ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬੀਰ ਦਵਿੰਦਰ ਨੇ ਜਤਾਇਆ ਕਾਂਗਰਸ ਤੇ ਬਾਦਲ ਪਰਿਵਾਰ ਵਿਚਾਲੇ ਯਾਰੀ ਬਾਰੇ ਸ਼ੱਕ

ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ

ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਸ਼ਨੀਵਾਰ ਨੂੰ ਪੰਜਾਬ ਐਡਵੋਕੇਟ ਜਨਰਲ ਅਤੁਲ ਨੰਦਾ 'ਤੇ ਨਿਸ਼ਾਨਾ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਦਾ ਦਫ਼ਤਰ ਰਾਜ ਦੇ ਦੋ ਅਹਿਮ ਫੈਸਲਿਆਂ ਨੂੰ ਬਚਾਉਣ ਵਿੱਚ ਅਸਫਲ ਰਿਹਾ ਹੈ।

 

ਅਦਾਲਤ ਵੱਲੋਂ ਮੋਗਾ ਦੇ ਸਾਬਕਾ ਐੱਸ. ਪੀ. ਚਰਨਜੀਤ ਸ਼ਰਮਾ ਵੱਲੋਂ ਦਾਇਰ ਕੇਸ ਦੀ ਸੁਣਵਾਈ ਲਈ ਨੋਟਿਸ ਨਾ ਮਿਲਣ ਦੇ ਝੂਠੇ ਦਾਅਵੇ ਤੇ ਨੰਦਾ ਦੀ ਦੀ ਗੈਰਹਾਜ਼ਰੀ ਅਸਹਿਣਯੋਗ ਹੈ। ਉਨ੍ਹਾਂ ਨੂੰ ਪਹਿਲਾਂ ਹੀ ਜਸਟਿਸ ਰਣਜੀਤ ਸਿੰਘ (ਸੇਵਾ ਮੁਕਤ) ਕਮਿਸ਼ਨ ਦੀ ਰਿਪੋਰਟ ਵਿੱਚ ਦੋਸ਼ੀ ਠਹਿਰਾਏ ਗਏ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਸੂਝ ਰੱਖਣੀ ਚਾਹੀਦੀ ਸੀ। ਉਨ੍ਹਾਂ ਨੂੰ ਅੰਦਾਜ਼ਾ ਹੋਣਾ ਚਾਹੀਦਾ ਸੀ ਕਿ ਉਹ ਕੋਰਟ ਜਾ ਸਕਦੇ ਹਨ।

 

ਇਸ ਦੇ ਨਾਲ ਹੀ ਪੂਰੇ ਸੂਬੇ ਨੂੰ ਪਤਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਨੇ ਫਰੀਦਕੋਟ ਜ਼ਿਲ੍ਹਾ ਪ੍ਰਸ਼ਾਸਨ ਦੇ ਆਦੇਸ਼ ਨੂੰ ਕੋਰਟ ਅੰਦਰ ਚੁਣੌਤੀ ਦਿੱਤੀ ਹੈ ਅਤੇ ਇਹ ਕੇਸ ਸ਼ਨੀਵਾਰ ਨੂੰ ਸੁਣਵਾਈ ਲਈ ਆਇਆ ਪਰ ਨੰਦਾ ਕਰਕੇ ਰਾਜ ਕੇਸ ਹਾਰ ਗਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨੰਦਾ ਨੂੰ ਤੁਰੰਤ ਬਰਖਾਸਤ ਕਰ ਦੇਣਾ ਚਾਹੀਦਾ ਹੈ। ਇਹ ਸਾਰਾ ਨਾਟਕ ਬਾਦਲ ਪਰਿਵਾਰ ਨਾਲ ਮਿਲਕੇ ਬਣਾਇਆ ਗਿਆ ਅਤੇ ਜੇ ਨੂੰ ਏ.ਜੀ. ਮੁੱਖ ਮੰਤਰੀ ਵੱਲੋਂ ਇਨ੍ਹਾਂ ਦੋਹਾਂ ਮਾਮਲਿਆਂ ਵਿਚ ਪੇਸ਼ ਨਾ ਹੋਣ ਦੀ ਕੋਈ ਹਦਾਇਤ ਸੀ ਤਾਂ ਫ਼ਿਰ ਇਹ ਮੁਆਫ ਨਾ ਕਰਨ ਲਾਇਕ ਡਕੈਤੀ ਹੈ। "

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sack Nanda for willful betrayal of state interest in high court said Bir Devinder