ਭਾਜਪਾ ਦੇ ਜਨਰਲ ਸਕੱਤਰ ਰਾਮ ਮਾਧਵ ਨੇ ਨਾਗਰਿਕਤਾ ਸੋਧ ਬਿਲ ਦਾ ਵਿਰੋਧ ਕਰਨ ਵਾਲਿਆਂ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਨਾਗਰਿਕਾ ਸੋਧ ਬਿੱਲ ‘ਤੇ ਵਿਰੋਧੀ ਧਿਰ ਦੀਆਂ ਦਲੀਲਾਂ ਗੁੰਮਰਾਹ ਕਰਨ ਵਾਲੀਆਂ ਹਨ। ਇਸ ਦੇ ਨਾਲ ਹੀ ਭਾਜਪਾ ਨੇਤਾ ਨੇ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਅਤੇ ਟੀਐਮਸੀ ਮੁਖੀ ਬੈਨਰਜੀ ਨੂੰ ਵੀ ਨਿਸ਼ਾਨਾ ਬਣਾਇਆ।
ਉਨ੍ਹਾਂ ਕਿਹਾ ਕਿ ਜੇ ਇਹ ਬਿਲ ਸੰਸਦ ਦੇ ਦੋਵਾਂ ਸਦਨਾਂ ਵਿੱਚ ਪੇਸ਼ ਕੀਤਾ ਜਾਂਦਾ ਹੈ ਤਾਂ ਇਹ ਸੰਵਿਧਾਨ ਦਾ ਹਿੱਸਾ ਬਣ ਜਾਵੇਗਾ। ਸੂਬੇ ਦੀ ਮੁੱਖ ਮੰਤਰੀ ਹੋਣ ਦੇ ਨਾਤੇ ਉਨ੍ਹਾਂ ਨੂੰ ਸੰਵਿਧਾਨ ਦੇ ਹਰ ਕਾਨੂੰਨ ਦੀ ਪਾਲਣਾ ਕਰਨੀ ਪਵੇਗੀ। ਜੇ ਉਹ ਅਜਿਹਾ ਨਹੀਂ ਕਰਦੀ ਹੈ ਤਾਂ ਕੇਂਦਰ ਫੈਸਲਾ ਕਰੇਗਾ ਕਿ ਕੀ ਕਰਨਾ ਹੈ।
ਰਾਮ ਮਾਧਵ ਨੇ ਕਿਹਾ ਕਿ ਵਿਰੋਧੀ ਧਿਰ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਇਹ ਬਿਲ ਉਨ੍ਹਾਂ ਘੱਟ ਗਿਣਤੀਆਂ ਨੂੰ ਬਚਾਉਣ ਲਈ ਹੈ ਜੋ ਭਾਰਤ ਆਏ ਸਨ। ਜੇ ਉਹ ਇੱਥੇ ਪੰਜ ਸਾਲਾਂ ਤੋਂ ਵੱਧ ਸਮੇਂ ਤੋਂ ਹਨ ਤਾਂ ਉਹ ਭਾਰਤ ਦੀ ਨਾਗਰਿਕਤਾ ਲਈ ਅਰਜ਼ੀ ਦੇ ਸਕਦੇ ਹਨ। ਅਸੀਂ ਬਹੁਤ ਸਾਰੇ ਲੋਕਾਂ ਨੂੰ ਸ਼ਰਨਾਰਥੀ ਦਾ ਦਰਜਾ ਦੇਣ ਲਈ ਤਿਆਰ ਹਾਂ। ਇਨ੍ਹਾਂ ਵਿੱਚ ਸ਼੍ਰੀਲੰਕਾ ਅਤੇ ਪਾਕਿਸਤਾਨ ਤੋਂ ਆਉਣ ਵਾਲੇ ਲੋਕ ਵੀ ਸ਼ਾਮਲ ਹਨ।