ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਹੁਲ ਹੁਣ ਕਾਂਗਰਸ ਦੇ ਡੁੱਬਦੇ ਜਹਾਜ਼ ’ਚੋਂ ਛਾਲ਼ ਮਾਰ ਰਹੇ: BJP ਆਗੂ ਚੌਹਾਨ

ਰਾਹੁਲ ਹੁਣ ਕਾਂਗਰਸ ਦੇ ਡੁੱਬਦੇ ਜਹਾਜ਼ ’ਚੋਂ ਛਾਲ਼ ਮਾਰ ਰਹੇ: BJP ਆਗੂ ਚੌਹਾਨ

ਭਾਰਤੀ ਜਨਤਾ ਪਾਰਟੀ (BJP) ਦੇ ਮੀਤ ਪ੍ਰਧਾਨ ਸ਼ਿਵਰਾਜ ਸਿੰਘ ਚੌਹਾਨ ਨੇ ਬੁੱਧਵਾਰ ਨੂੰ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਉੱਤੇ ਸਿਆਸੀ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਕਾਂਗਰਸ ਦੇ ਡੁੱਬਦੇ ਜਹਾਜ਼ ਨੂੰ ਬਚਾਉਣ ਦੀ ਅੰਤ ਤੱਕ ਕੋਸ਼ਿਸ਼ ਕਰਨ ਦੀ ਥਾਂ ਉਹ ਇਸ ’ਚੋਂ ਬਾਹਰ ਛਾਲ਼ ਮਾਰਨ ਵਾਲੇ ਪਹਿਲੇ ਵਿਅਕਤੀ ਹਨ।

 

 

ਖ਼ਬਰ ਏਜੰਸੀ ‘ਭਾਸ਼ਾ’ ਮੁਤਾਬਕ ਚੌਹਾਨ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ – ‘ਅਸੀਂ ਸੁਣਿਆ ਹੈ ਕਿ ਜਦੋਂ ਕੋਈ ਜਹਾਜ਼ ਡੁੱਬ ਰਿਹਾ ਹੁੰਦਾ ਹੈ, ਤਾਂ ਉਹ ਕੈਪਟਨ ਹੁੰਦਾ ਹੈ, ਜੋ ਉਸ ਨੂੰ ਬਚਾਉਣ ਲਈ ਅੰਤ ਤੱਕ ਉਸ ਉੱਤੇ ਰਹਿੰਦਾ ਹੈ ਪਰ ਕੈਪਟਨ ਸਭ ਤੋਂ ਪਹਿਲਾਂ ਕਾਂਗਰਸ ਦੇ ਜਹਾਜ਼ ਚੋਂ ਬਾਹਰ ਛਾਲ਼ ਮਾਰ ਰਿਹਾ ਹੈ।’’

 

 

ਉਨ੍ਹਾਂ ਕਿਹਾ ਕਿ ਇਸ ਵੇਲੇ ਕਿਸੇ ਨੂੰ ਪਤਾ ਨਹੀਂ ਕਿ ਕਾਂਗਰਸ ਦਾ ਪ੍ਰਧਾਨ ਕੌਣ ਹੈ। ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਦੇ ਕਨਵੀਨਰ ਸ੍ਰੀ ਚੌਹਾਨ ਨੇ ਕਿਹਾ ਕਿ ਪਾਰਟੀ ਛੇਤੀ ਹੀ ਆਪਣੀ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰੇਗੀ।

 

 

ਉਨ੍ਹਾਂ ਦਾਅਵਾ ਕੀਤਾ ਕਿ ਵਿਰੋਧੀ ਪਾਰਟੀਆਂ ਇਸ ਵੇਲੇ ਮਾੜੀ ਹਾਲਤ ਵਿੱਚ ਹਨ। ਉੱਤਰ ਪ੍ਰਦੇਸ਼ ਵਿੱਚ ਸਮਾਜਵਾਦੀ ਪਾਰਟੀ ਤੇ ਬਸਪਾ ਵੱਖ ਹੋ ਗਈਆਂ ਹਨ ਤੇ ਗਾਂਧੀ ਜਹਾਜ਼ ’ਚੋਂ ਛਾਲ ਮਾਰ ਗਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦਾ ਉਦੇਸ਼ ਸਾਲ 2023 ’ਚ ਤੇਲੰਗਾਨਾ ਵਿੱਚ ਅਗਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਸਰਕਾਰ ਬਣਾਉਣ ਦਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rahul is now jumping out of sinking ship of Congress says BJP leader Chauhan