ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਾਨੂੰਨ ਦਾ ਰਾਜ ਤੇ ਚੰਗਾ ਸ਼ਾਸਨ ਪੁਲਿਸ ਦੀ ਜ਼ਿੰਮੇਵਾਰੀ: ਯੋਗੀ ਆਦਿੱਤਿਆਨਾਥ

ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਿਹਾ ਹੈ ਕਿ ਉੱਤਰ ਪ੍ਰਦੇਸ਼ ਚ ਕਾਨੂੰਨ ਦਾ ਰਾਜ ਅਤੇ ਚੰਗੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਪੁਲਿਸ ਦੀ ਹੈ। ਉਨ੍ਹਾਂ ਪੁਲਿਸ ਦੇ ਆਧੁਨਿਕੀਕਰਨ ਵਿੱਚ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਇਸ ਮੌਕੇ ਪੁਲਿਸ ਨੂੰ ਇਹ ਵੀ ਸਲਾਹ ਦਿੱਤੀ ਗਈ ਸੀ ਕਿ ਵਰਦੀ ਵੇਖਣ ਨਾਲ ਅਪਰਾਧੀ ਚ ਡਰ ਪੈਣਾ ਚਾਹੀਦੈ ਜਦਕਿ ਜਨਤਾ ਨੂੰ ਸੁਰੱਖਿਆ ਦੀ ਭਾਵਨਾ ਮਹਿਸੂਸ ਹੋਣੀ ਚਾਹੀਦੀ ਹੈ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਮੁੱਖ ਮੰਤਰੀ ਸੋਮਵਾਰ ਨੂੰ ਗੋਮਤੀ ਨਗਰ ਵਿਸਥਾਰ ਦੇ ਸੈਕਟਰ 7 ਵਿੱਚ ਨਵੇਂ ਪੁਲਿਸ ਮੁੱਖ ਦਫਤਰ ਵਿਖੇ ਹੋਏ ਇੱਕ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸੂਬੇ ਦਾ ਅਕਸ ਬਦਲਣ ਚ ਪੁਲਿਸ ਦਾ ਵੱਡਾ ਯੋਗਦਾਨ ਹੈ। ਕਾਨੂੰਨ ਵਿਵਸਥਾ ਦੇ ਮਾੜੇ ਹੋਣ ਕਾਰਨ ਉਦਯੋਗਪਤੀ ਸੂਬੇ ਚ ਨਿਵੇਸ਼ ਕਰਨ ਲਈ ਤਿਆਰ ਨਹੀਂ ਹੁੰਦੇ ਸਨ।

 

ਉਨ੍ਹਾਂ ਦੀ ਸਰਕਾਰ ਦੇ ਢਾਈ ਸਾਲ ਦੇ ਕਾਰਜਕਾਲ ਦੌਰਾਨ ਨਾ ਸਿਰਫ ਸੂਬੇ ਦਾ ਇਹ ਅਕਸ ਬਦਲਿਆ, ਬਲਕਿ ਡੇਢ ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵਾਂ ਨੂੰ ਜ਼ਮੀਨ 'ਤੇ ਰੱਖਿਆ ਗਿਆ ਹੈ ਤੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉੱਤਰ ਪ੍ਰਦੇਸ਼ ਨੇ ਸੁਰੱਖਿਆ ਦੀ ਗਰੰਟੀ ਦਿੱਤੀ ਹੈ, ਜਿਸ ਕਾਰਨ ਹਰੇਕ ਵੱਡਾ ਉਦਯੋਗਪਤੀ ਇੱਥੇ ਨਿਵੇਸ਼ ਕਰ ਰਿਹਾ ਹੈ।

 

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਸਭ ਤੋਂ ਵੱਡੀ ਸਿਵਲ ਪੁਲਿਸ ਕੋਲ 82 ਸਾਲ ਤੋਂ ਆਪਣਾ ਮੁੱਖ ਦਫਤਰ ਨਹੀਂ ਸੀ। ਸੂਬਾ ਪੁਲਿਸ ਲਈ ਅੱਜ ਵੱਡਾ ਦਿਨ ਹੈ, ਜਦੋਂ ਪੁਲਿਸ ਨੂੰ ਆਪਣਾ ਹੈਡਕੁਆਰਟਰ ਮਿਲ ਗਿਆ ਹੈ। ਉਨ੍ਹਾਂ ਨੇ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਨਵੇਂ ਹੈੱਡਕੁਆਰਟਰ ਲਈ ਵਧਾਈ ਦਿੱਤੀ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਉਨ੍ਹਾਂ ਕਿਹਾ ਕਿ ਪਹਿਲਾਂ ਕਾਨੂੰਨ ਵਿਵਸਥਾ ਦਾ ਕੋਈ ਕੰਮ ਨਹੀਂ ਹੁੰਦਾ ਸੀ। ਪਹਿਲਾਂ ਕਿਸੇ ਨੇ ਰਾਜਨੀਤਿਕ ਕਾਰਨਾਂ ਕਾਰਨ ਇਸ ਵੱਲ ਧਿਆਨ ਨਹੀਂ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਕੰਮ ਨੂੰ ਹਰੇਕ ਵਾਰ ਬਿਹਤਰ ਢੰਗ ਨਾਲ ਕਰਨ ਦੀ ਹਮੇਸ਼ਾ ਗੁੰਜਾਇਸ਼ ਹੁੰਦੀ ਹੈ।

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rule of law and good governance is the responsibility of police says Yogi Adityanath