ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਮੇਤ ਉੱਤਰੀ ਭਾਰਤ ’ਚ ਕੁਝ ਥਾਵਾਂ ’ਤੇ ਮੀਂਹ ਨਾਲ ਗਰਮੀ ਤੋਂ ਕੁਝ ਰਾਹਤ

ਪੰਜਾਬ ਸਮੇਤ ਉੱਤਰੀ ਭਾਰਤ ’ਚ ਕੁਝ ਥਾਵਾਂ ’ਤੇ ਮੀਂਹ ਨਾਲ ਗਰਮੀ ਤੋਂ ਕੁਝ ਰਾਹਤ

ਪੰਜਾਬ ਸਮੇਤ ਉੱਤਰੀ ਤੇ ਪੱਛਮੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਸੋਮਵਾਰ ਨੂੰ ਹਲਕੇ ਮੀਂਹ ਕਾਰਨ ਸਖ਼ਤ ਗਰਮੀ ਦੇ ਕਹਿਰ ਤੋਂ ਕੁਝ ਰਾਹਤ ਮਿਲੀ ਹੈ ਤੇ ਪਾਰਾ ਕਈ ਹਫ਼ਤਿਆਂ ਬਾਅਦ 40 ਡਿਗਰੀ ਤੋਂ ਕੁਝ ਹੇਠਾਂ ਆਇਆ ਪਰ ਬਿਹਾਰ ਸਮੇਤ ਹੋਰ ਕਈ ਸੂਬਿਆਂ ਵਿੱਚ ਹਾਲੇ ਵੀ ਲੂ ਦਾ ਜ਼ੋਰ ਜਾਰੀ ਹੈ। ਇਕੱਲੇ ਬਿਹਾਰ ਸੂਬੇ ਵਿੱਚ ਲੂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ ਹੁਣ 76 ਤੱਕ ਪੁੱਜ ਗਈ ਹੈ।

 

 

ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਵਿੱਚ ਕੱਲ੍ਹ ਦੁਪਹਿਰ ਤੇ ਸ਼ਾਮੀਂ ਤੇਜ਼ ਹਵਾਵਾਂ ਚੱਲੀਆਂ ਤੇ ਬੱਦਲਾਂ ਦੀ ਗਰਜ ਨਾਲ ਛਿੱਟਾਂ ਵੀ ਪੱਈਆਂ। ਪੰਜਾਬ ’ਚ ਅੱਜ ਮੰਗਲਵਾਰ ਤੇ ਬੁੱਧਵਾਰ ਨੂੰ ਵੀ ਛਿੱਟਾਂ ਪੈਣ ਦਾ ਅਨੁਮਾਨ ਹੈ।

 

 

ਉੱਧਰ ਜੰਮੂ–ਕਸ਼ਮੀਰ ਦੇ ਬਾਂਦੀਪੁਰਾ ਤੇ ਗਾਂਦਰਬਲ ਜ਼ਿਲ੍ਹਿਆਂ ਵਿੱਚ ਅਸਮਾਨੀ ਬਿਜਲੀ ਡਿੱਗਣ ਨਾਲ 18 ਸਾਲਾਂ ਦੀ ਇੱਕ ਕੁੜੀ ਸਮੇਤ ਦੋ ਵਿਅਕਤੀਆਂ ਦੀ ਮੌਤ ਹੋ ਗਈ।

 

 

ਰਾਸ਼ਟਰੀ ਰਾਜਧਾਨੀ ਦਿੱਲੀ ’ਚ ਬੱਦਲ ਛਾਏ ਰਹੇ ਤੇ ਤੇਜ਼ ਹਵਾਵਾਂ ਚੱਲਣ ਨਾਲ ਕੁਝ ਠੰਢਕ ਹੋ ਗਈ। ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਛੇ ਡਿਗਰੀ ਘੱਟ 33 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

 

 

ਦਿੱਲੀ ਦੇ ਵੱਖੋ–ਵੱਖਰੇ ਸਥਾਨਾਂ ਉੱਤੇ ਕੱਲ੍ਹ ਬੂੰਦਾ–ਬਾਂਦੀ ਹੋਈ। ਮੌਸਮ ਵਿਗਿਆਨੀਅ ਦੀ ਭਵਿੱਖਬਾਣੀ ਹੈ ਕਿ ਅਗਲੇ ਤਿੰਨ–ਚਾਰ ਦਿਨਾਂ ਤੱਕ ਸ਼ਹਿਰ ਵਿੱਚ ਮੌਸਮ ਅਜਿਹਾ ਹੀ ਬਣਿਆ ਰਹੇਗਾ ਤੇ ਪਾਰਾ 25 ਤੋਂ 35 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ।

 

 

ਇਸ ਦੌਰਾਨ ਉੱਤਰ ਪ੍ਰਦੇਸ਼, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਤੇ ਗੁਜਰਾਤ ਦੇ ਕਈ ਹਿੱਸਿਆਂ ਵਿੱਚ ਵੀ ਹਲਕਾ ਮੀਂਹ ਪਿਆ ਤੇ ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rain brings respite from heat-wave in North India including Punjab