ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

PMC Bank ਖਾਤਾਧਾਰਕਾਂ ਲਈ RBI ਨੇ ਨਿਕਾਸੀ ਸੀਮਾ 50 ਹਜ਼ਾਰ ਰੁਪਏ ਕੀਤੀ

ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ ਲਿਮਟਿਡ ਦੇ ਜਮ੍ਹਾਂ ਕਰਤਾਵਾਂ ਨੂੰ ਕੁਝ ਹਜ਼ਾਰ ਰੁਪਏ ਦੀ ਹੋਰ ਰਾਹਤ ਦਿੱਤੀ ਹੈ। ਆਰਬੀਆਈ ਨੇ ਪੀਐਮਸੀ ਖਾਤਾ ਧਾਰਕਾਂ ਦੀ ਕਢਵਾਉਣ ਦੀ ਸੀਮਾ 40,000 ਤੋਂ ਵਧਾ ਕੇ 50 ਹਜ਼ਾਰ ਰੁਪਏ ਕਰ ਦਿੱਤੀ ਹੈ। 

 

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਆਰਬੀਆਈ ਨੇ ਬੈਂਕ ਦੇ ਗਾਹਕਾਂ ਨੂੰ ਉਨ੍ਹਾਂ ਦੇ ਖਾਤੇ ਵਿੱਚੋਂ ਕੁੱਲ ਜਮ੍ਹਾਂ ਰਕਮ ਵਿੱਚੋਂ 40,000 ਰੁਪਏ ਕਢਵਾਉਣ ਦੀ ਆਗਿਆ ਦਿੱਤੀ ਸੀ ਅਤੇ ਇਸ ਤੋਂ ਪਹਿਲਾਂ ਇਹ ਹੱਦ 25 ਹਜ਼ਾਰ ਸੀ। ਦੱਸ ਦੇਈਏ ਕਿ ਇਹ ਕਦਮ ਨਿਰੰਤਰ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ।

 

ਵਰਣਨਯੋਗ ਹੈ ਕਿ ਪੀਐਮਸੀ ਬੈਂਕ ਵਿੱਚ ਵਿੱਤੀ ਬੇਨਿਯਮੀਆਂ ਦੇ ਮਾਮਲੇ ਤੋਂ ਬਾਅਦ ਤੋਂ ਕੇਂਦਰੀ ਬੈਂਕ ਨੇ ਇਸ ਬੈਂਕ ਦੇ ਗਾਹਕਾਂ ਲਈ ਨਕਦੀ ਕਢਵਾਉਣ ਦੀ ਸੀਮਾ ਨਿਰਧਾਰਤ ਕੀਤੀ ਸੀ ਅਤੇ ਬੈਂਕ ਉੱਤੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਵੀ ਲਗਾਈਆਂ ਸਨ।

 

ਇਸ ਤੋਂ ਪਹਿਲਾਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਰਬੀਆਈ ਗਵਰਨਰ ਨੇ ਮੈਨੂੰ ਭਰੋਸਾ ਦਿੱਤਾ ਹੈ ਕਿ ਉਹ ਗਾਹਕਾਂ ਦੇ ਹਿੱਤਾਂ ਦੀ ਸੰਭਾਲ ਕਰਨਗੇ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਜਲਦੀ ਤੋਂ ਜਲਦੀ ਦੂਰ ਕਰਨ ਦਾ ਯਤਨ ਕੀਤਾ ਜਾਵੇਗਾ। 

 

ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਜਮ੍ਹਾਂ ਰਾਸ਼ੀ ਦੀ ਗਾਰੰਟੀ ਸੀਮਾ ਨੂੰ ਇੱਕ ਲੱਖ ਰੁਪਏ ਤੋਂ ਵਧਾਉਣ ਬਾਰੇ ਵਿਚਾਰ ਕਰ ਸਕਦੀ ਹੈ। ਜੇ ਅਜਿਹਾ ਹੁੰਦਾ ਹੈ, ਇਹ ਸੰਸਦ ਦੇ ਜ਼ਰੀਏ ਕੀਤਾ ਜਾਵੇਗਾ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Reserve Bank of India enhances withdrawal limit for depositors of PMC Bank Limited to Rs 50000