ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਕਾਲੀ ਦਲ ਵੱਲੋਂ ਅਫਗਾਨੀ ਸਿੱਖਾਂ ਤੇ ਹਿੰਦੂਆਂ ਨੂੰ ਭਾਰਤੀ ਨਾਗਰਿਕਤਾ ਦੇਣ ਦੀ ਮੰਗ

ਅਫਗਾਨਿਸਤਾਨੀ ਸਿੱਖਾਂ ਤੇ ਹਿੰਦੂਆਂ ਨੂੰ ਭਾਰਤੀ ਨਾਗਰਿਕਤਾ ਦੇਣ ਦੀ ਮੰਗ

ਅਫਗਾਨਿਸਤਾਨ `ਚ ਕੱਟੜਪੰਥੀ ਤੋਂ ਬੱਚਕੇ ਭਾਰਤ `ਚ ਆ ਕੇ ਸ਼ਰਨ ਲੈਣ ਵਾਲੇ ਸਿੱਖ ਅਤੇ ਹਿੰਦੂ ਪਰਿਵਾਰਾਂ ਨੂੰ ਨਾਗਰਿਕਤਾ ਦੇਣ ਦੀ ਮੰਗ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ ਇਕ ਵਫਦ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਦਿੱਲੀ `ਚ  ਮਿਲਿਆ। ਵਫ਼ਦ `ਚ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ, ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ, ਪ੍ਰੇਮ ਸਿੰਘ ਚੰਦੂਮਾਜਰਾ ਅਤੇ ਨਰੇਸ਼ ਕੁਮਾਰ ਗੁਜਰਾਲ ਤੋਂ ਇਲਾਵਾ ਅਕਾਲੀ ਦਲ ਦੇ ਸੀਨੀਅਰ ਆਗੂ ਸ਼ਾਮਲ ਸਨ।

 

ਵਫ਼ਦ ਨੇ ਗ੍ਰਹਿ ਮੰਤਰੀ ਦੇ ਧਿਆਨ `ਚ ਲਿਆਂਦਾ ਕਿ ਭਾਰਤ `ਚ ਮੌਜੂਦਾ ਸਮੇਂ 35000 ਅਫਗਾਨ ਸਿੱਖ ਅਤੇ ਹਿੰਦੂ ਪਰਿਵਾਰਾਂ ਨੇ ਸ਼ਰਨ ਲਈ ਹੋਈ ਹੈ। ਵਫ਼ਦ ਨੇ ਕਿਹਾ ਕਿ ਅਫਗਾਨਿਸਤਾਨ `ਤੇ ਤਾਲੀਬਾਨ ਦਾ ਕਬਜ਼ਾ ਹੋ ਜਾਣ ਤੋਂ ਬਾਅਦ ਇਨ੍ਹਾਂ ਪਰਿਵਾਰਾਂ ਨੇ ਭੱਜਕੇ ਆਪਣੀ ਜਾਨ ਬਚਾਈ ਸੀ। ਉਨ੍ਹਾਂ ਦੱਸਿਆ ਕਿ ਜ਼ਬਰੀ ਇਨ੍ਹਾਂ ਦਾ ਧਰਮ ਪਰਿਵਰਤਨ ਕਰਵਾਇਆ ਜਾ ਰਿਹਾ ਸੀ। ਵਫਦ ਨੇ ਕਿਹਾ ਕਿ ਖਤਰੇ ਦੇ ਚੱਲਦੇ ਪਰਿਵਾਰ ਸਦਮੇ ਅਤੇ ਡਰ ਦੇ ਪ੍ਰਛਾਵੇਂ `ਚ ਆਪਣੀ ਜਿ਼ੰਦਗੀ ਜਿਉਣ ਲਈ ਮਜ਼ਬੂਰ ਹਨ। ਵਫਦ ਨੇ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਸਾਰਿਆਂ ਨੂੰ ਪਾਸਪੋਰਟ ਜਾਰੀ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਇਕ ਪੈਕੇਜ਼ ਦੀ ਪੇਸ਼ਕਸ਼ ਕਰਕੇ ਮੁੜ ਵਸੇਬਾ ਕਰਵਾਇਆ ਜਾਵੇ, ਜਿਵੇਂ ਕਿ ਕਸ਼ਮੀਰੀ ਪੰਡਤ ਅਤੇ ਸ੍ਰੀ ਲੰਕਾ ਤਾਮਿਲਾਂ ਦਾ ਕਰਵਾਇਆ ਗਿਆ ਸੀ।


ਗ੍ਰਹਿ ਮੰਤਰੀ ਨੇ ਵਫਦ ਵਿਸ਼ਵਾਸ ਦਿਵਾਇਆ ਕਿ ਇਸ ਸਬੰਧੀ ਸਿੱਖ ਪ੍ਰਤੀਨਿਧਾਂ ਦੀ ਅਗਵਾਈ `ਚ ਇਕ ਕਮੇਟੀ ਦਾ ਗਠਨ ਕੀਤਾ ਜਾਵੇਗਾ। ਕਮੇਟੀ ਸਾਰੇ ਮਾਮਲੇ ਦੀ ਜਾਂਚ ਕਰਕੇ ਇਸ ਦਾ ਹੱਲ ਕੱਢਣ ਲਈ ਸਿਫਾਰਸ਼ ਕਰੇਗੀ।
  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:SAD demands citizenship for displaced Afghan Sikhs Hindus