ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਰਿਵਾਰਵਾਦ ਤੋਂ ਦੂਰ ਭਾਜਪਾ ’ਚ CM ਜਾਂ PM ਬਣਨਾ ਸੰਭਵ: ਰਾਜਨਾਥ ਸਿੰਘ

ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਅੱਜ ਵੀਰਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਕੁੱਲੂ ਚ ਇਕ ਰੈਲੀ ਨੂੰ ਸੰਬੋਧਨ ਕੀਤਾ। ਰਾਜਨਾਥ ਸਿੰਘ ਨੇ ਕਾਂਗਰਸ ਤੇ ਨਿਸ਼ਾਨਾ ਲਗਾਉਂਦਿਆਂ ਕਿਹਾ ਕਿ ਭਾਜਪਾ ਦੇ ਸੱਤਾ ਚ ਵਾਪਸੀ ਕਰਦਿਆਂ ਹੀ ਦੇਸ਼-ਧ੍ਰੋਹ ਕਾਨੂੰਨ ਨੂੰ ਹੋਰ ਸਖਤ ਬਣਾਵਾਂਗੇ।

 

ਰਾਜਨਾਥ ਸਿੰਘ ਨੇ ਮੰਡੀ ਲੋਕ ਸਭਾ ਸੀਟ ਤੋਂ ਪਾਰਟੀ ਉਮੀਦਵਾਰ ਰਾਮ ਸਵਰੂਪ ਸ਼ਰਮਾ ਦੀ ਹਮਾਇਤ ਚ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਅਰਥਵਿਵਸਥਾ ਦੁਨੀਆ ਚ ਸਭ ਤੋਂ ਤੇਜ਼ ਗਤੀ ਨਾਲ ਵਧਣ ਵਾਲੀ ਅਰਥਵਿਵਸਥਾ ਬਣ ਗਈ ਹੈ ਅਤੇ ਆਈਐਮਐ਼ਫ ਨੇ ਵੀ ਦੇਸ਼ ਦੀ ਅਰਥਵਿਵਸਥਾ ਦੀ ਸ਼ਲਾਘਾ ਕੀਤੀ ਹੈ।

 

ਰਾਜਨਾਥ ਸਿੰਘ ਨੇ ਦਾਅਵਾ ਕੀਤਾ ਕਿ ਭਾਜਪਾ ਹੀ ਇਕੋ ਇਕ ਅਜਿਹੀ ਪਾਰਟੀ ਹੈ ਜਿਸ ਵਿਚ ਜ਼ਮੀਨੀ ਪੱਧਰ ਦਾ ਵਰਕਰ ਮੁੱਖ ਮੰਤਰੀ ਜਾਂ ਹੋਰ ਸਖਤ ਮਿਹਨਤੀ ਵਰਕਰ ਪ੍ਰਧਾਨ ਮੰਤਰੀ ਬਣ ਸਕਦਾ ਹੈ ਜਦਕਿ ਦੂਜੇ ਪਾਸੇ ਇਕ ਅਜਿਹੀ ਪਾਰਟੀ ਹੈ ਜਿਸ ਚ ਸਿਰਫ ਇਕ ਪਰਿਵਾਰਵਾਦ ਤਕ ਹੀ ਸੀਮਿਤ ਹੈ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:rajnath singh says bjp will make sedition charge more powerful