ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ-ਅਕਾਲੀ ਦਲ ਗੱਠਜੋੜ ਟੁਟਿਆ

ਦਿੱਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਟੁੱਟ ਗਿਆ ਹੈ, ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣਾਂ ਨਾ ਲੜਨ ਦਾ ਐਲਾਨ ਇਸ ਵੱਲ ਹੀ ਇਸ਼ਾਰਾ ਕਰ ਰਿਹਾ ਹੈ। ਭਾਜਪਾ ਵੱਲੋਂ ਦੂਜੀਆਂ ਪਾਰਟੀਆਂ ਨਾਲ ਦਿੱਲੀ ਵਿੱਚ ਸੀਟਾਂ ਉੱਤੇ ਗੱਠਜੋੜ ਦਾ ਐਲਾਨ ਕਰਨ ਤੋਂ ਬਾਅਦ ਦਰਕਿਨਾਰ ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਵਿੱਚ ਚੋਣਾਂ ਨਾ ਲੜਨਾ ਹੀ ਚੰਗਾ ਸਮਝਿਆ।

 

ਕਈ ਅਕਾਲੀ ਆਗੂਆਂ ਦਾ ਤਾਂ ਇਹ ਵੀ ਕਹਿਣਾ ਸੀ ਕੀ ਅਜੇ ਵੀ ਉਮੀਦ ਬਾਕੀ ਹੈ। ਪਰ ਅੰਤ ਜਦੋਂ ਕੋਈ ਗੱਲਬਾਤ ਸਿਰੇ ਨਾ ਚੜ੍ਹੀ ਤਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਮਨਜਿੰਦਰ ਸਿੰਘ ਸਿਰਸਾ ਨੇ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਕਿ ਗਠਜੋੜ ਨਾਗਰਿਕਤਾ ਸੋਧ ਐਕਟ (ਸੀ.ਏ.ਏ) ਬਾਰੇ ਅਕਾਲੀ ਦਲ ਦੇ ਸਟੈਂਡ ਕਾਰਨ ਨਹੀਂ ਹੋ ਸਕਿਆ। 

 

 

 

ਸਿਰਸਾ ਨੇ ਦੱਸਿਆ ਕਿ ਭਾਜਪਾ ਸੀਏਏ ਬਾਰੇ ਆਪਣਾ ਪੱਖ ਬਦਲਣ ਦੀ ਮੰਗ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਕਰ ਰਹੀ ਹੈ। ਇਸ ਤੋਂ ਇਨਕਾਰ ਕਰਦਿਆਂ, ਅਕਾਲੀ ਦਲ ਨੇ ਦਿੱਲੀ ਵਿੱਚ ਚੋਣ ਨਾ ਲੜਨ ਦਾ ਫ਼ੈਸਲਾ ਕੀਤਾ ਹੈ।

 

ਨਿਊਜ਼ ਏਜੰਸੀ ਏਐਨਆਈ ਅਨੁਸਾਰ, ਸਿਰਸਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸੀਏਏ ਵਿੱਚ ਸਾਰੇ ਧਰਮਾਂ ਨੂੰ ਸ਼ਾਮਲ ਕਰਨ ਦੀ ਮੰਗ ਕਰ ਰਹੀ ਸੀ ਪਰ ਭਾਜਪਾ ਇਸ ਦਾ ਵਿਰੋਧ ਕਰ ਰਹੀ ਹੈ। ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੀ ਨੈਸ਼ਨਲ ਰਜਿਸਟਰ ਆਫ਼ ਸਿਟੀਜ਼ਨ (ਐਨਆਰਸੀ) ਵਿਰੁੱਧ ਹੈ। ਅਸੀਂ ਚਾਹੁੰਦੇ ਹਾਂ ਕਿ ਅਜਿਹਾ ਕੋਈ ਕਾਨੂੰਨ ਨਾ ਹੋਵੇ ਜੋ ਲੋਕਾਂ ਨੂੰ ਕਤਾਰਾਂ ਵਿਚ ਖੜੇ ਕਰੇ। ਉਨ੍ਹਾਂ ਕਿਹਾ ਕਿ ਇਹ ਇਕ ਮਹਾਨ ਰਾਸ਼ਟਰ ਹੈ ਅਤੇ ਫਿਰਕਾਪ੍ਰਸਤੀ ਲਈ ਕੋਈ ਥਾਂ ਨਹੀਂ ਹੈ।

 

ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਸਿਟੀਜ਼ਨਸ਼ਿਪ ਸੋਧ ਐਕਟ ਦਾ ਸਵਾਗਤ ਕੀਤਾ ਹੈ, ਪਰ ਇਸ ਨੇ ਮੰਗ ਕੀਤੀ ਕਿ ਸਾਰੇ ਧਰਮਾਂ ਦੇ ਲੋਕਾਂ ਨੂੰ ਇਸ ਵਿੱਚ ਸ਼ਾਮਲ ਕੀਤਾ ਜਾਵੇ। ਪਾਰਟੀ ਅਸਿੱਧੇ ਤੌਰ 'ਤੇ ਮੁਸਲਮਾਨਾਂ ਨੂੰ ਵੀ ਇਸ ਵਿੱਚ ਸ਼ਾਮਲ ਕਰਨ ਦੀ ਮੰਗ ਕਰ ਰਹੀ ਸੀ।

 

ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਭਾਜਪਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਨਾਲ ਦਿੱਲੀ ਵਿਧਾਨ ਸਭਾ ਚੋਣਾਂ ਲੜਦੀ ਰਹੀ ਹੈ। ਗੱਠਜੋੜ ਤਹਿਤ ਅਕਾਲੀ ਦਲ ਦੇ ਉਮੀਦਵਾਰ ਰਾਜੌਰੀ ਗਾਰਡਨ, ਹਰੀ ਨਗਰ, ਕਾਲਕਾਜੀ ਅਤੇ ਸ਼ਾਹਦਰਾ ਸੀਟਾਂ 'ਤੇ ਚੋਣ ਲੜਦੇ ਸਨ। ਇਸ ਵਾਰ ਅਕਾਲੀ ਦਲ ਵੱਲੋਂ ਦੋ ਵਾਧੂ ਸੀਟਾਂ ਦੀ ਮੰਗ ਕੀਤੀ ਜਾ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ਭਾਜਪਾ ਇਸ ਦੇ ਹੱਕ ਵਿੱਚ ਨਹੀਂ ਸੀ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:SAD decides not to contest Delhi polls not to change its stance on CAA