ਫ਼ਿਰੋਜ਼ਪੁਰ ਡਵੀਜ਼ਨ ਅਧੀਨ ਪਠਾਨਕੋਟ ਸਿਟੀ ਅਤੇ ਕੈਂਟ ਰੇਲਵੇ ਸਟੇਸ਼ਨਾਂ ਨੂੰ ਆਈਐਸਆਈਐਸ ਵੱਲੋਂ ਉਡਾਉਣ ਦੀ ਧਮਕੀ ਦਿੱਤੀ ਗਈ ਹੈ।
ਜੀ.ਆਰ.ਪੀ. ਪਠਾਨਕੋਟ ਨੇ ਆਪਣੇ ਅਧਿਕਾਰੀਆਂ ਨੂੰ ਪਠਾਨਕੋਟ ਰੇਲਵੇ ਸਟੇਸ਼ਨ 'ਤੇ ਸੁਰੱਖਿਆ ਸਖ਼ਤ ਕਰਨ ਦੇ ਹੁਕਮ ਦਿੱਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ. ਜੀ.ਆਰ.ਪੀ. ਕੁਲਦੀਪ ਸਿੰਘ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਠਾਨਕੋਟ ਦੇ ਸਾਰੇ ਰੇਲਵੇ ਸਟੇਸ਼ਨਾਂ ਦੀ ਸੁਰੱਖਿਆ ਸਖ਼ਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਗਿਆ ਹੈ ਕਿ ਸਾਵਧਾਨੀ ਤਹਿਤ ਅੰਦਰ ਬਾਹਰ ਖੜੇ ਵਾਹਨਾਂ ਉੱਤੇ ਨਜ਼ਰ ਰੱਖੀ ਜਾ ਰਹੀ ਹੈ।
ਐਸਐਸਪੀ ਪਠਾਨਕੋਟ ਵਿਵੇਕ ਸ਼ੀਲ ਸੋਨੀ ਨੇ ਦਾਅਵਾ ਕੀਤਾ ਕਿ ਇਹ ਇੱਕ ਪੁਰਾਣਾ ਇਨਪੁਟ ਸੀ ਪਰ ਜੇਕਰ ਇਹ ਇੱਕ ਨਵਾਂ ਵੇਰਵਾ ਹੈ ਤਾਂ ਉਸ ਨੂੰ ਧਿਆਨ ਵਿੱਚ ਰੱਖ ਕੇ ਕਾਰਵਾਈ ਕੀਤੀ ਜਾ ਰਹੇ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਪਹਿਲਾਂ ਹੀ ਹਾਈ ਐਲਰਟ ਉੱਤੇ ਹੈ।