤੇ ਬੈਠੀ ਪ੍ਰਿਯੰਕਾ ਗਾਂਧੀ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ

ਕਾਫਿਲਾ ਰੋਕੇ ਜਾਣ ਉਤੇ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਉਹ ਬਸ ਸੋਨਭਦਰ ਫਾਈਰਿੰਗ ਮਾਮਲੇ ਵਿਚ ਪੀੜਤਾਂ ਦੇ ਪਰਿਵਾਰਾਂ ਨੂੰ ਮਿਲਣਾ ਚਾਹੁੰਦੀ ਹੈ। ਉਨ੍ਹਾਂ ਦੱਸਿਆ ਕਿ ਨਾਲ ਹੀ ਕੇਵਲ 4 ਲੋਕ ਹੀ ਜਾਣਗੇ। ਫਿਰ ਵੀ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਉਥੇ ਜਾਣ ਤੋਂ ਰੋਕ ਦਿੱਤਾ। ਇਸ ਉਤੇ ਪ੍ਰਿਯੰਕਾ ਗਾਂਧੀ ਨੇ ਸਵਾਲ ਕੀਤਾ ਕਿ ਸਾਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਕਿਉਂ ਰੋਕਿਆ? ਅਸੀਂ ਇੱਥੇ ਸ਼ਾਂਤੀ ਨਾਲ ਬੈਠੇ ਰਹਾਂਗੇ।

 

 

ਇਸ ਪੂਰੇ ਮਾਮਲੇ ਵਿਚ ਰਾਹੁਲ ਗਾਂਧੀ ਨੇ ਟਵੀਟ ਕਰਦੇ ਹੋਏ ਕਿਹਾ ਕਿ ਪ੍ਰਿਯੰਕਾ ਗਾਂਧੀ ਦੀ ਨਜਾਇਜ਼ ਗ੍ਰਿਫਤਾਰੀ ਹੋਈ ਹੈ। ਇਹ ਪ੍ਰੇਸ਼ਾਨ ਕਰਨ ਵਾਲਾ ਮਾਮਲਾ ਹੈ। ਪ੍ਰਿਯੰਕਾ ਗਾਂਧੀ ਨੂੰ 10 ਪੀੜਤ ਆਦਿਵਾਸੀ ਕਿਸਾਨਾ ਨਾਲ ਨਾ ਮਿਲਣ ਦੇਣਾ, ਇਹ ਸਰਾਸਰ ਸੱਤਾ ਦੀ ਦੂਰਵਰਤੋਂ ਹੈ।  ਇਹ ਸਾਫ ਦਰਸਾਉਂਦਾ ਹੈ ਕਿ ਭਾਜਪਾ ਸਰਕਾਰ ਵਿਚ ਸੁਰੱਖਿਆ ਦੇ ਹਾਲਾਤ ਸਹੀ ਨਹੀਂ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:rahul gandhi tweet over priyanka gandhi protest and arrest over sonbhadra violence in up