ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਾਂਗਰਸ ਨੇਤਾ ਜਨਾਰਦਨ ਦਿਵੇਦੀ ਦੇ ਬੇਟੇ ਸਮੀਰ ਦਿਵੇਦੀ ਭਾਜਪਾ 'ਚ ਹੋਏ ਸ਼ਾਮਲ 

ਦਿੱਲੀ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਦੇ ਦਿੱਗਜ਼ ਨੇਤਾ ਜਨਾਰਦਨ ਦਿਵੇਦੀ ਦਾ ਬੇਟਾ ਸਮੀਰ ਦਿਵੇਦੀ ਮੰਗਲਵਾਰ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਿਆ। ਦਿੱਲੀ ਚੋਣਾਂ ਤੋਂ ਠੀਕ ਪਹਿਲਾਂ, ਜਨਾਰਦਨ ਦਿਵੇਦੀ ਦਾ ਪੁੱਤਰ ਸਮੀਰ ਦਿਵੇਦੀ ਭਾਜਪਾ ਵਿੱਚ ਸ਼ਾਮਲ ਹੋ ਗਿਆ। ਨਿਊਜ਼ ਏਜੰਸੀ ਏ ਐਨ ਆਈ ਨੇ ਇਹ ਜਾਣਕਾਰੀ ਦਿੱਤੀ ਹੈ।

 

 


ਜਦੋਂ ਬੇਟੇ ਸਮੀਰ ਦੇ ਭਾਜਪਾ ਵਿੱਚ ਸ਼ਾਮਲ ਹੋਣ ਬਾਰੇ ਕਾਂਗਰਸ ਦੇ ਦਿਗਜ਼ ਨੇਤਾ ਜਨਾਰਦਨ ਦਿਵੇਦੀ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਮੈਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਜੇ ਉਹ ਬੀਜੇਪੀ ਵਿੱਚ ਸ਼ਾਮਲ ਹੁੰਦੇ ਹਨ ਤਾਂ ਇਹ ਉਨ੍ਹਾਂ ਦਾ ਆਪਣਾ ਫ਼ੈਸਲਾ ਹੋਵੇਗਾ।

 

ਤੁਹਾਨੂੰ ਦੱਸ ਦੇਈਏ ਕਿ ਦਿੱਲੀ ਚੋਣਾਂ ਤੋਂ ਠੀਕ ਪਹਿਲਾਂ ਸਮੀਰ ਦਿਵੇਦੀ ਭਾਜਪਾ ਵਿੱਚ ਸ਼ਾਮਲ ਹੋਣਾ ਕਾਂਗਰਸ ਲਈ ਕਿਸੇ ਝਟਕੇ ਤੋਂ ਘੱਟ ਨਹੀਂ ਹੈ। ਜਨਾਰਦਨ ਦਿਵੇਦੀ ਨੂੰ ਕਾਂਗਰਸ ਦਾ ਇਕ ਦਿੱਗਜ਼ ਨੇਤਾ ਮੰਨਿਆ ਜਾਂਦਾ ਹੈ। ਉਹ 2018 ਤੱਕ ਰਾਜ ਸਭਾ ਮੈਂਬਰ ਵੀ ਰਹਿ ਚੁੱਕੇ ਹਨ। ਦੱਸ ਦੇਈਏ ਕਿ 8 ਫਰਵਰੀ ਨੂੰ ਦਿੱਲੀ ਵਿੱਚ ਚੋਣਾਂ ਹੋਣੀਆਂ ਹਨ ਅਤੇ ਨਤੀਜੇ 11 ਫ਼ਰਵਰੀ ਨੂੰ ਆਉਣਗੇ।
 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Samir Dwivedi son of senior Congress leader Janardan Dwivedi joins BJP Delhi Assembly Election