ਆਮ ਆਦਮੀ ਪਾਰਟੀ ਦੀ ਬਾਗੀ ਵਿਧਾਇਕਾ ਅਲਕਾ ਲਾਂਬਾ ਨੇ ਮੰਗਲਵਾਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ 10 ਜਨਪਥ ਸਥਿਤ ਉਨ੍ਹਾਂ ਦੀ ਰਿਹਾਇਸ਼ ਉਤੇ ਜਾ ਕੇ ਮੁਲਾਕਾਤ ਕੀਤੀ। ਇਸ ਮੁਲਾਕਾਤ ਬਾਅਦ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਉਹ ਕਾਂਗਰਸ ਵਿਚ ਦੁਬਾਰਾ ਸ਼ਾਮਲ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਛੱਡਕੇ ਅਲਕਾ ਆਮ ਆਦਮੀ ਵਿਚ ਸ਼ਾਮਲ ਹੋਈ ਸੀ।
ਆਮ ਆਦਮੀ ਪਾਰਟੀ ਦੀ ਨਾਰਾਜ਼ ਵਿਧਾਇਕ ਅਲਕਾ ਲਾਂਬਾ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਬਾਅਗ ਆਉਣ ਵਾਲੀਆਂ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਆਜ਼ਾਦ ਤੌਰ ਉਤੇ ਉਮੀਦਵਾਰ ਵਜੋਂ ਚੋਣ ਲੜਨ ਦੀਆਂ ਚਰਚਾਵਾਂ ਹਨ।
Delhi: Rebel AAP MLA from Chandni Chowk, Alka Lamba meets Congress party's Interim President Sonia Gandhi, at 10 Janpath. pic.twitter.com/k0pbEV4L3C
— ANI (@ANI) September 3, 2019
ਚਾਂਦਨੀ ਚੌਕ ਤੋਂ ਵਿਧਾਇਕ ਅਲਕਾ ਲਾਂਬਾ ਕੁਝ ਸਮੇਂ ਤੋਂ ਪਾਰਟੀ ਆਗੂਆਂ ਨਾਲ ਨਾਰਾਜ ਚਲ ਰਹੀ ਹੈ। ਵਿਧਾਇਕ ਅਲਕਾ ਲਾਂਬਾ ਨੇ ਦੱਸਿਆ ਸੀ ਕਿ ਉਨ੍ਹਾਂ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਦਾ ਫੈਸਲਾ ਜਨ ਸਭਾ ਰਾਹੀਂ ਖੇਤਰ ਦੇ ਲੋਕਾਂ ਦੀ ਰਾਏ ਲੈਣ ਬਾਅਦ ਲਿਆ।