ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਢਿੱਡ ਭਰ ਕੇ ਭੋਜਨ ਤੇ ਕਿਸਾਨਾਂ ਦੀ ਕਰਜ਼ ਮੁਆਫ਼ੀ, ਠਾਕਰੇ ਸਰਕਾਰ ਦੇ ਵਾਅਦੇ

ਸ਼ਿਵ ਸੈਨਾ-ਐਨਸੀਪੀ-ਕਾਂਗਰਸ ਗੱਠਜੋੜ ਨੇ ਵੀਰਵਾਰ ਨੂੰ ਕਿਹਾ ਕਿ ਸੂਬੇ ਦੀ Maharashtra Vikas Aghadi (MVA) ਸਰਕਾਰ ਕਿਸਾਨਾਂ ਦੇ ਕਰਜ਼ ਮੁਆਫ ਕਰੇਗੀ ਅਤੇ ਇਹ ਪੱਕਾ ਕਰੇਗੀ ਕਿ ਨੌਕਰੀਆਂ ਵਿੱਚ 80 ਪ੍ਰਤੀਸ਼ਤ ਰਾਖਵਾਂਕਰਨ ਨੌਜਵਾਨਾਂ ਅਤੇ ਸਥਾਨਕ ਨਿਵਾਸੀਆਂ ਲਈ ਹੋਵੇ।

 

ਐਨਸੀਪੀ ਨੇਤਾਵਾਂ ਜੈਅੰਤ ਪਾਟਿਲ ਅਤੇ ਨਵਾਬ ਮਲਿਕ, ਸ਼ਿਵ ਸੈਨਾ ਨੇਤਾ ਏਕਨਾਥ ਸ਼ਿੰਦੇ ਨੇ ਇਥੇ ਇੱਕ ਮੀਡੀਆ ਪ੍ਰੋਗਰਾਮ ਵਿੱਚ ਘੱਟੋ ਘੱਟ ਸਾਂਝਾ ਪ੍ਰੋਗਰਾਮ (ਸੀ.ਐੱਮ.ਪੀ.) ਦੀ ਘੋਸ਼ਣਾ ਕੀਤੀ।

 

ਕਿਸਾਨ: ਫਸਲਾਂ ਦਾ ਵਾਜਬ ਮੁੱਲ ਪ੍ਰਦਾਨ ਕਰੇਗਾ
 

- ਹੜ੍ਹਾਂ ਅਤੇ ਬੇਮੌਸਮੀ ਬਾਰਸ਼ ਕਾਰਨ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਤੁਰੰਤ ਦੂਰ ਕੀਤੀਆਂ ਜਾਣਗੀਆਂ।
- ਫ਼ਸਲੀ ਬੀਮਾ ਯੋਜਨਾ ਨੂੰ ਬਦਲਾਵ ਨਾਲ ਨੁਕਸਾਨ ਝੱਲ ਚੁੱਕੇ ਕਿਸਾਨਾਂ ਨੂੰ ਮਦਦ ਮੁਹੱਈਆ ਕਰਵਾਈ ਜਾਵੇਗੀ। 
- ਕਿਸਾਨਾਂ ਨੂੰ ਵਾਜਬ ਭਾਅ ਮੁਹੱਈਆ ਕਰਵਾਉਣ ਲਈ ਤੁਰੰਤ ਕਦਮ ਚੁੱਕੇ ਜਾਣਗੇ।
- ਸੋਕੇ ਦੇ ਪ੍ਰਭਾਵਿਤ ਇਲਾਕਿਆਂ ਵਿੱਚ ਪਾਣੀ ਦੀ ਸਪਲਾਈ ਲਈ ਸਿਸਟਮ ਦੀ ਤੁਰੰਤ ਮੁਰੰਮਤ ਕੀਤੀ ਜਾਵੇਗੀ

 

ਰੁਜ਼ਗਾਰ: ਖਾਲੀ ਅਸਾਮੀਆਂ ਤੁਰੰਤ ਭਰੀਆਂ ਜਾਣਗੀਆਂ
 

- ਰਾਜ ਸਰਕਾਰ ਵਿੱਚ ਖਾਲੀ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਤੁਰੰਤ ਸ਼ੁਰੂ ਕੀਤੀ ਜਾਵੇਗੀ
- ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨਾਂ ਲਈ ਫੈਲੋਸ਼ਿਪ ਦਾ ਐਲਾਨ ਕੀਤਾ ਜਾਵੇਗਾ।

 

ਸਿੱਖਿਆ: ਜ਼ੀਰੋ ਫੀਸਦੀ ਵਿਆਜ ਉੱਤੇ ਕਰਜ਼
 

ਰਾਜ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾਣਗੇ।
ਮਜ਼ਦੂਰ ਜਮਾਤ ਦੇ ਬੱਚਿਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਜ਼ੀਰੋ ਪ੍ਰਤੀਸ਼ਤ ਵਿਆਜ 'ਤੇ ਸਿੱਖਿਆ ਕਰਜ਼

 

ਔਰਤਾਂ: ਕੰਮ ਕਰਨ ਵਾਲੀਆਂ ਔਰਤਾਂ ਲਈ ਹੋਸਟਲ
 

- ਔਰਤਾਂ ਦੀ ਸੁਰੱਖਿਆ ਇਸ ਸਰਕਾਰ ਦੀ ਪਹਿਲੀ ਪ੍ਰਾਥਮਿਕਤਾ ਹੈ।
- ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਦੀਆਂ ਲੜਕੀਆਂ ਦੀ ਸਿੱਖਿਆ ਮੁਫ਼ਤ ਕੀਤੀ ਜਾਵੇਗੀ।
- ਸ਼ਹਿਰਾਂ ਅਤੇ ਜ਼ਿਲ੍ਹਾ ਹੈੱਡਕੁਆਰਟਰਾਂ ਵਿੱਚ ਕੰਮ ਕਰਨ ਵਾਲੀਆਂ ਔਰਤਾਂ ਲਈ ਹੋਸਟਲ ਬਣਾਏ ਜਾਣਗੇ
- ਆਂਗਣਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਦਾ ਮਾਣ ਭੱਤਾ ਅਤੇ ਸਹੂਲਤਾਂ ਵਿੱਚ ਵਾਧਾ ਕੀਤਾ ਜਾਵੇਗਾ
,

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Re 1 clinics meals for Rs 10 for locals in new maharashtra government cmp