ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਰਤ ਦਾ ਚੀਨ ਨੂੰ ਜਵਾਬ, ਮਤਭੇਦਾਂ ਕਾਰਨ ਦੁਵੱਲੇ ਸਬੰਧ ਨਹੀਂ ਵਿਗਾੜਨੇ ਚਾਹੀਦੈ

 

ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸੋਮਵਾਰ ਨੂੰ ਆਪਣੇ ਚੀਨੀ ਹਮਰੁਤਬਾ ਵਾਂਗ ਯੀ ਨਾਲ ਇੱਕ ਮੁਲਾਕਾਤ ਵਿੱਚ ਕਿਹਾ ਕਿ ਭਾਰਤ ਅਤੇ ਚੀਨ ਨੂੰ ਆਪਣੇ ਦੁਵੱਲੇ ਸਬੰਧ ਨੂੰ ਮਤਭੇਦਾਂ ਦੇ ਚਲਦਿਆਂ ਪ੍ਰਭਾਵਤ ਨਾ ਹੋਣ ਦੇਣ। ਉਨ੍ਹਾਂ ਨੇ ਇਹ ਬਿਆਨ ਬੀਜਿੰਗ ਵਿੱਚ ਉਦੋਂ ਦਿੱਤਾ ਜਦੋਂ ਚੀਨ ਨੇ ਕਸ਼ਮੀਰ ‘ਤੇ ਕੀਤੀ ਗਈ ਕਾਰਵਾਈ ‘ਤੇ ਆਪਣਾ ਇਤਰਾਜ਼ ਪ੍ਰਗਟਾਇਆ।

 

ਤਿੰਨ ਦਿਨ ਦੀ ਯਾਤਰਾ 'ਤੇ ਚੀਨ ਗਏ ਵਿਦੇਸ਼ ਮੰਤਰੀ ਜੈਸ਼ੰਕਰ ਨੇ ਆਪਣੇ ਹਮਰੁਤਬਾ ਵਾਂਗ ਯੀ ਨੂੰ ਇਸ ਗੱਲ ਨੂੰ ਲੈ ਕੇ ਜਾਣੂ ਕਰਵਾਇਆ ਕਿ ਕਿਸੇ ਵੀ ਪ੍ਰਕਾਰ ਦੇ ਤਣਾਅ ਨੂੰ ਘੱਟ ਕਰਨ ਲਈ ਦੋਹਾਂ ਧਿਰਾਂ ਨੂੰ ਸੁਚੇਤ ਕੋਸ਼ਿਸ਼ਾਂ ਕਰਨੀਆਂ ਪੈਣਗੀਆਂ ਤਾਂ ਜੋ ਮਤਭੇਦ ਦੇ ਚੱਲਦਿਆਂ ਦੁਵੱਲੇ ਸਬੰਧਾਂ 'ਤੇ ਕੋਈ ਅਸਰ ਨਾ ਪਵੇ।

 

ਨਿਊਜ਼ ਏਜੰਸੀ ਆਈਏਐਨਐਸ ਅਨੁਸਾਰ, ਉਨ੍ਹਾਂ ਨੇ ਕਿਹਾ ਕਿ ਵਿਸ਼ਵ-ਰਾਜਨੀਤੀ ਵਿੱਚ ਭਾਰਤ-ਚੀਨ ਸਬੰਧਾਂ ਦੀ ਇੱਕ ਵਿਲੱਖਣ ਜਗ੍ਹਾ ਹੈ ਅਤੇ ਇਹ ਸੰਬੰਧ ਵਿਸ਼ਵਵਿਆਪੀ ਸਥਿਰਤਾ ਦੇ ਕਾਰਕ ਹੋਣੇ ਚਾਹੀਦੇ ਹਨ। ਦੋਵੇਂ ਦੇਸ਼ਾਂ ਦੀ ਮੁਲਾਕਾਤ ਤੋਂ ਪਹਿਲਾਂ, ਨਵੀਂ ਦਿੱਲੀ ਚੀਨ ਨੂੰ ਜਾਣੂ ਕਰਵਾ ਚੁੱਕੀ ਹੈ ਕਿ ਧਾਰਾ 370 ਨੂੰ ਰੱਦ ਕਰਨਾ ਅਤੇ ਜੰਮੂ-ਕਸ਼ਮੀਰ ਤੋਂ ਵਿਸ਼ੇਸ਼ ਰਾਜ ਦਾ ਦਰਜਾ ਵਾਪਸ ਲੈਣਾ ਅਤੇ ਲੱਦਾਖ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਬਣਾਉਣਾ ਭਾਰਤ ਦਾ ਨਿਰੋਲ ਅੰਦਰੂਨੀ ਮਾਮਲਾ ਹੈ।

 

ਆਪਣੀ ਟਿੱਪਣੀ ਕਰਦਿਆਂ ਵੈਂਗ ਨੇ ਕਿਹਾ ਕਿ ਉਹ ਭਾਰਤ ਅਤੇ ਪਾਕਿਸਤਾਨ ਦਰਮਿਆਨ ਵੱਧ ਰਹੇ ਤਣਾਅ ‘ਤੇ ਨਜ਼ਰ ਰੱਖ ਰਹੇ ਹਨ ਅਤੇ ਨਵੀਂ ਦਿੱਲੀ ਨੂੰ ਸ਼ਾਂਤੀ ਅਤੇ ਸਥਿਰਤਾ ਬਣਾਈ ਰੱਖਣ ਦੀ ਅਪੀਲ ਕਰਦੇ ਹਨ। ਵਿਦੇਸ਼ ਮੰਤਰੀ ਵਾਂਗ ਨਾਲ ਮੁਲਾਕਾਤ ਤੋਂ ਬਾਅਦ ਵਿਦੇਸ਼ ਮੰਤਰੀ ਜੈਸ਼ੰਕਰ ਨੇ ਬੀਜਿੰਗ ਵਿੱਚ ਚੀਨੀ ਉਪ ਰਾਸ਼ਟਰਪਤੀ ਵਾਂਗ ਕਿਸ਼ਾਨ ਨਾਲ ਮੁਲਾਕਾਤ ਕੀਤੀ।

 

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:S Jaishankar says Differences Should Not Become Disputes on China visit Amid Jammu and kashmir Move