ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਮ ਵਿਲਾਸ ਹੀ ਹੋਣਗੇ ਕੇਂਦਰ 'ਚ ਮੰਤਰੀ, ਚਿਰਾਗ ਪਾਸਵਾਨ ਨਹੀਂ

ਕੇਂਦਰ ਦੀ ਨਵੀਂ ਸਰਕਾਰ ਵਿੱਚ ਰਾਮ ਵਿਲਾਸ ਪਾਸਵਾਨ ਜਨ ਸ਼ਕਤੀ ਪਾਰਟੀ ਦੀ ਨੁਮਾਇੰਦਗੀ ਕਰਨਗੇ। ਲੋਜਪਾ ਸੰਸਦੀ ਬੋਰਡ ਦੀ ਮੰਗਲਵਾਰ ਨੂੰ ਦਿੱਲੀ ਵਿੱਚ ਹੋਈ ਬੈਠਕ ਵਿੱਚ ਸਰਬਸੰਮਤੀ ਨਾਲ ਇਹ ਫ਼ੈਸਲਾ ਲਿਆ ਗਿਆ। ਬੈਠਕ ਵਿੱਚ ਪਾਰਟੀ ਦੇ ਨਵੇਂ ਚੁਣੇ ਸਾਂਸਦ ਅਤੇ ਪਾਰਟੀ ਦੇ ਸੰਸਦੀ ਬੋਰਡ ਦੇ ਹੋਰ ਮੈਂਬਰ ਮੌਜੂਦ ਸਨ।

 

ਸੰਸਦੀ ਬੋਰਡ ਦੇ ਚੇਅਰਪਰਸਨ ਚਿਰਾਗ ਪਾਸਵਾਨ ਨੇ ਕਿਹਾ ਕਿ ਪਾਰਟੀ ਇਸ ਫ਼ੈਸਲੇ ਤੋਂ ਛੇਤੀ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਜਾਣੂ ਕਰਵਾ ਦੇਵੇਗੀ। ਰਾਮ ਵਿਲਾਸ ਪਾਸਵਾਨ ਨੇ ਲੋਕ ਸਭਾ ਚੋਣਾਂ ਨਹੀਂ ਲੜੀਆਂ ਸਨ ਅਤੇ ਉਨ੍ਹਾਂ ਨੂੰ ਰਾਜ ਸਭਾ ਮੈਂਬਰ ਬਣਾਉਣ ਜਾਣ ਲਈ ਭਾਜਪਾ ਨਾਲ ਸਹਿਮਤੀ ਬਣੀ ਹੈ।

 

ਬਿਹਾਰ ਦੇ ਜਮੂਈ ਤੋਂ ਸੰਸਦ ਮੈਂਬਰ ਚੁਣੇ ਚਿਰਗ ਪਾਸਵਾਨ ਨੇ ਕਿਹਾ ਕਿ ਉਹ ਕੈਬਨਿਟ ਦਾ ਹਿੱਸਾ ਨਹੀਂ ਹੋਣਗੇ ਅਤੇ 2020 ਵਿੱਚ ਬਿਹਾਰ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਉੱਤੇ ਆਪਣਾ ਧਿਆਨ ਕੇਂਦਰਤ ਕਰਨਗੇ। ਪਾਸਵਾਨ ਨੇ ਦੱਸਿਆ ਕਿ ਸਾਲ 2014 ਵਿਚ ਵੀ ਭਾਜਪਾ ਵੱਲੋਂ ਉਨ੍ਹਾਂ ਨੂੰ ਮੰਤਰੀ ਦੇ ਅਹੁੱਦਾ ਦਾ ਪ੍ਰਸਤਾਵ ਮਿਲਿਆ ਸੀ ਪਰ ਉਸ ਸਮੇਂ ਉਨ੍ਹਾਂ ਨੂੰ ਅਨੁਭਵ ਦੀ ਕਮੀ ਸੀ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Ram Vilas will be minister in modi NDA 2 not Chirag Paswan