ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਹੁਲ ਗਾਂਧੀ ਦੇ ਬਿਆਨ ’ਤੇ ਲੋਕ ਸਭਾ ’ਚ ਹੰਗਾਮਾ, ਧੱਕਾ–ਮੁੱਕੀ ਵੀ ਹੋਈ

ਰਾਹੁਲ ਗਾਂਧੀ ਦੇ ਬਿਆਨ ’ਤੇ ਲੋਕ ਸਭਾ ’ਚ ਹੰਗਾਮਾ, ਧੱਕਾ–ਮੁੱਕੀ ਵੀ ਹੋਈ

ਲੋਕ ਸਭਾ ’ਚ ਅੱਜ ਸ਼ੁੱਕਰਵਾਰ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਬਿਆਨ ’ਤੇ ਖ਼ੂਬ ਹੰਗਾਮਾ ਹੋਇਆ। ਇਹ ਹੰਗਾਮਾ ਇੰਨਾ ਵਧ ਗਿਆ ਕਿ ਮਾਮਲਾ ਧੱਕਾ–ਮੁੱਕੀ ਤੱਕ ਜਾ ਪੁੱਜਾ।

 

 

ਦਰਅਸਲ, ਇੱਕ ਸੁਆਲ ਦੇ ਜੁਆਬ ’ਚ ਕੇਂਦਰੀ ਮੰਤਰੀ ਹਰਸ਼ਵਰਧਨ ਨੇ ਰਾਹੁਲ ਗਾਂਧੀ ਦੇ ‘ਡੰਡੇਮਾਰ’ ਬਿਆਨ ਦਾ ਜ਼ਿਕਰ ਕੀਤਾ ਤੇ ਆਲੋਚਨਾ ਕਰਨ ਲੱਗੇ। ਤਦ ਸਪੀਕਰ ਸ੍ਰੀ ਓਮ ਬਿਰਲਾ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।

 

 

ਕਾਂਗਰਸ ਦੇ ਸੰਸਦ ਮੈਂਬਰ ਮਨਿਕਮ ਟੈਗੋਰ ਇਸ ਦੌਰਾਨ ਹਰਸ਼ਵਰਧਨ ਦੀ ਸੀਟ ਤੱਕ ਪੁੱਜ ਗਏ ਤੇ ਦੋਵਾਂ ਵਿਚਾਲੇ ਬਹਿਸ ਸ਼ੁਰੂ ਹੋ ਗਈ। ਇੰਨੇ ਨੂੰ ਭਾਜਪਾ ਦੇ ਸੰਸਦ ਮੈਂਬਰ ਸਦਨ ਦੇ ਵੈੱਲ ’ਚ ਆ ਗਏ ਤੇ ਕਾਂਗਰਸ ਦੇ ਸੰਸਦ ਮੈਂਬਰ ਮਨਿਕਮ ਟੈਗੋਰ ਨੂੰ ਫੜ ਲਿਆ ਤੇ ਇੰਝ ਝੜਪ ਸ਼ੁਰੂ ਹੋ ਗਈ।

 

 

ਇਸ ਤੋਂ ਬਾਅਦ ਸਪੀਕਰ ਓਮ ਬਿਰਲਾ ਨੇ ਸਦਨ ਦੀ ਕਾਰਵਾਈ ਦੁਪਹਿਰ ਇੱਕ ਵਜੇ ਤੱਕ ਲਈ ਮੁਲਤਵੀ ਕਰ ਦਿੱਤੀ।

 

 

ਲੋਕ ਸਭਾ ’ਚ ਹੋਏ ਇਸ ਹੰਗਾਮੇ ਤੋਂ ਬਾਅਦ ਡਾ. ਹਰਸ਼ਵਰਧਨ ਨੇ ਕਿਹਾ ਕਿ ਉਨ੍ਹਾਂ ਨੂੰ ਹੈਰਾਨੀ ਹੈ ਕਿ ਰਾਹੁਲ ਗਾਂਧੀ ਦੇ ਪਿਤਾ ਖ਼ੁਦ ਦੇਸ਼ ਦੇ ਪ੍ਰਧਾਨ ਮੰਤਰੀ ਸਨ, ਤਾਂ ਉਹ ਅਜਿਹੀ ਟਿੱਪਣੀ ਕਿਵੇਂ ਕਰ ਸਕਦੇ ਹਨ। ਉਨ੍ਹਾਂ ਕਿਹਾ ਸੀ ਕਿ ਲੋਕ ਪ੍ਰਧਾਨ ਮੰਤਰੀ ਨੂੰ ਡੰਡਿਆਂ ਨਾਲ ਕੁੱਟਣਗੇ ਤੇ ਦੇਸ਼ ਤੋਂ ਬਾਹਰ ਸੁੱਟ ਦੇਣਗੇ। ਸਾਨੂੰ ਸਭ ਨੂੰ ਇਸ ਦੀ ਨਿਖੇਧੀ ਕਰਨੀ ਚਾਹੀਦੀ ਹੈ।

 

 

ਭਾਜਪਾ ਦੇ ਸੰਸਦ ਮੈਂਬਰ ਜਗਦੰਬਿਕਾ ਪਾਲ ਨੇ ਕਿਹਾ ਕਿ ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਬਿਆਨ ’ਤੇ ਲੋਕ ਸਭਾ ’ਚ ਬੋਲ ਰਹੇ ਸਨ; ਤਦ ਹੀ ਕਾਂਗਰਸ ਦੇ ਸੰਸਦ ਮੈਂਬਰ ਮਨਿਕਮ ਟੈਗੋਰ ਉਨ੍ਹਾਂ ਉੱਤੇ ਦੋਸ਼ ਲਾਉਣ ਲੱਗੇ। ਇਸ ਤੋਂ ਬਾਅਦ ਵਿਰੋਧੀ ਧਿਰ ਨੇ ਹੰਗਾਮਾ ਸ਼ੁਰੂ ਕਰ ਦਿੱਤਾ।

 

 

ਰਾਹੁਲ ਗਾਂਧੀ ਦੇ ਬਿਆਨ ਉੱਤੇ ਸਦਨ ’ਚ ਹੋਏ ਹੰਗਾਮੇ ਦੀ ਸ਼ਿਕਾਇਤ ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਦੇ ਸਪੀਕਰ ਨੂੰ ਕੀਤੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Ruckus in Lok Sabha over Rahul Gandhi s statement