ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਮ ਰਹੀਮ ਨੂੰ ਪੈਰੋਲ ਮੰਗਣ ਦਾ ਹੱਕ: ਮੁੱਖ ਮੰਤਰੀ ਖੱਟੜ 

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ 'ਤੇ ਪ੍ਰਸ਼ਾਸਨ ਵੱਲੋਂ ਫ਼ੈਸਲਾ ਲੈਣਾ ਅਜੇ ਬਾਕੀ ਹੈ। ਇਸ ਦੌਰਾਨ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਮੰਗਲਵਾਰ ਨੂੰ ਕਿਹਾ ਕਿ ਰਾਮ ਰਹੀਮ ਨੂੰ ਪੈਰੋਲ ਮੰਗਣ ਦਾ ਹੱਕ ਹੈ ਅਤੇ ਕੋਈ ਵੀ ਪੈਰੋਲ ਮੰਗ ਸਕਦਾ ਹੈ। ਇਹ ਉਸ ਦਾ ਹੱਕ ਹੈ, ਜਿਸ ਲਈ ਉਸ ਨੂੰ ਰੋਕਿਆ ਨਹੀਂ ਜਾ ਸਕਦਾ। ਮੁੱਖ ਮੰਤਰੀ ਨੇ ਇਕ ਪ੍ਰੈੱਸ ਕਾਨਫ਼ਰੰਸ ਵਿੱਚ ਇਹ ਗੱਲ ਕਹੀ। 

 

ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਕੈਦੀ ਜੇਲ੍ਹ ਸੁਪਰਡੈਂਟ ਤੋਂ ਪੈਰੋਲ ਮੰਗਦਾ ਹੈ ਤਾਂ ਜੇਲ੍ਹ ਸੁਪਰਡੈਂਟ ਉਸ ਨੂੰ ਡਿਪਟੀ ਕਮਿਸ਼ਨਰ ਕੋਲ ਭੇਜਿਆ ਹੈ। ਉਹ ਉਸ ਨੂੰ ਪੁਲਿਸ ਸੁਪਰਡੈਂਟ ਕੋਲ ਭੇਜਦਾ ਹੈ। ਅੰਤਿਮ ਆਗਿਆ ਡਵੀਜ਼ਨਲ ਕਮਿਸ਼ਨਰ ਦਿੰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇ ਸਰਕਾਰ ਵੱਲੋਂ ਕੋਈ ਫ਼ੈਸਲਾ ਲੈਣ ਦੀ ਗੱਲ ਆਵੇਗੀ ਤਾਂ ਸੂਬੇ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਫ਼ੈਸਲਾ ਲਿਆ ਜਾਵੇਗਾ।

 

ਵਿਵਹਾਰ ਨੂੰ ਦੱਸਿਆ ਚੰਗਾ:

 

ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਗੁਰਮੀਤ ਰਾਮ ਰਹੀਮ ਨੇ ਪਿਛਲੇ ਹਫ਼ਤੇ ਖੇਤੀ ਕਰਨ ਲਈ ਪੈਰੋਲ ਮੰਗੀ ਸੀ। ਜੇਲ੍ਹ ਸੁਪਰਡੈਂਟ ਨੇ ਸਿਰਸਾ ਦੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇੱਕ ਚਿੱਠੀ ਲਿਖ ਕੇ ਪੁੱਛਿਆ ਸੀ ਕਿ ਪੈਰੋਲ ਦੇਣਾ ਉੱਚਿਤ ਹੋਵੇਗਾ? 

 

ਸੂਤਰਾਂ ਅਨੁਸਾਰ, ਚਿੱਠੀ ਵਿੱਚ ਦੱਸਿਆ ਹੈ ਕਿ ਜੇਲ੍ਹ ਵਿੱਚ ਉਸ ਦਾ ਵਿਵਹਾਰ ਚੰਗਾ ਰਿਹਾ ਹੈ। ਹੁਣ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਹ ਤੈਅ ਕਰਨਾ ਹੋਵੇਗਾ ਕਿ ਉਸ ਦੀ ਪੈਰੋਲ ਲਈ ਸਿਫ਼ਾਰਸ਼ ਕੀਤੀ ਜਾਵੇ ਜਾਂ ਨਹੀਂ?


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Ram Rahim has Right to ask For Parole says Haryana Cm Manohar lal Khattar