ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼ਾਰਦਾ ਚਿਟਫੰਡ: SC ਤੋਂ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਨੂੰ ਝਟਕਾ

ਸੁਪਰੀਮ ਕੋਰਟ ਨੇ ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੀਆਂ ਮੁਸ਼ਕਲਾਂ ਵਧਾਉਂਦਿਆਂ ਉਨ੍ਹਾਂ ਦੀ ਗ੍ਰਿਫ਼ਤਾਰੀ ਤੇ ਲਗੀ ਹੋਈ ਰੋਕ ਹਟਾ ਦਿੱਤੀ ਹੈ। ਉਨ੍ਹਾਂ ਤੇ ਸ਼ਾਰਦਾ ਚਿੱਟਫੰਡ ਘੁਟਾਲੇ ਚ ਕਥਿਤ ਤੋਰ ਤੇ ਸਬੂਤਾਂ ਨੂੰ ਮਿਟਾਉਣ ਦਾ ਦੋਸ਼ ਹੈ।

 

ਅਦਾਲਤ ਨੇ ਹੁਣ ਰਾਜੀਵ ਕੁਮਾਰ ਨੂੰ ਕਾਨੂੰਨੀ ਸਲਾਹ ਲੈਣ ਲਈ 7 ਦਿਨਾਂ ਦਾ ਸਮਾਂ ਦਿੱਤਾ ਹੈ। ਅਦਾਲਤ ਨੇ ਸੀਬੀਆਈ ਦੀ ਉਸ ਅਰਜ਼ੀ ਤੇ ਫੈਸਲਾ ਸੁਣਾਇਆ ਹੈ ਜਿਸ ਚ ਰਾਜੀਵ ਕੁਮਾਰ ਦੀ ਗ੍ਰਿਫ਼ਤਾਰੀ ਤੋਂ ਮਿਲੀ ਅੰਤਰਿਮ ਸੁਰੱਖਿਆ ਨੂੰ ਬੇਅਸਰ ਕਰਨ ਦੀ ਮੰਗ ਕੀਤੀ ਗਈ ਸੀ।

 

ਇਸ ਤੋਂ ਪਹਿਲਾਂ ਅਪ੍ਰੈਲ ਚ ਸੀਬੀਆਈ ਵਲੋਂ ਅਦਾਲਤ ਚ ਅਪੀਲ ਦਾਇਰ ਕਰਕੇ ਰਾਜੀਵ ਕੁਮਾਰ ਤੋਂ ਪੁੱਛਗਿੱਛ ਕਰਨ ਦੀ ਆਗਿਆ ਲਈ ਗਈ ਸੀ। ਅਦਾਲਤ ਨੇ ਪੁੱਛਗਿੱਛ ਕਰਨ ਦੀ ਆਗਿਆ ਦਿੱਤੀ ਪਰ ਕਿਸੇ ਵੀ ਜ਼ਬਰਦਸਤੀ ਜਾਂ ਗ੍ਰਿਫਤਾਰੀ ਤੇ ਰੋਕ ਲਗਾ ਦਿੱਤੀ ਸੀ।

 

ਸੀਬੀਆਈ ਚਾਹੁੰਦੀ ਹੈ ਕਿ ਸਿਖਰ ਅਦਾਲਤ ਉਸ ਹੁਕਮ ਚੋਂ ਜ਼ੋਰ ਜ਼ਬਰਦਸਤੀ ਅਤੇ ਗ੍ਰਿਫਤਾਰੀ ਤੇ ਰੋਕ ਵਾਲੀ ਸ਼ਰਤ ਹਟਾ ਦਿੱਤੀ ਜਾਵੇ। ਅਫ਼ਸਰ ਮੁਤਾਬਕ ਜੇਕਰ ਕਿਸੇ ਵਿਅਕਤੀ ਨੂੰ ਵਾਧੂ ਸੁਰੱਖਿਆ ਮਿਲੀ ਹੋਵੇ ਤਾਂ ਉਹ ਪੂਰੀ ਗੱਲ ਦਾ ਖੁਲਾਸਾ ਨਹੀਂ ਕਰਦਾ। ਰਾਜੀਵ ਕੁਮਾਰ ਨੂੰ ਹਿਰਾਸਤ ਚ ਲੈ ਕੇ ਪੁੱਛਗਿੱਛ ਕਰਨ ਤੋਂ ਕਈ ਤੱਥਾਂ ਦਾ ਖੁਲਾਸਾ ਹੋਣ ਦੀ ਸੰਭਾਵਨਾ ਹੈ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Saradha chit fund Supreme Court vacates interim protection to Rajeev Kumar from arrest by CBI