ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

CAA ਤੋਂ ਮੁਸਲਮਾਨਾਂ ਨੂੰ ਕੋਈ ਖਤਰਾ ਨਹੀਂ : ਰਜਨੀਕਾਂਤ

ਨਾਗਰਿਕਤਾ ਸੋਧ ਕਾਨੂੰਨ (ਸੀਏਏ) ਵਿਰੁੱਧ ਹੋ ਰਹੇ ਰੋਸ ਪ੍ਰਦਰਸ਼ਨਾਂ ਵਿਚਕਾਰ ਸੁਪਰਸਟਾਰ ਰਜਨੀਕਾਂਤ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਰਜਨੀਕਾਂਤ ਨੇ ਬੁੱਧਵਾਰ ਨੂੰ ਸੀਏਏ ਦਾ ਸਮਰਥਨ ਕੀਤਾ ਅਤੇ ਕਿਹਾ ਕਿ ਇਸ ਕਾਨੂੰਨ ਨਾਲ ਮੁਸਲਮਾਨਾਂ ਨੂੰ ਕੋਈ ਖਤਰਾ ਨਹੀਂ ਹੈ। ਰਜਨੀਕਾਂਤ ਨੇ ਐਨਪੀਆਰ ਦਾ ਵੀ ਸਮਰਥਨ ਕੀਤਾ ਅਤੇ ਕਿਹਾ ਕਿ ਰਾਸ਼ਟਰੀ ਜਨਸੰਖਿਆ ਰਜਿਸਟਰ ਬਹੁਤ ਜ਼ਰੂਰੀ ਹੈ।
 

ਨਾਗਰਿਕਤਾ ਕਾਨੂੰਨ 'ਚ ਸੋਧ ਕਰਨ ਅਤੇ ਇਸ ਦੇ ਵਿਰੁੱਧ ਦੇਸ਼ ਪੱਧਰੀ ਰੋਸ ਪ੍ਰਦਰਸ਼ਨ ਤੋਂ ਬਾਅਦ ਆਪਣੀ ਪਹਿਲੀ ਪ੍ਰਤੀਕ੍ਰਿਆ 'ਚ ਰਜਨੀਕਾਂਤ ਨੇ ਪੱਤਰਕਾਰਾਂ ਨੂੰ ਕਿਹਾ, "ਸੀਏਏ ਤੋਂ ਮੁਸਲਮਾਨਾਂ ਨੂੰ ਕੋਈ ਖਤਰਾ ਨਹੀਂ ਹੈ। ਜੇ ਉਨ੍ਹਾਂ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਮੈਂ ਉਨ੍ਹਾਂ ਲਈ ਆਵਾਜ਼ ਚੁੱਕਣ ਵਾਲਾ ਪਹਿਲਾ ਵਿਅਕਤੀ ਹੋਵਾਂਗਾ।"
 

69 ਸਾਲਾ ਅਦਾਕਾਰ ਰਜਨੀਕਾਂਤ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਭਾਰਤੀ ਲੋਕਾਂ ਨੂੰ ਸੀਏਏ ਨਾਲ ਕੋਈ ਮੁਸ਼ਕਿਲ ਪੇਸ਼ ਨਹੀਂ ਆਵੇਗੀ। ਉਨ੍ਹਾਂ ਦੋਸ਼ ਲਾਇਆ ਕਿ ਕੁਝ ਰਾਜਨੀਤਿਕ ਪਾਰਟੀਆਂ ਆਪਣੇ ਲਾਲਚ ਲਈ ਲੋਕਾਂ ਨੂੰ ਭੜਕਾ ਰਹੀਆਂ ਹਨ। ਉਨ੍ਹਾਂ ਨੇ ਇਸ ਕਾਨੂੰਨ ਵਿਰੁੱਧ ਪ੍ਰਦਰਸ਼ਨ ਕਰਨ ਲਈ ਧਾਰਮਿਕ ਆਗੂਆਂ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਇਸ ਨੂੰ ‘ਕਾਫ਼ੀ ਗਲਤ’ ਦੱਸਿਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rajinikanth says CAA no threat to Muslims NPR is very essential amid citizenship amendment act row