ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਜਸਥਾਨ : ਬਰਾਤੀਆਂ ਨਾਲ ਭਰੀ ਬੱਸ ਨਦੀ 'ਚ ਡਿੱਗੀ, 24 ਲੋਕਾਂ ਦੀ ਮੌਤ

ਰਾਜਸਥਾਨ 'ਚ ਇੱਕ ਬੱਸ ਦੇ ਨਦੀ 'ਚ ਡਿੱਗਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਰਾਜਸਥਾਨ ਦੇ ਬੁੰਦੀ 'ਚ ਕੋਟਾ-ਦੌਸਾ ਹਾਈਵੇਅ ਤੇ ਬੁੱਧਵਾਰ ਸਵੇਰੇ ਇੱਕ ਬੱਸ ਨਦੀ 'ਚ ਡਿੱਗ ਗਈ। ਇਸ ਹਾਦਸੇ 'ਚ ਘੱਟੋ-ਘੱਟ 24 ਲੋਕਾਂ ਦੀ ਮੌਤ ਹੋ ਗਈ। ਨਿਊਜ਼ ਏਜੰਸੀ ਪੀਟੀਆਈ ਨੇ ਪੁਲਿਸ ਦੇ ਹਵਾਲੇ ਤੋਂ ਇਹ ਜਾਣਕਾਰੀ ਦਿੱਤੀ ਹੈ।
 

ਨਿਊਜ਼ ਏਜੰਸੀ ਪੀਟੀਆਈ ਦੇ ਅਨੁਸਾਰ ਬੁੱਧਵਾਰ ਸਵੇਰੇ ਬੁੰਦੀ ਜ਼ਿਲ੍ਹੇ 'ਚ ਕੋਟਾ-ਦੌਸਾ ਹਾਈਵੇਅ 'ਤੇ ਬਰਾਤੀਆਂ ਨਾਲ ਭਰੀ ਪ੍ਰਾਈਵੇਟ ਬੱਸ ਨਦੀ 'ਚ ਡਿੱਗ ਗਈ। ਇਸ ਹਾਦਸੇ 'ਚ ਲਗਭਗ 24 ਲੋਕਾਂ ਦੀ ਮੌਤ ਹੋ ਗਈ ਅਤੇ 4 ਜ਼ਖਮੀ ਹੋਏ ਹਨ। ਇਸ ਬੱਸ 'ਚ 28 ਲੋਕ ਸਵਾਰ ਸਨ, ਜੋ ਕੋਟਾ ਤੋਂ ਸਵਾਈ ਮਾਧੋਪੁਰ ਜਾ ਰਹੇ ਸਨ।
 

ਲਖਰੀ ਥਾਣਾ ਖੇਤਰ ਦੇ ਪੱਪੜੀ ਪਿੰਡ ਨੇੜੇ ਇੱਕ ਪੁਲ 'ਤੇ ਡਰਾਈਵਰ ਦਾ ਸੰਤੁਲਨ ਵਿਗੜ ਗਿਆ ਅਤੇ ਬੱਸ ਨਦੀ 'ਚ ਡਿੱਗ ਗਈ। 13 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 10 ਲੋਕਾਂ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ।
 

ਮਰਨ ਵਾਲਿਆਂ 'ਚ 11 ਮਰਦ, 10 ਔਰਤਾਂ ਅਤੇ 3 ਬੱਚੇ ਸ਼ਾਮਲ ਹਨ। ਜ਼ਖਮੀਆਂ ਨੂੰ ਲਖਰੀ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਕੋਟਾ ਦੇ ਸਰਕਾਰੀ ਹਸਪਤਾਲ 'ਚ ਸ਼ਿਫਟ ਕਰ ਦਿੱਤਾ ਗਿਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rajasthan At least 24 killed as private bus falls into river in Rajasthan Bundi district