ਕਿਹਾ, ਗਹਿਲੋਤ ਹਾਰ ਦੀ ਜ਼ਿੰਮੇਵਾਰੀ ਲੈਣ
ਰਾਜਸਥਾਨ ਵਿੱਚ ਸੱਤਾਧਾਰੀ ਕਾਂਗਰਸ ਦੇ ਵਿਧਾਇਕ ਨੇ ਬੁੱਧਵਾਰ ਨੂੰ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀ ਹਾਰ ਦੀ ਜ਼ਿੰਮੇਵਾਰੀ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਲੈਣੀ ਚਾਹੀਦੀ ਹੈ।
ਇਸ ਦੇ ਨਾਲ ਹੀ ਵਿਧਾਇਕ ਪ੍ਰਿਥਵੀ ਰਾਜ ਮੀਣਾ ਨੇ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੂੰ ਮੁੱਖ ਮੰਤਰੀ ਬਣਨ ਦੀ ਮੰਗ ਕੀਤੀ ਹੈ। ਲੋਕ ਸਭਾ ਚੋਣਾਂ 'ਚ ਕਾਂਗਰਸ ਨੂੰ ਸੂਬੇ ਦੀਆਂ ਸਾਰੀਆਂ 25 ਸੀਟਾਂ' ਉੱਤੇ ਹਾਰ ਦਾ ਮੂੰਹ ਵੇਖਣਾ ਪਿਆ ਅਤੇ ਉਸ ਤੋਂ ਬਾਅਦ ਪਾਰਟੀ ਵਿੱਚ ਖੇਮੇਬਾਜ਼ੀ ਅਤੇ ਤਣਾਅ ਚੱਲ ਰਿਹਾ ਹੈ।
ਸਮਾਚਾਰ ਏਜੰਸੀ ਭਾਸ਼ਾ ਮੁਤਾਬਕ ਟੋਡਾਭੀਮ ਸੀਟ ਤੋਂ ਕਾਂਗਰਸ ਵਿਧਾਇਕ ਮੀਣਾ ਨੇ ਇਥੇ ਪਾਰਟੀ ਦੇ ਪ੍ਰਦੇਸ਼ ਮੁੱਖ ਦਫ਼ਤਰ ਵਿੱਚ ਪੱਤਰਕਾਰਾਂ ਨੂੰ ਕਿਹਾ ਕਿ ਜਦੋਂ ਪਾਰਟੀ ਸੱਤਾ ਵਿੱਚ ਹੁੰਦੀ ਹੈ ਜੋ ਹਾਰ ਦੀ ਜ਼ਿੰਮੇਵਾਰੀ ਮੁੱਖ ਮੰਤਰੀ ਦੀ ਹੁੰਦੀ ਹੈ ਅਤੇ ਜੇਕਰ ਪਾਰਟੀ ਵਿਰੋਧੀ ਧਿਰ ਵਿੱਚ ਹੁੰਦੀ ਹੈ ਜਾਂ ਇਹ ਜ਼ਿੰਮੇਵਾਰੀ ਪਾਰਟੀ ਪ੍ਰਧਾਨ ਦੀ ਰਹਿੰਦੀ ਹੈ।
ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਨੂੰ ਮੁੱਖ ਮੰਤਰੀ ਬਣਾਇਆ ਜਾਣਾ ਚਾਹੀਦਾ ਹੈ। ਇਹ ਮੇਰੀ ਨਿੱਜੀ ਰਾਇ ਹੈ। ਮੀਣਾ ਨੇ ਕਿਹਾ ਕਿ ਉਹ ਇਹ ਗੱਲ ਪਹਿਲਾਂ ਵੀ ਕਹਿ ਚੁੱਕੇ ਹਨ ਕਿਉਂਕਿ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਉਨ੍ਹਾਂ ਦੇ ਕਾਰਨ ਹੀ ਜਿੱਤੀ ਹੈ।