ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦੇਸ਼–ਧਰੋਹ ਦੇ ਮਾਮਲੇ ’ਚ ਸ਼ਹਿਲਾ ਰਸ਼ੀਦ ਦੀ ਗ੍ਰਿਫ਼ਤਾਰੀ ’ਤੇ ਰੋਕ

ਦੇਸ਼–ਧਰੋਹ ਦੇ ਮਾਮਲੇ ’ਚ ਸ਼ਹਿਲਾ ਰਸ਼ੀਦ ਦੀ ਗ੍ਰਿਫ਼ਤਾਰੀ ’ਤੇ ਰੋਕ

ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਜਵਾਹਰਲਾਲ ਨਹਿਰੂ ਯੂਨੀਵਰਸਿਟੀ (JNU) ’ਚ ਵਿਦਿਆਰਥੀ ਯੂਨੀਵਰਸਿਟੀ ਦੀ ਸਾਬਕਾ ਮੀਤ ਪ੍ਰਧਾਨ ਸ਼ਹਿਲਾ ਰਸ਼ੀਦ ਨੂੰ ਦੇਸ਼–ਧਰੋਹ ਦੇ ਮਾਮਲੇ ਵਿੱਚ ਦਾਇਰ ਐੱਫ਼ਆਈਆਰ ਦੇ ਚੱਲਦਿਆਂ ਉਸ ਦੀ ਗ੍ਰਿਫ਼ਤਾਰੀ ਉੱਤੇ ਰੋਕ ਲਾ ਦਿੱਤੀ ਹੈ।

 

 

ਇੱਥੇ ਵਰਨਣਯੋਗ ਹੈ ਕਿ ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ JNU ਵਿਦਿਆਰਥੀ ਯੂਨੀਅਨ ਦੀ ਸਾਬਕਾ ਮੀਤ ਪ੍ਰਧਾਨ ਸ਼ਹਿਲਾ ਰਸ਼ੀਦ ਵਿਰੁੱਧ ਦੇਸ਼–ਧਰੋਹ ਦਾ ਕੇਸ ਦਰਜ ਕੀਤਾ ਹੈ। ਇਹ ਮਾਮਲਾ ਸੁਪਰੀਮ ਕੋਰਟ ਦੇ ਵਕੀਲ ਅਲਖ ਆਲੋਕ ਸ੍ਰੀਵਾਸਤਵ ਦੀ ਸ਼ਿਕਾਇਤ ਉੱਤੇ ਦਰਜ ਕੀਤਾ ਗਿਆ ਹੈ।

 

 

ਸ਼ਹਿਲਾ ਰਸ਼ੀਦ ਉੱਤੇ ਜੰਮੂ–ਕਸ਼ਮੀਰ ਨੂੰ ਲੈ ਕੇ ਫ਼ੌਜ ਵਿਰੁੱਧ ਝੂਠੇ ਤੇ ਰਾਸ਼ਟਰ–ਵਿਰੋਧੀ ਟਵੀਟਸ ਕਰਨ ਅਤੇ ਫ਼ਰਜ਼ੀ ਖ਼ਬਰਾਂ ਫੈਲਾਉਣ ਦਾ ਦੋਸ਼ ਹੈ। ਬੀਤੇ ਸ਼ੁੱਕਰਵਾਰ ਸ਼ਾਮ ਤੱਕ ਸ਼ਹਿਲਾ ਰਸ਼ੀਦ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਸੀ। ਸਪੈਸ਼ਲ ਸੈੱਲ ਦੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਹੀ ਗ੍ਰਿਫ਼ਤਾਰੀ ਹੋਵੇਗੀ।

 

 

ਸਪੈਸ਼ਲ ਸੈੱਲ ਦੀ ਕਾਊਂਟਰ ਇੰਟੈਲੀਜੈਂਸ ਦੇ ਡੀਸੀਪੀ ਮਨੀਸ਼ੀ ਚੰਦਰਾ ਨੇ ਦੱਸਿਆ ਕਿ ਸ਼ਹਿਲਾ ਰਸ਼ੀਦ ਵਿਰੁੱਧ ਸੁਪਰੀਮ ਕੋਰਟ ਦੇ ਵਕੀਲ ਅਲਖ ਆਲੋਕ ਸ੍ਰੀਵਾਸਤਵ ਨੇ ਦਿੱਲੀ ਪੁਲਿਸ ਦੇ ਕਮਿਸ਼ਨਰ ਕੋਲ ਸ਼ਿਕਾਇਤ ਕੀਤੀ ਸੀ।

 

 

ਸ਼ਹਿਲਾ ਉੱਤੇ ਦੋਸ਼ ਹੈ ਕਿ ਉਨ੍ਹਾਂ 18 ਅਗਸਤ ਨੂੰ ਜੰਮੂ–ਕਸ਼ਮੀਰ ਤੇ ਫ਼ੌਜ ਨੂੰ ਲੈ ਕੇ ਇੱਕ ਤੋਂ ਬਾਅਦ 10 ਟਵੀਟ ਕੀਤੇ ਸਨ। ਸ਼ਹਿਲਾ ਰਸ਼ੀਦ ਨੇ ਭਾਰਤੀ ਫ਼ੌਜ ਉੱਤੇ ਕਸ਼ਮੀਰ ਦੇ ਲੋਕਾਂ ਉੱਤੇ ਤਸ਼ੱਦਦ ਢਾਹੁਣ ਦਾ ਦੋਸ਼ ਲਾਇਆ ਸੀ। ਫ਼ੌਜ ਨੇ ਉਨ੍ਹਾਂ ਦੋਸ਼ਾਂ ਦਾ ਖੰਡਨ ਕਰ ਕੇ ਉਨ੍ਹਾਂ ਨੂੰ ਝੂਠ ਕਰਾਰ ਦਿੱਤਾ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Reprieve from arrest to Shehla Rashid in treason case