ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਾਹ ਲੈਣ 'ਚ ਤਕਲੀਫ਼ ਤੋਂ ਬਾਅਦ ਹਸਪਤਾਲ 'ਚ ਜ਼ੇਰੇ ਇਲਾਜ ਰਾਮ ਵਿਲਾਸ ਪਾਸਵਾਨ 

ਕੇਂਦਰੀ ਖੁਰਾਕ ਅਤੇ ਖਪਤਕਾਰ ਮੰਤਰੀ ਰਾਮ ਵਿਲਾਸ ਪਾਸਵਾਨ ਨੂੰ ਕੱਲ੍ਹ ਯਾਨੀ ਐਤਵਾਰ ਨੂੰ ਫੋਰਟਿਸ ਐਸਕੋਰਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉਹ ਹਾਲੇ ਵੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। 

 

ਹਸਪਤਾਲ ਦੇ ਮੈਡੀਕਲ ਸੁਪਰਡੈਂਟ, ਡਾ. ਪ੍ਰਣਵ ਨੇ ਕਿਹਾ ਕਿ ਉਹ ਇਸ ਸਮੇਂ ਸਿਹਤਮੰਦ ਹਨ ਅਤੇ ਉਨ੍ਹਾਂ ਨੂੰ ਫਾਲੋ-ਅਪ ਜਾਂਚ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਦੱਸ ਦੇਈਏ ਕਿ ਪਾਸਵਾਨ ਨੂੰ ਸਾਹ ਲੈਣ 'ਚ ਤਕਲੀਫ਼ ਤੋਂ ਬਾਅਦ ਹਸਪਤਾਲ ਲਿਜਾਇਆ ਗਿਆ ਸੀ।

 

ਜ਼ਿਕਰਯੋਗ ਹੈ ਕਿ ਰਾਜ ਸਭਾ ਦੇ ਸੰਸਦ ਮੈਂਬਰ ਰਾਮ ਵਿਲਾਸ ਪਾਸਵਾਲ 32 ਸਾਲਾਂ ਵਿੱਚ 11 ਚੋਣਾਂ ਲੜ ਚੁੱਕੇ ਹਨ, ਜਿਨ੍ਹਾਂ ਵਿੱਚੋਂ ਉਨ੍ਹਾਂ ਨੇ 9 ਚੋਣਾਂ ਜਿੱਤੀਆਂ ਹਨ। ਹਾਲਾਂਕਿ ਉਨ੍ਹਾਂ ਨੇ ਇਸ ਵਾਰ ਚੋਣ ਨਹੀਂ ਲੜੀ, ਪਰ ਉਨ੍ਹਾਂ ਨੇ ਮੋਦੀ ਸਰਕਾਰ ਵਿੱਚ ਖ਼ੁਰਾਕ ਅਤੇ ਖਪਤਕਾਰ ਮੰਤਰੀ ਵਜੋਂ ਸਹੁੰ ਚੁੱਕੀ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:ramvilas paswan admitted in escort hospital after breathing problem