ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਾਗ਼ੀ AAP ਵਿਧਾਇਕ ਅਲਕਾ ਲਾਂਬਾ ਨੂੰ ਦਿੱਲੀ ਅਸੈਂਬਲੀ ਤੋਂ ਬਾਹਰ ਕੱਢਿਆ

ਆਮ ਆਦਮੀ ਪਾਰਟੀ (ਆਪ) (AAP) ਦੀ ਬਾਗੀ ਵਿਧਾਇਕ ਅਲਕਾ ਲਾਂਬਾ (Alka Lamba) ਨੂੰ ਦਿੱਲੀ ਵਿਧਾਨ ਸਭਾ ਦੇ ਸਪੀਕਰ ਰਾਮ ਨਿਵਾਸ ਗੋਇਲ ਨੇ ਉਨ੍ਹਾਂ ਦੇ ਨਿਰਦੇਸ਼ਾਂ ਦੀ ਉਲੰਘਣਾ ਕਰਨ ਮਗਰੋਂ ਸ਼ੁੱਕਰਵਾਰ ਨੂੰ ਸਦਨ ਤੋਂ ਮਾਰਸ਼ਲਾਂ ਦੁਆਰਾ ਬਾਹਰ ਕੱਢ ਦਿੱਤਾ।

 

ਮਾਨਸੂਨ ਸੈਸ਼ਨ ਦੇ ਦੂਜੇ ਦਿਨ ਚਾਂਦਨੀ ਚੌਕ ਤੋਂ ਵਿਧਾਇਕ ਲਾਂਬਾ ਨੇ ਦੋਸ਼ ਲਾਇਆ ਕਿ ਹਾਲ ਹੀ ਵਿੱਚ ਦੋ ਪਰਿਵਾਰਾਂ ਨੂੰ ਨਿੱਜੀ ਦੁਕਾਨਾਂ ਤੋਂ ਦਵਾਈਆਂ ਖਰੀਦਣੀਆਂ ਪਈਆਂ ਹਨ ਜਦੋਂਕਿ ਦਿੱਲੀ ਸਰਕਾਰ ਦਾ ਦਾਅਵਾ ਹੈ ਕਿ ਉਸਦੇ ਹਸਪਤਾਲਾਂ ਵਿੱਚ ਮੁਫਤ ਦਵਾਈਆਂ ਦਿੱਤੀਆਂ ਜਾਂਦੀਆਂ ਹਨ।

 

ਅਲਕਾ ਲਾਂਬਾ ਨੇ ਦਾਅਵਾ ਕੀਤਾ ਕਿ ਇਹ ਮਾਮਲਾ ਜੀਬੀ ਪੰਤ ਹਸਪਤਾਲ ਦਾ ਹੈ ਜੋ ਕਿ ਦਿੱਲੀ ਸਰਕਾਰ ਦੇ ਅਧੀਨ ਆਉਂਦਾ ਹੈ।

 

ਇਨ੍ਹਾਂ ਦੋਸ਼ਾਂ ਦਾ ਜਵਾਬ ਦਿੰਦਿਆਂ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਸਦਨ ਨੂੰ ਕਿਹਾ ਕਿ ਉਹ ਦੋਸ਼ਾਂ ਦੀ ਜਾਂਚ ਕਰਵਾਉਣਗੇ। ਸਪੀਕਰ ਵੱਲੋਂ ਉਨ੍ਹਾਂ ਨੂੰ ਬੈਠਣ ਲਈ ਕਹਿਣ ਦੇ ਬਾਵਜੂਦ ਅਲਕਾ ਲਾਂਬਾ ਮੁੱਦਾ ਚੁੱਕਦੀ ਰਹੀ। ਜਦੋਂ ਉਹ ਵਾਰ-ਵਾਰ ਰੋਕਣ ਦੇ ਬਾਵਜੂਦ ਵੀ ਨਹੀਂ ਰੁਕੀ ਤਾਂ ਗੋਇਲ ਨੇ ਮਾਰਸ਼ਲ ਨੂੰ ਬੁਲਾ ਕੇ ਉਨ੍ਹਾਂ ਨੂੰ ਸਦਨ ਤੋਂ ਬਾਹਰ ਕਰਨ ਦਾ ਹੁਕਮ ਦਿੱਤਾ।

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rebal AAP MLA Alka Lamba marshalled out of Delhi Assembly