ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਹੁਲ ਗਾਂਧੀ ਖਿਲਾਫ ਮਾਨਹਾਨੀ ਦਾ ਕੇਸ ਦਰਜ

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦਾ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸਿ਼ਵਰਾਜ ਸਿੰਘ ਚੌਹਾਨ ਦੇ ਬੇਟੇ ਕਾਰਤਿਕੇ ਸਿੰਘ ਚੌਹਾਨ ਖਿਲਾਫ ਬਿਆਨ ਦੇਣ ਦਾ ਮੁੱਦਾ ਹੁਣ ਗਰਮਾਉ਼ਂਦਾ ਨਜ਼ਰ ਆ ਰਿਹਾ ਹੈ। ਕਾਰਤਿਕੇ ਨੇ ਰਾਹੁਲ ਗਾਂਧੀ ਖਿਲਾਫ ਮਾਨਹਾਨੀ ਦਾ ਕੇਸ ਦਰਜ ਕਰਾ ਦਿੱਤਾ ਗਿਆ ਹੈ।

 

ਕਾਰਤਿਕੇ ਦੇ ਵਕੀਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਸ ਦੀ ਜਾਣਕਾਰੀ ਦਿੱਤੀ। ਵਕੀਲ ਐਸ ਸ਼੍ਰੀਵਾਸਤਵ ਨੇ ਕਿਹਾ ਕਿ ਕਾਰਤਿਕੇ ਚੌਹਾਨ ਨੇ ਰਾਹੁਲ ਗਾਂਧੀ ਦੇ ਬਿਆਨ ਮਗਰੋਂ ਉਨ੍ਹਾਂ ਤੇ ਮਾਨਹਾਨੀ ਦਾ ਕੇਸ ਦਰਜ ਕਰਵਾਇਆ ਹੈ। ਰਾਹੁਲ ਨੇ ਇੱਕ ਰੈਲੀ ਦੌਰਾਨ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਬੇਟੇ ਦਾ ਨਾਂ ਪਨਾਮਾ ਮਾਮਲੇ ਚ ਲਿਆ, ਇਹ ਆਪਰਾਧਿਕ ਮਕਸਦ ਨਾਲ ਦਿੱਤਾ ਗਿਆ ਇੱਕ ਇਤਰਾਜਯੋਗ ਬਿਆਨ ਹੈ।

 

 

ਦੱਸਣਯੋਗ ਹੈ ਕਿ ਸੋਮਵਾਰ ਨੂੰ ਰਾਹੁਲ ਗਾਂਧੀ ਨੇ ਪਨਾਮਾ ਘੁਟਾਲੇ ਮਾਮਲੇ ਚ ਸਿ਼ਵਰਾਜ ਦੇ ਬੇਟੇ ਕਾਰਤਿਕੇ ਦਾ ਨਾਂ ਲਿਆ ਸੀ। ਇਸ ਗੱਲ ਤੋਂ ਕਾਰਤਿਕੇ ਬੇਹੱਦ ਨਾਰਾਜ਼ ਸਨ ਤੇ ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਜੇਕਰ ਰਾਹੁਲ ਗਾਂਧੀ ਨੇ 48 ਘੰਟਿਆਂ ਚ ਮੁਆਫੀ ਨਹੀਂ ਮੰਗੀ ਤਾਂ ਉਹ ਉਨ੍ਹਾਂ ਤੇ ਸਖਤ ਕਾਨੂੰਨੀ ਕਾਰਵਾਈ ਲਈ ਮਜਬੂਰ ਹੋ ਜਾਣਗੇ। ਹੁਣ ਉਨ੍ਹਾਂ ਦੇ ਵਕੀਲ ਨੇ ਇਸ ਗੱਲ ਦੀ ਪੁਸ਼ਟੀ ਕਰ ਦਿੱਤੀ ਹੈ ਕਿ ਕਾਰਤਿਕੇ ਨੇ ਰਾਹੁਲ ਗਾਂਧੀ ਖਿਲਾਫ ਕੇਸ ਦਰਜ ਕਰਵਾ ਦਿੱਤਾ ਹੈ।

 

 

 

 

ਇਸ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪਨਾਮਾ ਪੇਪਰਜ਼ ਮਾਮਲੇ ਚ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਉਨ੍ਹਾਂ ਦੇ ਬੇਟੇ 'ਤੇ ਦੋਸ਼ ਲਾ ਕੇ ਪਲਟ ਗਏ। ਰਾਹੁਲ ਨੇ ਆਪਣੀ ਗਲਤੀ ਮੰਨਦਿਆਂ ਕਿਹਾ ਕਿ ਪਨਾਮਾ ਪੇਪਰਜ਼ ਕੇਸ ਚ ਗਲਤੀ ਨਾਲ ਸ਼ਿਵਰਾਜ ਸਿੰਘ ਅਤੇ ਉਨ੍ਹਾਂ ਦੇ ਬੇਟੇ ਦਾ ਨਾਂ ਲੈ ਲਿਆ ਸੀ। ਰਾਹੁਲ ਨੇ ਕਿਹਾ ਕਿ ਭਾਜਪਾ 'ਚ ਇੰਨਾ ਭ੍ਰਿਸ਼ਟਾਚਾਰ ਹੈ ਕਿ ਕੱਲ ਮੈਂ ਕਨਫਿਊਜ਼ ਹੋ ਗਿਆ ਸੀ। ਰਾਹੁਲ ਗਾਂਧੀ ਨੇ ਅੱਗੇ ਕਿਹਾ ਕਿ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਪਨਾਮਾ ਨਹੀਂ ਕੀਤਾ, ਉਨ੍ਹਾਂ ਨੇ ਈ-ਟੈਂਡਰਿੰਗ ਅਤੇ ਵਿਆਪਮ ਘਪਲਾ ਕੀਤਾ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Record of Defamation Case against Rahul Gandhi