ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਓਵੈਸੀ ਨੇ ਲੋਕ ਸਭਾ 'ਚ ਪੁੱਛਿਆ- ਅਕਬਰ ਬਾਰੇ ਰਿਪੋਰਟ ਕਿੱਥੇ ਹੈ?

 

ਸਪਾ ਸਾਂਸਦ ਆਜ਼ਮ ਖ਼ਾਨ ਦੇ ਬਿਆਨ 'ਤੇ ਲੋਕ ਸਭਾ 'ਚ ਦੂਜੇ ਦਿਨ ਵੀ ਹੰਗਾਮਾ ਹੋਇਆ। ਕਈ ਪਾਰਟੀਆਂ ਦੇ ਨੇਤਾਵਾਂ ਨੇ ਆਜ਼ਮ ਦੀ ਭਾਜਪਾ ਨੇਤਾ ਰਾਮ ਦੇਵੀ 'ਤੇ ਕੀਤੀ ਟਿੱਪਣੀ ਬਾਰੇ ਆਜ਼ਮ ਖ਼ਾਨ ਉੱਤੇ ਨਿਸ਼ਾਨਾ ਲਾਇਆ।

 

ਆਲ ਇੰਡੀਆ ਮਜਲਿਸੇ ਇੱਤੇਹਾਦੁਲ ਮੁਸਲਮੀਨ ਦੇ ਅਸਦੂਦੀਨ ਓਵੈਸੀ ਨੇ ਕਿਹਾ ਕਿ ਉਹ ਸਦਨ ਦੇ ਮੈਂਬਰਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹਨ। ਉਥੇ, ਉਨ੍ਹਾਂ ਨੇ ਸਰਕਾਰ ਨੂੰ ਪੁੱਛਿਆ ਕਿ ਮੀਟੂ ਮਾਮਲੇ ਵਿੱਚ ਨਾਮਜ਼ਦ ਹੋਣ ਤੋਂ ਬਾਅਦ ਅਸਤੀਫ਼ਾ ਦੇਣ ਵਾਲੇ ਪਿਛਲੇ ਸਰਕਾਰ ਵਿੱਚ ਮੰਤਰੀ ਰਹੇ ਐਮ ਜੇ ਅਕਬਰ ਉੱਤੇ ਮੰਤਰੀਆਂ ਦੇ ਸਮੂਹ ਦੀ ਰਿਪੋਰਟ ਕਿੱਥੇ ਹੈ?

 

ਵਿੱਤ ਰਾਜ ਮੰਤਰੀ ਬਾਬੁਲ ਸੁਪ੍ਰਿਓ ਨੇ ਕਿਹਾ ਕਿ ਇਹ ਸੁਨਿਸ਼ਚਿਤ ਹੋਣਾ ਚਾਹੀਦਾ ਹੈ ਕਿ ਜਿਨ੍ਹਾਂ ਲੋਕਾਂ ਨੇ ਸਦਨ ਦੇ ਅੰਦਰ ਅਤੇ ਬਾਹਰ ਜਿਹਾ ਚਿਹਰਾ ਦਿਖਾਇਆ ਹੈ ਉਨ੍ਹਾਂ ਨੂੰ ਦੂਜਾ ਮੌਕਾ ਨਾ ਮਿਲੇ। ਉਨ੍ਹਾਂ ਨੇ ਸਪੀਕਰ ਨੂੰ ਅਪੀਲ ਕੀਤੀ ਕਿ ਇਸ ਮੁੱਦੇ 'ਤੇ ਕਿਸੇ ਨੂੰ ਵੀ ਰਾਜਨੀਤੀ ਕਰਨ ਦਾ ਮੌਕਾ ਨਾ ਦਿੱਤਾ ਜਾਵੇ।

 

ਤ੍ਰਿਣਮੂਲ ਕਾਂਗਰਸ ਦੇ ਕਲਿਆਣ ਬੈਨਰਜੀ ਨੇ ਕਿਹਾ ਕਿ ਕਿਸੇ ਵੀ ਔਰਤ ਦੇ ਖ਼ਿਲਾਫ਼ ਦੁਰਵਿਵਹਾਰ ਨਹੀਂ ਕੀਤਾ ਜਾਣਾ ਚਾਹੀਦਾ।  ਉਨ੍ਹਾਂ ਕਿਹਾ ਕਿ ਜਿਹੜੇ ਔਰਤਾਂ ਦਾ ਸਤਿਕਾਰ ਨਹੀਂ ਕਰਦੇ ਉਨ੍ਹਾਂ ਨੂੰ ਇਸ ਦੇਸ਼ ਦੇ ਸੱਭਿਆਚਾਰ ਬਾਰੇ ਨਹੀਂ ਪਤਾ। ਇਸ ਨਾਲ ਨਾ ਕੇਵਲ ਔਰਤਾਂ ਦੀਆਂ ਬਲਕਿ ਸਾਰਿਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:ruckus in Lok Sabha on Azam s statement Owaisi asked Where is the report on Akbar