ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੈਟਰੋਲ–ਡੀਜ਼ਲ ਦੀ ਕੀਮਤ 'ਚ ਪਿਛਲੇ ਇੱਕ ਸਾਲ ਦਾ ਰਿਕਾਰਡ ਵਾਧਾ

ਪੈਟਰੋਲ–ਡੀਜ਼ਲ ਦੀ ਕੀਮਤ 'ਚ ਪਿਛਲੇ ਇੱਕ ਸਾਲ ਦਾ ਰਿਕਾਰਡ ਵਾਧਾ

ਅਮਰੀਕਾ–ਈਰਾਨ ਵਿਚਾਲੇ ਤਣਾਅ ਕਾਰਨ ਅੱਜ ਸੋਮਵਾਰ ਨੂੰ ਵੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਤੇ ਅਸਰ ਪਿਆ। ਅਮਰੀਕੀ ਹਮਲੇ ’ਚ ਈਰਾਨ ਦੇ ਚੋਟੀ ਦੇ ਕਮਾਂਡਰ ਦੀ ਮੌਤ ਪਿੱਛੋਂ ਖਾੜੀ ਇਲਾਕੇ ’ਚ ਤਣਾਅ ਹੈ। ਇਸੇ ਲਈ ਕੱਚੇ ਤੇਲ ਦੀ ਕੀਮਤ ਤੇਜ਼ੀ ਨਾਲ ਵਧੀ ਹੈ। ਭਾਰਤ ’ਚ ਅੱਜ ਪੈਟਰੋਲ ਤੇ ਡੀਜ਼ਲ ਦਾ ਰੇਟ ਇੱਕ ਸਾਲ ਦੇ ਉੱਚ ਪੱਧਰ ਉੱਤੇ ਆ ਗਿਆ ਹੈ।

 

 

ਇਸ ਵਾਧੇ ਤੋਂ ਬਾਅਦ ਚਾਰ ਮਹਾਂਨਗਰਾਂ ਦਿੱਲੀ, ਕੋਲਕਾਤਾ, ਮੁੰਬਈ ਤੇ ਚੇਨਈ ’ਚ ਪੈਟਰੋਲ ਦੀ ਕੀਮਤ ਕ੍ਰਮਵਾਰ 75.69 ਰੁਪਏ, 78.28 ਰੁਪਏ, 81.28 ਰੁਪਏ ਅਤੇ 78.64 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਡੀਜ਼ਲ ਦੀ ਕੀਮਤ ਦਿੱਲੀ ’ਚ 68.68 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਕੋਲਕਾਤਾ ਵਿੱਚ 71.04 ਰੁਪਏ ਪ੍ਰਤੀ ਲਿਟਰ, ਮੁੰਬਈ ’ਚ 72.02 ਰੁਪਏ ਅਤੇ ਚੇਨਈ ’ਚ 72.58 ਰੁਪਏ ਪ੍ਰਤੀ ਲਿਟਰ ਹੋ ਗਈ ਹੈ।

 

ਸ਼ਹਿਰ ਪੈਟਰੋਲ (ਰੁਪਏ/ਲਿਟਰ) ਡੀਜ਼ਲ (ਰੁਪਏ/ਲਿਟਰ)
ਦਿੱਲੀ 75.69 68.68
ਮੁੰਬਈ 81.28 72.02
ਕੋਲਕਾਤਾ 78.28 71.04
ਚੇਨਈ 78.64 72.58

 

 

ਰੋਜ਼ਾਨਾ ਸਵੇਰੇ 6 ਵਜੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਤਬਦੀਲੀ ਹੁੰਦੀ ਹੈ। ਸਵੇਰੇ ਛੇ ਵਜੇ ਤੋਂ ਨਵੀਂਆਂ ਦਰਾਂ ਲਾਗੂ ਹੋ ਜਾਂਦੀਆਂ ਹਨ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।

 

 

ਵਿਦੇਸ਼ੀ ਮੁਦਰਾ ਦਰਾਂ ਨਾਲ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ ਕੀ ਹੈ – ਇਸ ਆਧਾਰ ’ਤੇ ਰੋਜ਼ਾਨਾ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਤਬਦੀਲੀ ਹੁੰਦੀ ਹੈ। ਇਨਾਂ ਦੀ ਮਿਆਰਾਂ ਦੇ ਆਧਾਰ ਉੱਤੇ ਪੈਟਰੋਲ ਰੇਟ ਤੇ ਡੀਜ਼ਲ ਰੇਟ ਰੋਜ਼ਾਨਾ ਤੈਅ ਕਰਨ ਦਾ ਕੰਮ ਤੇਲ ਕੰਪਨੀਆਂ ਕਰਦੀਆਂ ਹਨ।

 

 

ਪ੍ਰਚੂਨ ਵਿਕਣ ਵਾਲੇ ਪੈਟਰੋਲ ਤੇ ਡੀਜ਼ਲ ਲਈ ਜਿੰਨੀ ਰਕਮ ਦਾ ਭੁਗਤਾਨ ਤੁਸੀਂ ਕਰਦੇ ਹੋ, ਉਸ ਵਿੱਚੋਂ 55.5 ਫ਼ੀ ਸਦੀ ਪੈਟਰੋਲ ਲਈ ਤੇ 47.3 ਫ਼ੀ ਸਦੀ ਡੀਜ਼ਲ ਲਈ ਤੁਸੀਂ ਟੈਕਸ ਅਦਾ ਕਰ ਰਹੇ ਹੁੰਦੇ ਹੋ।

 

ਤੁਸੀਂ ਆਪਣੇ ਸ਼ਹਿਰ ਦੇ ਪੈਟਰੋਲ–ਡੀਜ਼ਲ ਦੇ ਰੇਟ ਰੋਜ਼ਾਨਾ SMS ਰਾਹੀਂ ਵੀ ਚੈੱਕ ਕਰ ਸਕਦੇ ਹੋ। ਇੰਡੀਅਨ ਆਇਲ ਦੇ ਖਪਤਕਾਰ RSP <ਡੀਲਰ ਕੋਡ> ਲਿਖ ਕੇ 92249 92249 ਨੰਬਰ ਉੱਤੇ ਅਤੇ ਐੱਚਪੀਸੀਐੱਲ (HPCL) ਦੇ ਖਪਤਕਾਰ HPPRICE <ਡੀਲਰ ਕੋਡ> ਲਿਖ ਕੇ 92222 01122 ਨੰਬਰ ਉੱਤੇ ਭੇਜ ਸਕਦੇ ਹਨ। ਬੀਪੀਸੀਐੱਲ (BPCL) ਖਪਤਕਾਰ RSP <ਡੀਲਰ ਕੋਡ> ਲਿਖ ਕੇ 92231 12222 ਨੰਬਰ ਉੱਤੇ ਭੇਜ ਸਕਦੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Record Increase in petrol diesel rates within one year