ਅਗਲੀ ਕਹਾਣੀ

ਸਮਝੌਤਾ ਐਕਸਪ੍ਰੈਸ ਮਾਮਲੇ ਦੀ ਸੁਣਵਾਈ ਹੁਣ ਸੋਮਵਾਰ ਨੂੰ

ਸਮਝੌਤਾ ਐਕਸਪ੍ਰੈਸ ਮਾਮਲੇ ਦੀ ਸੁਣਵਾਈ ਹੁਣ ਸੋਮਵਾਰ ਨੂੰ

ਸਮਝੌਤਾ ਐਕਸਪ੍ਰੈਸ ਧਮਾਕੇ ਨਾਲ ਸਬੰਧਤ ਕੇਸ ਦੀ ਸੁਣਵਾਈ ਐਨਆਈਏ ਦੀ ਅਦਾਲਤ ਵੱਲੋਂ ਸੋਮਵਾਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ।  ਵਕੀਲਾਂ ਦੀ ਹੜਤਾਲ ਦੇ ਚਲਦਿਆਂ ਵਕੀਲ ਅਦਾਲਤ ਵਿਚ ਪੇਸ਼ ਨਹੀਂ ਹੋਏ।  ਐਨਆਈਏ ਦੇ ਅਧਿਕਾਰੀਆਂ  ਨੇ ਦੱਸਿਆ ਕਿ ਹੁਣ ਇਸ ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਹੋਵੇਗੀ।

 

ਜ਼ਿਕਰਯੋਗ ਹੈ ਕਿ  18 ਫ਼ਰਵਰੀ, 2007 ਨੂੰ ਦਿੱਲੀ ਤੋਂ ਲਾਹੌਰ ਜਾ ਰਹੀ ਸਮਝੌਤਾ ਐਕਸਪ੍ਰੈੱਸ ਰੇਲਗੱਡੀ ਵਿੱਚ ਪਾਨੀਪਤ ਦੇ ਕੋਲ ਧਮਾਕਾ ਹੋਇਆ ਸੀ, ਜਿਸ ਵਿੱਚ 43 ਪਾਕਿਸਤਾਨੀ ਨਾਗਰਿਕਾਂ ਸਮੇਤ 68 ਵਿਅਕਤੀ ਮਾਰੇ ਗਏ ਸਨ। ਉਨ੍ਹਾਂ ਵਿੱਚੋਂ 10 ਭਾਰਤੀ ਨਗਾਰਿਕ ਸਨ ਤੇ 15 ਲਾਸ਼ਾਂ ਦੀ ਸ਼ਨਾਖ਼ਤ ਹੀ ਨਹੀਂ ਸੀ ਹੋ ਸਕੀ ਕਿਉਂਕਿ ਉਹ ਬਹੁਤ ਬੁਰੀ ਤਰ੍ਹਾਂ ਸੜ ਚੁੱਕੀਆਂ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Samjhauta Express bombing case adjourned to Monday