ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਲਾਤਕਾਰ ਦੀ ਸ਼ਿਕਾਇਤ 'ਤੇ ਪੁਲਿਸ ਨੇ ਨਹੀਂ ਕੀਤੀ ਕਾਰਵਾਈ ਤਾਂ ਲੜਕੀ ਨੇ ਕੀਤੀ ਖ਼ੁਦਕੁਸ਼ੀ 


ਹਰਿਆਣਾ ਦੇ ਯਮੁਨਾਨਗਰ ਜ਼ਿਲ੍ਹੇ ਵਿੱਚ ਇੱਕ 22 ਸਾਲਾ ਲੜਕੀ ਨੇ ਬਲਾਤਕਾਰ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਕਾਰਨ ਖ਼ੁਦਕੁਸ਼ੀ ਕਰ ਲਈ। ਇਹ ਘਟਨਾ ਸੋਮਵਾਰ ਸ਼ਾਮ ਨੂੰ ਜਠਲਾਣਾ ਥਾਣਾ ਖੇਤਰ ਦੇ ਬਾਹਰ ਵਾਪਰੀ। ਲੜਕੀ ਆਪਣੇ ਰਿਸ਼ਤੇਦਾਰ ਨਾਲ ਆਪਣੀ ਸ਼ਿਕਾਇਤ ਦੀ ਸਥਿਤੀ ਦਾ ਪਤਾ ਕਰਨ ਗਈ ਸੀ।

 

ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਸਥਾਨਕ ਪੁਲਿਸ ਅਧਿਕਾਰੀਆਂ ਉੱਤੇ ਸ਼ਿਕਾਇਤ ਦੇ ਸਬੰਧ ਵਿੱਚ ਕਾਰਵਾਈ ਨਾ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਦਾ ਕਹਿਣਾ ਹੈ ਕਿ 12 ਦਿਨ ਪਹਿਲਾਂ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਸੀ। 

 

ਪੁਲਿਸ ਨੇ ਦੱਸਿਆ ਕਿ ਲੜਕੀ ਨੇ ਕੁਝ ਜ਼ਹਿਰੀਲੀ ਚੀਜ਼ ਖਾ ਲਈ ਸੀ ਜਿਸ ਤੋਂ ਬਾਅਦ ਉਸ ਨੂੰ ਸਥਾਨਕ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਪੁਲਿਸ ਨੇ ਕਿਹਾ ਕਿ ਉਹ ਲੜਕੀ ਦੇ ਪਰਿਵਾਰ ਵਾਲਿਆਂ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਕਰ ਰਹੇ ਹਨ।

 

ਯਮੁਨਾਨਗਰ ਦੇ ਉਪ ਪੁਲਿਸ ਕਪਤਾਨ ਨੇ ਮੰਗਲਵਾਰ ਨੂੰ ਕਿਹਾ ਕਿ ਲੜਕੀ ਤਿੰਨ ਮਹੀਨੇ ਪਹਿਲਾਂ ਮਨੋਜ ਕੁਮਾਰ ਨਾਮ ਦੇ ਵਿਅਕਤੀ ਨਾਲ ਭੱਜ ਗਈ ਸੀ। ਪੁਲਿਸ ਨੇ ਦੱਸਿਆ ਕਿ ਲੜਕੀ ਨੇ ਅਦਾਲਤ ਵਿੱਚ ਬਿਆਨ ਦਿੱਤਾ ਸੀ ਕਿ ਉਹ ਆਪਣੇ ਆਪ ਮਨੋਜ ਨਾਲ ਗਈ ਸੀ। ਬਾਅਦ ਵਿੱਚ ਉਸ ਦੇ ਪਰਿਵਾਰ ਨੇ ਮਨੋਜ ਉੱਤੇ ਬਲਾਤਕਾਰ ਦਾ ਇਲਜ਼ਾਮ ਲਗਾਇਆ ਸੀ।

 

ਡੀਐਸਪੀ ਨੇ ਦੱਸਿਆ ਕਿ ਮਨੋਜ ਸਮੇਤ ਛੇ ਵਿਅਕਤੀਆਂ ਖ਼ਿਲਾਫ਼ ਖ਼ੁਦਕੁਸ਼ੀ ਲਈ ਉਕਸਾਉਣ ਦਾ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੜਕੀ ਦੀ ਕਥਿਤ ਤੌਰ 'ਤੇ ਕੀਤੀ ਗਈ ਖ਼ੁਦਕੁਸ਼ੀ ਤੋਂ ਬਾਅਦ ਜਠਲਾਣਾ ਥਾਣੇ ਦੇ ਤਿੰਨ ਕਰਮਚਾਰੀਆਂ ਨੂੰ ਲਾਈਨ ਹਾਜ਼ਰ ਕਰ ਕਰ ਦਿੱਤਾ ਗਿਆ ਹੈ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:rape victim 22 year old girl commit suicide after police did not take any action on her complaint