ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਿਸ਼ੀ ਕੁਮਾਰ ਸ਼ੁਕਲਾ ਬਣੇ CBI ਦੇ ਨਵੇਂ ਡਾਇਰੈਕਟਰ

ਆਈ.ਪੀ.ਐਸ. ਰਿਸ਼ੀ ਕੁਮਾਰ ਸ਼ੁਕਲਾ ਨੂੰ ਸੈਂਟਰਲ ਬਿਊਰੋ ਆਫ ਇਨਵੈਸਟੀਗੈਸ਼ਨ (ਸੀ.ਬੀ.ਆਈ.) ਦਾ ਨਵਾਂ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।

 

 

ਪੀਐਮ ਮੋਦੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਾਲੀ ਕਮੇਟੀ ਨੇ ਉਨ੍ਹਾਂ ਨੂੰ ਦੇਸ਼ ਦੀ ਸਰਵਉੱਚ ਜਾਂਚ ਏਜੰਸੀ ਦਾ ਮੁਖੀ ਬਣਾਉਣ ਦਾ ਫੈਸਲਾ ਕੀਤਾ ਹੈ। ਸੀਬੀਆਈ ਮੁਖੀ ਦੀ ਦੌੜ ਚ ਸ਼ਾਮਲ 1983 ਅਤੇ 1984 ਬੈਂਚ ਦੇ ਲਗਭਗ 80 ਆਈਪੀਐਸ ਅਫ਼ਸਰਾਂ ਵਿਚਾਲੇ ਸ਼ੁਕਲਾ ਨੇ ਬਾਜ਼ੀ ਮਾਰੀ।

 

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਦੀ ਚੋਣ ਪੀਐਮ ਮੋਦੀ, ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਅਤੇ ਨੇਤਾ ਵਿਰੋਧੀ ਧੜੇ ਦੀ ਸਿਲੈਕਸ਼ ਕਮੇਟੀ ਨੇ ਕੀਤਾ ਹੈ।

 

 

1983 ਬੈਚ ਦੇ ਆਈਪੀਐਸ ਰਿਸ਼ੀ ਕੁਮਾਰ ਸ਼ੁਕਲਾ ਮੱਧ ਪ੍ਰਦੇਸ਼ ਦੇ ਗਵਾਲੀਅਰ ਦੇ ਰਹਿਣ ਵਾਲੇ ਹਨ। ਕਾਡਰ ਵੀ ਜੱਦੀ ਸੂਬੇ ਦਾ ਹੀ ਉਨ੍ਹਾਂ ਨੂੰ 1983 ਚ ਮਿਲਿਆ ਸੀ।

 

ਖ਼ਾਸ ਗੱਲ ਇਹ ਹੈ ਕਿ ਹਾਲੇ 5 ਦਿਨ ਪਹਿਲਾਂ ਹੀ 29 ਜਨਵਰੀ ਨੂੰ ਮੱਧ ਪ੍ਰਦੇਸ਼ ਦੀ ਕਮਲਨਾਥ ਸਰਕਾਰ ਨੇ ਰਿਸ਼ੀ ਕੁਮਾਰ ਸ਼ੁਕਲਾ ਨੂੰ ਸੂਬੇ ਦੇ ਡੀਜੀਪੀ ਦੇ ਅਹੁਦੇ ਤੋਂ ਲਾਂਭੇ ਕਰ ਦਿੱਤਾ ਸੀ ਤੇ ਹਾਊਸਿੰਗ ਬੋਰਡ ਦਾ ਮੁਖੀ ਨਿਯੁਕਤ ਕੀਤਾ ਸੀ। ਕਮਲਨਾਥ ਨੇ ਰਿਸ਼ੀ ਕੁਮਾਰ ਸ਼ੁਕਲਾ ਦੀ ਥਾਂ ਵੀ ਕੇ ਸਿੰਘ ਨੂੰ ਮੱਧ ਪ੍ਰਦੇਸ਼ ਦਾ ਨਵਾਂ ਡੀਜੀਪੀ ਬਣਾਇਆ ਸੀ।

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

 

 

 

 

 

/

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rishi Kumar Shukla is the new director of the CBI