ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੀਬੀਆਈ ਦੇ ਸਪੈਸ਼ਲ ਡਾਇਰੈਕਟਰ ਰਾਕੇਸ਼ ਅਸਥਾਨਾ ਨੂੰ ਮਿਲੀ ਰਾਹਤ

ਸੀਬੀਆਈ ਦੇ ਸਪੈਸ਼ਲ ਡਾਇਰੈਕਟਰ ਰਾਕੇਸ਼ ਅਸਥਾਨਾ ਨੂੰ ਦਿੱਲੀ ਹਾਈ ਕੋਰਟ ਵੱਲੋਂ 1 ਨਵੰਬਰ ਤੱਕ ਗ੍ਰਿਫ਼ਤਾਰੀ ਤੋਂ ਰਾਹਤ ਮਿਲ ਗਈ ਹੈ। ਰਾਕੇਸ਼ ਅਸਥਾਨਾ ਅਤੇ ਸੀਬੀਆਈ ਦੇ ਇਕ ਹੋਰ ਅਧਿਕਾਰੀ `ਤੇ ਕਾਰਵਾਈ ਦੇ ਖਿਲਾਫ ਉਨ੍ਹਾਂ ਵਲੋਂ ਦਾਇਰ ਅਰਜ਼ੀ `ਤੇ ਸੁਣਵਾਈ ਕਰਦਿਆਂ ਦਿੱਲੀ ਹਾਈ ਕੋਰਟ ਨੇ 1 ਨਵੰਬਰ ਤੱਕ ਇਸ ਮਾਮਲੇ ਚ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਦਾ ਹੁਕਮ ਦਿੱਤਾ ਹੈ। ਦੋਵਾਂ ਅਧਿਕਾਰੀਆਂ ਨੇ ਇਸ ਮਾਮਲੇ ਚ ਆਪਣੇ ਖਿਲਾਫ ਐਫਆਈਆਰ ਰੱਦ ਕਰਨ ਦੀ ਮੰਗ ਕੀਤੀ ਹੈ।

 

 

 

ਦਿੱਲੀ ਹਾਈ ਕੋਰਟ ਨੇ ਸੀਬੀਆਈ ਨੂੰ ਹੁਕਮ ਦਿੱਤਾ ਕਿ ਉਹ ਦੋਵਾਂ ਅਧਿਕਾਰੀਆਂ ਦੀ ਅਰਜ਼ੀ `ਤੇ 1 ਨਵੰਬਰ ਜਾਂ ਉਸ ਤੋਂ ਪਹਿਲਾਂ ਜਵਾਬ ਦਾਖਲ ਕਰੇ। ਰਾਕੇਸ਼ ਅਸਥਾਨਾ ਨੂੰ ਸਰਕਾਰ ਨੇ 24 ਅਕਤੂਬਰ ਦੀ ਅੱਧੀ ਰਾਤ ਤੋਂ ਛੁੱਟੀ `ਤੇ ਭੇਜ ਦਿੱਤਾ ਹੈ। ਸੀਬੀਆਈ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਜਵਾਬ ਦੇਣ ਚ ਇਸ ਲਈ ਦੇਰ ਹੋਈ ਕਿਉਂਕਿ ਕੇਸ ਨਾਲ ਜੁੜੀਆਂ ਫਾਈਲਾਂ ਕੇਂਦਰੀ ਵਿਜੀਲੈਂਸ ਕਮਿਸ਼ਨ (ਸੀਵੀਸੀ) ਕੋਲ ਭੇਜੀਆਂ ਗਈਆਂ ਹਨ। ਸੀਬੀਆਈ ਨੇ ਜਵਾਬ ਦਾਖਲ ਕਰਨ ਲਈ ਹੋਰ ਸਮਾਂ ਮੰਗਿਆ ਹੈ।           

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Relief to CBI Special Director Rakesh Asthana